
ਪੰਜਾਬ ਸਰਕਾਰ ਦੀਆਂ ਵਾਅਦਾ-ਖ਼ਿਲਾਫੀਆਂ ਤੋਂ ਅੱਕੇ ਬੇਰੁਜ਼ਗਾਰ ਅਧਿਆਪਕਾਂ ਨੇ ਸਾਂਝਾ-ਮੋਰਚਾ ਉਸਾਰਦਿਆਂ ਸੰਘਰਸ਼ ਤੇਜ਼ ਕਰਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ
ਸੰਗਰੂਰ: ਪੰਜਾਬ ਸਰਕਾਰ ਦੀਆਂ ਵਾਅਦਾ-ਖ਼ਿਲਾਫੀਆਂ ਤੋਂ ਅੱਕੇ ਬੇਰੁਜ਼ਗਾਰ ਅਧਿਆਪਕਾਂ ਨੇ ਸਾਂਝਾ-ਮੋਰਚਾ ਉਸਾਰਦਿਆਂ ਸੰਘਰਸ਼ ਤੇਜ਼ ਕਰਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਇਥੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਆਲ ਪੰਜਾਬ ਡੀਪੀਈ(873) ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਆਰਟ ਐਂਡ ਕਰਾਫ਼ਟ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਦੀ ਸਾਂਝੀ-ਮੀਟਿੰਗ ਦੌਰਾਨ ਰੁਜ਼ਗਾਰ ਪ੍ਰਾਪਤੀ ਲਈ ਏਕਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ 1ਦਸੰਬਰ ਨੂੰ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ-ਮਹਿਲ ਸਾਹਮਣੇ ਸੂਬਾਈ-ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ। ਸਾਂਝੇ-ਮੋਰਚੇ ਦਾ ਘੇਰਾ ਵਿਸ਼ਾਲ ਕਰਦਿਆਂ ਹੋਰ ਵੱਖ-ਵੱਖ vijeinder singlaਬੇਰੁਜ਼ਗਾਰ ਜਥੇਬੰਦੀਆਂ ਨੂੰ ਵੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ 2017 'ਚ ਚੋਣ-ਜੁਮਲਿਆਂ ਰਾਹੀਂ ਸੱਤਾ 'ਤੇ ਕਾਬਜ਼ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕੀਤਾ ਹੋਇਆ ਹੈ, ਪਰ ਬੇਰੁਜ਼ਗਾਰ ਅਧਿਆਪਕ ਸੰਘਰਸ਼ ਰਾਹੀਂ ਸਰਕਾਰ ਨੂੰ ਝੁਕਣ ਲਈ ਮਜ਼ਬੂਰ ਕਰ ਦੇਣਗੇ। ਇਸ ਦੌਰਾਨ ਜਗਸੀਰ ਸਿੰਘ ਅਤੇ ਹਰਜਿੰਦਰ ਸਿੰਘ ਝੁਨੀਰ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਉੱਚ-ਯੋਗਤਾਵਾਂ ਪਾਸ ਉਮੀਦਵਾਰਾਂ ਨੂੰ ਅਧਿਆਪਕ ਭਰਤੀ ਕਰਨ ਤੋਂ ਭੱਜ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਆਂ ਅਸਾਮੀਆਂ 'ਚ ਸਿੱਖਿਆ-ਪ੍ਰੋਵਾਈਡਰਾਂ ਨੂੰ ਟੈੱਟ,
photoਉਮਰ ਦੀ ਛੋਟ ਅਤੇ 10 ਨੰਬਰਾਂ ਦਾ ਤਜ਼ਰਬਾ-ਅੰਕ ਦੇ ਕੇ ਪਾੜੋ ਅਤੇ ਰਾਜ ਕਰੋ ਵਾਲ਼ੀ ਨੀਤੀ 'ਤੇ ਚੱਲ ਰਹੀ ਹੈ। ਪੰਜਾਬ ਸਰਕਾਰ ਸਿੱਖਿਆ ਪ੍ਰੋਵਾਈਡਰਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰੇ, ਪਰ ਨਵੀਆਂ ਅਸਾਮੀਆਂ 'ਚ ਵਿਸ਼ੇਸ਼ ਛੋਟ ਦੇ ਕੇ ਉੱਚ-ਯੋਗਤਾਵਾਂ ਵਾਲ਼ੇ ਉਮੀਦਵਾਰਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ, ਜੇਕਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਇਸ ਮਸਲੇ 'ਤੇ ਫੈਸਲਾ ਨਹੀਂ ਬਦਲਦੇ ਤਾਂ ਸੰਘਰਸ਼ ਦੇ ਨਾਲ-ਨਾਲ ਕਾਨੂੰਨੀ ਰਾਹ ਵੀ ਅਖ਼ਤਿਆਰ ਕੀਤਾ ਜਾਵੇਗਾ। ਬੇਰੁਜ਼ਗਾਰ ਅਧਿਆਪਕਾਂ ਨੇ ਮੰਗ ਕੀਤੀ ਕਿ ਨਵੀਂ ਅਧਿਆਪਕ ਭਰਤੀ 'ਚ ਉਮਰ-ਹੱਦ 37 ਤੋਂ ਵਧਾ ਕੇ 42 ਸਾਲ ਕਰਦਿਆਂ ਮਾਸਟਰ-ਕਾਡਰ ਦੀਆਂ ਸਮਾਜਿਕ ਸਿੱਖਿਆ, ਪੰਜਾਬੀ ਅਤੇ ਹਿੰਦੀ ਦੀਆਂ ਅਸਾਮੀਆਂ 'ਚ ਵਾਧਾ ਕੀਤਾ ਜਾਵੇ।ਡੀਪੀਈ ਅਧਿਆਪਕਾਂ( 873) ਲਈ 1000 ਅਸਾਮੀਆਂ ਦਾ ਵਾਧਾ ਕੀਤਾ ਜਾਵੇ
photoਅਤੇ ਆਰਟ ਐਂਡ ਕਰਾਫ਼ਟ ਲਈ 5000 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ। ਇਸ ਮੌਕੇ ਗੁਰਪ੍ਰੀਤ ਸਿੰਘ ਲਾਲਿਆਂਵਾਲੀ, ਜਗਸੀਰ ਸਿੰਘ, ਅਮਨ ਸੇਖ਼ਾ, ਰਣਬੀਰ ਸਿੰਘ,ਸੰਦੀਪ ਗਿੱਲ, ਨਵਜੀਵਨ ਸਿੰਘ, ਕੁਲਵੰਤ ਸਿੰਘ, ਯੁੱਧਜੀਤ ਸਿੰਘ ਅਤੇ ਹਰਦਮ ਸਿੰਘ ਨੇ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਟੈੱਟ ਪਾਸ ਅਧਿਆਪਕਾਂ ਨੂੰ ਅੱਖੋਂ-ਪਰੋਖੇ ਕਰ ਰਹੀ ਹੈ, ਅਜਿਹਾ ਗੁਣਾਤਮਕ-ਸਿੱਖਿਆ ਨੂੰ ਵੀ ਪਿੱਛੇ ਧੱਕਣ ਵਾਲ਼ੀ ਗੱਲ ਹੈ। ਤਿੰਨਾਂ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਅੰਦੋਲਨ ਦੀ ਹਮਾਇਤ ਵੀ ਕੀਤੀ।