ਸ਼ਹੀਦਕਰਤਾਰਸਿੰਘਸਰਾਭਾਨੂੰਕੌਮੀਸ਼ਹੀਦ'ਦਾਦਰਜਾਦਿਵਾਉਣਲਈਕੇਂਦਰਸਰਕਾਰਤੇਦਬਾਅਬਣਾਇਆਜਾਵੇਗਾਸੁਖਬਿੰਦਰਸਿੰਘ
Published : Nov 17, 2020, 1:26 am IST
Updated : Nov 17, 2020, 1:26 am IST
SHARE ARTICLE
image
image

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ 'ਕੌਮੀ ਸ਼ਹੀਦ' ਦਾ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ 'ਤੇ ਦਬਾਅ ਬਣਾਇਆ ਜਾਵੇਗਾ : ਸੁਖਬਿੰਦਰ ਸਿੰਘ ਸਰਕਾਰੀਆ

ਹਲਕਾ ਦਾਖਾ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਇਆ ਜਾਵੇਗਾ : ਕੈਪਟਨ ਸੰਧੂ


ਜੋਧਾਂ, 16 ਨਵੰਬਰ (ਦਲਜੀਤ ਸਿੰਘ ਰੰਧਾਵਾ/ ਰਾਜੀ ਦੋਲੋ) :  ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਜਲ ਸਰੋਤ, ਮਾਈਨਿੰਗ ਤੇ ਜੀਓਲੌਜੀ, ਮੰਤਰੀ ਪੰਜਾਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਨੂੰ ਹਰ ਸਹੂਲਤ ਮੁਹੱਈਆ ਕਰਾਉਣ ਲਈ ਯਤਨਸ਼ੀਲ ਹੈ।
ਇਹ ਗੱਲ ਅੱਜ ਉਨ੍ਹਾਂ ਪਿੰਡ ਸਰਾਭਾ ਦੇ ਖੇਡ ਸਟੇਡੀਅਮ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸੰਬੰਧੀ ਪੰਜਾਬ ਸਰਕਾਰ ਵਲੋਂ ਆਯੋਜਤ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ। ਇਸ ਮੌਕੇ ਉਨ੍ਹਾਂ ਅਪਣੇ ਅਖਤਿਆਰੀ ਕੋਟੇ ਵਿਚੋਂ ਪਿੰਡ ਦੀ ਕਲੱਬ ਨੂੰ 5 ਲੱਖ ਰੁਪਏ ਗਰਾਂਟ ਜਾਰੀ ਕਰਨ ਦਾ ਵੀ ਐਲਾਨ ਕੀਤਾ।
ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸੁਪਨਿਆਂ ਮੁਤਾਬਿਕ ਦੇਸ਼ ਅਤੇ ਸਮਾਜ ਸਿਰਜਣ ਵਾਲੇ ਪਾਸੇ ਲੱਗੀ ਹੋਈ ਹੈ। ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੂਰਨ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸ਼ਹੀਦਾਂ ਨਾਲ ਜੁੜੀਆਂ ਸਾਰੀਆਂ ਥਾਵਾਂ ਨੂੰ ਵਧੀਆ ਤਰੀਕੇ ਨਾਲ ਵਿਕਸਤ ਅਤੇ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15 ਅਗੱਸਤ, 2018 ਨੂੰ ਰਾਜ ਪੱਧਰੀ ਅਜ਼ਾਦੀ ਦਿਹਾੜਾ ਸਮਾਰੋਹ ਮੌਕੇ ਪਿੰਡ ਸਰਾਭਾ ਦੇ ਵਿਕਾਸ ਲਈ 1.25 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦੇਸ਼ ਨੂੰ ਆਜ਼ਾਦ ਕਰਾਉਣ ਅਤੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਾਉਣ ਲਈ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਰਤਾਰ ਸਿੰਘ ਸਰਾਭਾ ਵਰਗੇ ਸ਼ਹੀਦਾਂ ਦੀ ਲਾਸਾਨੀ ਸ਼ਹੀਦੀ ਕਰਕੇ ਹੀ ਅੱਜ ਅਸੀਂ ਆਜ਼ਾਦ ਦੇਸ਼ ਦੀਆਂ ਆਜ਼ਾਦ ਹਵਾਵਾਂ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ 'ਕੌਮੀ ਸ਼ਹੀਦ' ਦਾ ਦਰਜਾ ਦਿਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਵੀ ਲਿਖਣਗੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਤੋਂ ਵੀ ਉੱਪਰ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਰਾਜ ਪੱਧਰੀ ਸਮਾਗਮ ਆਯੋਜਨ ਕਰ ਰਹੀ ਹੈ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਨੂੰ ਆਜ਼ਾਦ ਕਰਾਉਣ 'ਚ ਕਈ ਦੇਸ਼ ਭਗਤਾਂ ਨੇ ਸ਼ਹੀਦੀ ਦੇ ਜਾਮ ਪੀਤੇ, ਜਿਨ੍ਹਾਂ ਵਿੱਚੋਂ ਸਭ ਤੋਂ ਛੋਟੀ ਉਮਰ ਵਿੱਚ ਸ਼ਹੀਦੀ ਪਾਉਣ ਦਾ ਮਾਣ ਕਰਤਾਰ ਸਿੰਘ ਸਰਾਭਾ ਨੂੰ ਜਾਂਦਾ ਹੈ। ਉਨ੍ਹਾਂ ਭਰੋਸਾ ਦਿਤਾ ਕਿ ਹਲਕਾ ਦਾਖਾ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸ੍ਰੀ ਸਰਕਾਰੀਆ, ਕੈਪਟਨ ਸੰਧੂ ਸਮੇਤ ਸਾਰੀਆਂ ਪ੍ਰਮੁੱਖ ਸਖ਼ਸ਼ੀਅਤਾਂ ਨੇ ਸ਼ਹੀਦ ਦੇ ਬੁੱਤ, ਸਮਾਰਕ ਅਤੇ ਜੱਦੀ ਘਰ ਵਿਖੇ ਉਨ੍ਹਾਂ ਨੂੰ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਭੇਟ ਕੀਤੀ। ਉਪਰੰਤ ਉਨ੍ਹਾਂ ਖੇਡ ਮੇਲੇ ਦੌਰਾਨ ਫੁੱਟਬਾਲ ਫਾਈਨਲ ਮੁਕਾਬਲੇ ਦੀ ਜੇਤੂ ਰਹੀਆਂ ਟੀਮਾਂ ਅਜੀਤਵਾਲ ਅਤੇ ਉੱਪ ਜੇਤੂ ਪਿੰਡ ਮਿਆਣਾ ਦੀਆਂ ਟੀਮਾਂ ਨੂੰ ਇਨਾਮਾਂ ਦੀ ਵੀ ਵੰਡ ਕੀਤੀ।
imageimage

 

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement