ਵਾਹਨ ਟੈਕਸ ਅਦਾ ਨਾ ਕਰਨ ਲਈ ਬਾਦਲਾਂ ਦੇ 31 ਇੰਟੈਗ੍ਰਲ ਕੋਚ ਪਰਮਿਟ ਤੁਰੰਤ ਪ੍ਰਭਾਵ ਨਾਲ ਰੱਦ
Published : Nov 17, 2021, 9:23 pm IST
Updated : Nov 17, 2021, 9:23 pm IST
SHARE ARTICLE
 Amarinder Singh Raja Warring
Amarinder Singh Raja Warring

ਕਿੰਨਾ ਹੀ ਵੱਡਾ ਰਸੂਖ਼ਦਾਰ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ: ਟਰਾਂਸਪੋਰਟ ਮੰਤਰੀ

ਚੰਡੀਗੜ੍ਹ: ਪੰਜਾਬ ਟਰਾਂਸਪੋਰਟ ਵਿਭਾਗ ਨੇ ਟੈਕਸਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੋਟਰ ਵਾਹਨ ਟੈਕਸ ਚੋਰੀ ਕਰਨ ਦੇ ਦੋਸ਼ ਹੇਠ 125 ਬੱਸ ਪਰਮਿਟ ਰੱਦ ਕਰ ਦਿੱਤੇ ਹਨ, ਜਿਨਾਂ ਵਿੱਚੋਂ 31 ਪਰਮਿਟ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਹਨ।

Amarinder Singh Raja WarringAmarinder Singh Raja Warring

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਇਹ ਕਾਰਵਾਈ ਬਕਾਇਆ ਟੈਕਸਾਂ ਦਾ ਭੁਗਤਾਨ ਨਾ ਕਰਨ ਅਤੇ ਸਿਸਟਮ ਨੂੰ ਧੋਖਾ ਦੇ ਕੇ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਕਸੂਰਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਠੱਲ ਪਾਉਣ ਦੇ ਮੱਦੇਨਜ਼ਰ ਕੀਤੀ ਗਈ ਹੈ। ਇਹ ਕਾਰਵਾਈ ਮੋਟਰ ਵਹੀਕਲ ਐਕਟ, 1988 ਦੀ ਧਾਰਾ 103 ਵਿੱਚ ਦਰਜ ਉਪਬੰਧਾਂ ਦੀ ਪਾਲਣਾ ਤਹਿਤ ਕੀਤੀ ਗਈ ਹੈ।

Sukhbir Singh Badal and  Parkash Singh BadalSukhbir Singh Badal and Parkash Singh Badal

ਸੂਬੇ ਵਿੱਚ ਪਾਰਦਰਸ਼ੀ ਅਤੇ ਇੱਕਸਾਰ ਟਰਾਂਸਪੋਰਟ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵੜਿੰਗ ਨੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਪਹਿਲ ਦੇ ਅਧਾਰ ’ਤੇ  ਤੁਰੰਤ ਕਾਰਵਾਈ ਕਰਨ ਲਈ ਕਿਹਾ। ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਗਲਤ ਕੰਮਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਆਰ.ਟੀ.ਏ  ਅਥਾਰਟੀ ਬਠਿੰਡਾ ਵੱਲੋਂ ਟੈਕਸ ਡਿਫਾਲਟਰ ਹੋਣ ਕਾਰਨ ਬਾਦਲਾਂ ਨਾਲ ਸਬੰਧਤ 30 ਇੰਟੈਗ੍ਰਲ ਕੋਚ ਪਰਮਿਟ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਤੋਂ ਇਲਾਵਾ ਨਿਊ ਫਤਿਹ ਟਰੈਵਲਜ਼ ਦਾ ਇੱਕ ਪਰਮਿਟ ਵੀ ਰੱਦ ਕਰ ਦਿੱਤਾ ਗਿਆ ਹੈ। 

Transport Minister Raja WarringTransport Minister Raja Warring

ਬੁਲਾਰੇ ਨੇ ਦੱਸਿਆ ਕਿ ਮਨਦੀਪ ਟਰੈਵਲਜ ਦੇ 16 ਹੋਰ ਪਰਮਿਟ ਵੀ ਰੱਦ ਕਰ ਦਿੱਤੇ ਗਏ ਹਨ। ਨਿਊ ਫਤਿਹ ਬੱਸ ਸਰਵਿਸ ਵਿਰੁੱਧ ਇਸ ਸਾਲ ਜਨਵਰੀ ਤੋਂ ਟੈਕਸ  ਦੀ ਦੇਣਦਾਰੀ ਹੈ, ਜਦ ਕਿ ਔਰਬਿਟ ਏਵੀਏਸ਼ਨ ਪ੍ਰਾਈਵੇਟ ਲਿਮਟਿਡ  ਖਿਲਾਫ ਮਾਰਚ ਮਹੀਨੇ ਤੋਂ ਅਕਤੂਬਰ, 2021 ਤੱਕ ਟੈਕਸ ਜਮਾ ਕਰਾਉਣ ਵਿੱਚ ਦੇਰੀ ਕਰਨ ਲਈ ਕਾਰਵਾਈ ਕੀਤੀ ਗਈ ਹੈ। ਇਸੇ ਤਰਾਂ ਦੀ ਕਾਰਵਾਈ ਕਰਦਿਆਂ, ਆਰ.ਟੀ.ਏ. ਅਥਾਰਟੀ ਫਰੀਦਕੋਟ ਨੇ 2 ਕਰੋੜ 62 ਲੱਖ ਰੁਪਏ ਦੀ ਬਕਾਇਆ ਟੈਕਸ ਰਾਸ਼ੀ ਵਾਲੇ 3 ਇੰਟੈਗ੍ਰਲ ਕੋਚ ਪਰਮਿਟਾਂ ਤੋਂ ਇਲਾਵਾ ਨਿਊ ਦੀਪ ਬੱਸ ਸਰਵਿਸ ਦੇ 73 ਆਮ ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਮਾਲਵਾ ਬੱਸ ਸੇਵਾ ਦੇ 2 ਆਮ ਬੱਸ ਪਰਮਿਟ ਵੀ ਰੱਦ ਕਰ ਦਿੱਤੇ ਗਏ ਹਨ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement