CM ਵੱਲੋਂ ਸੀਨੀਅਰ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
Published : Nov 17, 2020, 4:17 pm IST
Updated : Nov 17, 2020, 4:17 pm IST
SHARE ARTICLE
CM Amarinder Singh 
CM Amarinder Singh 

ਵਿਛੜੀ ਸ਼ਖਸੀਅਤ ਦੇ ਸਤਿਕਾਰ ਵਿੱਚ ਅੱਜ ਦੇ ਬਾਕੀ ਰਹਿੰਦੇ ਸਮੇਂ ਲਈ ਛੁੱਟੀ ਦਾ ਐਲਾਨ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਸੂਬੇ ਦੇ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 85 ਵਰਿਆਂ ਦੇ ਸਨ ਜੋ ਅੱਜ ਸਵੇਰੇ ਸੰਖੇਪ ਬੀਮਾਰੀ ਮਗਰੋਂ ਚੱਲ ਵਸੇ।

 

CMCM Amarinder Singh 

ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਮੋਹਿੰਦਰ ਸਿੰਘ ਗਿੱਲ ਨੂੰ ਬਹੁਪੱਖੀ ਸ਼ਖਸੀਅਤ, ਭੱਦਰਪੁਰਸ਼ ਸਿਆਸਤਦਾਨ ਅਤੇ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਦੱਸਿਆ ਜਿਨਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਹੁੰਦਿਆਂ ਪਾਰਟੀ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ ਲਈ ਸਖਤ ਮਿਹਨਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗਿੱਲ ਦੇ ਤੁਰ ਜਾਣ ਨਾਲ ਸਿਆਸੀ ਖੇਤਰ ਵਿੱਚ ਅਜਿਹਾ ਖਲਾਅ ਪੈਦਾ ਹੋਇਆ ਹੈ ਜਿਸ ਨੂੰ ਪੂਰਨਾ ਬਹੁਤ ਮੁਸ਼ਕਿਲ ਹੈ।

ਦੁਖੀ ਪਰਿਵਾਰ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।

ਜ਼ਿਕਰਯੋਗ ਹੈ ਕਿ ਸ੍ਰੀ ਗਿੱਲ ਸਾਲ 1971-77 ਤੱਕ ਲੋਕ ਸਭਾ ਦੇ ਮੈਂਬਰ ਜਦਕਿ 1976-79 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਰਹੇ ਹਨ। ਇਸੇ ਤਰਾਂ ਉਹ ਸਾਲ 1967 ਵਿੱਚ ਫਿਰੋਜ਼ਪੁਰ ਛਾਉਣੀ ਤੋਂ ਅਤੇ 1992 ਵਿੱਚ ਬਨੂੜ ਤੋਂ ਵਿਧਾਇਕ ਵੀ ਚੁਣੇ ਗਏ ਸਨ।

ਵਿਛੜੀ ਸ਼ਖਸੀਅਤ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਨੇ ਅੱਜ ਦੇ ਬਾਕੀ ਰਹਿੰਦੇ ਸਮੇਂ ਲਈ ਸਾਰੇ ਸਰਕਾਰੀ ਦਫਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement