ਹਿਮਾਚਲ 'ਚ ਸੱਤ ਬਿਹਾਰੀ ਮਜ਼ਦੂਰਾਂ ਦੀ ਸੜਕ ਹਾਦਸੇ ਵਿਚ ਮੌਤ
Published : Nov 17, 2020, 1:03 am IST
Updated : Nov 17, 2020, 1:03 am IST
SHARE ARTICLE
image
image

ਹਿਮਾਚਲ 'ਚ ਸੱਤ ਬਿਹਾਰੀ ਮਜ਼ਦੂਰਾਂ ਦੀ ਸੜਕ ਹਾਦਸੇ ਵਿਚ ਮੌਤ

ਮੋਦੀ ਨੇ ਸੜਕ ਹਾਦਸੇ ਨੂੰ ਲੈ ਕੇ ਪ੍ਰਗਟਾਇਆ ਦੁੱਖ


ਮੰਡੀ, 16 ਨਵੰਬਰ: ਸੋਮਵਾਰ ਦੀ ਸਵੇਰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੁਲਘਰਾਟ ਇਲਾਕੇ ਕੋਲ ਸੁਕੇਤੀ ਖੱਡ ਦੀ ਜਲ ਧਾਰਾ ਵਿਚ ਇਕ ਪਿਕਅੱਪ ਗੱਡੀ ਦੇ ਡਿੱਗਣ ਜਾਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਹਾਦਸਾ ਸਵੇਰੇ 3 ਵਜੇ ਦੇ ਕਰੀਬ ਵਾਪਰਿਆ। ਹਾਦਸੇ ਵਿਚ ਮਰਨ ਵਾਲੇ ਸਾਰੇ ਲੋਕ ਬਿਹਾਰ ਤੋਂ ਆਏ ਮਜ਼ਦੂਰ ਦੱਸੇ ਜਾ ਰਹੇ ਹਨ।
ਸਦਰ ਥਾਣੇ ਦੇ ਐੱਸ. ਐੱਚ. ਓ. ਵਿਨੋਦ ਕੁਮਾਰ ਠਾਕੁਰ ਮੌਕੇ 'ਤੇ ਪੁੱਜੇ ਅਤੇ ਨਦੀ ਵਿਚ ਡਿੱਗੀ ਗੱਡੀ 'ਚੋਂ ਲਾਸ਼ਾਂ ਬਾਹਰ ਕੱਢੀਆਂ। ਹਾਦਸੇ ਵਿਚ ਗੱਡੀ ਦਾ ਚਾਲਕ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਹੈ ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਵਿਨੋਦ ਕੁਮਾਰ ਨੇ ਦਸਿਆ ਕਿ ਇਹ ਮਜ਼ਦੂਰ ਦੇਰ ਰਾਤ ਹੀ ਬੱਸ ਸਟੈਂਡ 'ਚ ਬਿਹਾਰ ਤੋਂ ਆ ਕੇ ਉਤਰੇ ਸਨ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਲੈਣ ਲਈ ਠੇਕੇਦਾਰ ਦੀ ਗੱਡੀ ਆਈ ਪਰ ਪੁਲਘਰਾਟ ਕੋਲ ਪਿਕਅੱਪ ਬੇਕਾਬੂ ਹੋ ਕੇ ਰੇਲਿੰਗ ਤੋੜਦੇ ਹੋਏ ਪਾਣੀ 'ਚ ਡਿੱਗ ਗਈ। ਹਾਦਸੇ ਕਾਰਨ ਪਿੱਛੇ ਬੈਠੇ ਸਾਰੇ 7 ਲੋਕਾਂ ਦੀ ਮੌਤ ਹੋ ਗਈ। ਸਾਰੀਆਂ ਲਾਸ਼ਾਂ ਨੂੰ ਜ਼ੋਨਲ ਹਸਪਤਾਲ 'ਚ ਰਖਿਆ ਗਿਆ ਹੈ। ਮ੍ਰਿਤਕਾਂ ਦੇ ਪਰਵਾਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਵਾਪਰੇ ਸੜਕ ਹਾਦਸੇ ਨੂੰ ਲੈ ਕੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਮੰਡੀ 'ਚ ਸੜਕ ਹਾਦਸੇ ਦੀ ਖ਼ਬਰ ਤੋਂ ਬਹੁਤ ਦੁੱਖ ਹੋਇਆ ਹੈ। ਹਾਦਸੇ ਵਿਚ ਮ੍ਰਿਤਕਾਂ ਦੇ ਪਰਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਜ਼ਖ਼ਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। (ਏਜੰਸੀ)imageimage

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement