ਮੁੱਖ ਮੰਤਰੀ ਅਤੇ ਵਿੱਤ ਮੰਤਰੀ ਆਪਣੇ ਪ੍ਰਧਾਨ ਨਵਜੋਤ ਸਿੱਧੂ ਦੇ ਸਵਾਲਾਂ ਦੇ ਜਵਾਬ ਦੇਣ : ਹਰਪਾਲ ਚੀਮਾ
Published : Nov 17, 2021, 5:59 pm IST
Updated : Nov 17, 2021, 5:59 pm IST
SHARE ARTICLE
Harpal Singh Cheema
Harpal Singh Cheema

ਚੰਨੀ ਸਰਕਾਰ ਦੇ ਐਲਾਨਾਂ ਬਾਰੇ 'ਆਪ' ਵਲੋਂ ਪ੍ਰਗਟਾਏ ਖ਼ਦਸ਼ਿਆਂ ਦੀ ਪ੍ਰੋੜ੍ਹਤਾ ਕਰ ਰਹੇ ਹਨ ਨਵਜੋਤ ਸਿੱਧੂ

ਚੰਨੀ ਅਤੇ ਮਨਪ੍ਰੀਤ ਬਾਦਲ ਇਕੱਠੇ ਬੈਠ ਕੇ ਖੁੱਲ੍ਹੇ ਮੰਚ 'ਤੇ ਦੱਸਣ, ਕੀ ਹਾਲਾਤ ਹੈ ਪੰਜਾਬ ਖ਼ਜ਼ਾਨੇ ਦਾ?

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਚੰਨੀ ਸਰਕਾਰ ਵਲੋਂ ਹਰ ਦਿਨ ਕੀਤੇ ਜਾਂਦੇ ਐਲਾਨਾਂ ਨੂੰ ਚੋਣਵੀਂ ਸਟੰਟ ਕਰਾਰ ਦਿੰਦਿਆਂ ਚੁਣੌਤੀ ਦਿਤੀ ਕਿ ਚੰਨੀ ਸਰਕਾਰ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਵਾਲਾਂ ਦੇ ਖੁੱਲ੍ਹੇ ਮੰਚ 'ਤੇ ਜਵਾਬ ਦੇਵੇ, ਜੋ ਚੰਨੀ ਸਰਕਾਰ ਦੇ ਐਲਾਨਾਂ ਨੂੰ ਤਿੰਨ ਮਹੀਨਿਆਂ ਦੇ ਜ਼ੁਮਲੇ ਕਹਿ ਕੇ ਪ੍ਰਚਾਰ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦਾ ਖ਼ਜ਼ਾਨਾ ਵੀ ਖ਼ਾਲੀ ਦੱਸ ਰਹੇ ਹਨ।

Harpal Cheema Harpal Cheema

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ''ਪੰਜਾਬ ਸਰਕਾਰ ਜਦੋਂ ਕੋਈ ਲੋਕ ਭਲਾਈ ਕੰਮਾਂ ਦਾ ਐਲਾਨ ਕਰਦੀ ਹੈ, ਤਾਂ 'ਆਪ' ਇਨ੍ਹਾਂ ਦਾ ਸਵਾਗਤ ਕਰਦੀ ਹੈ, ਪਰੰਤੂ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਰਕਾਰ ਦੇ ਐਲਾਨਾਂ ਨੂੰ ਜ਼ੁਮਲੇ ਕਰਾਰ ਦੇ ਰਹੇ ਹਨ। ਇਸ ਲਈ ਹਰ ਨਾਗਰਿਕ ਨੂੰ ਖ਼ਦਸ਼ਾ ਪੈਦਾ ਹੋ ਜਾਂਦਾ ਹੈ ਕਿ ਇਹ ਚੰਨੀ ਸਰਕਾਰ ਦੇ ਕੰਮ ਹਨ ਜਾਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਵਾਲੇ ਐਲਾਨ।''

Charanjit Singh ChanniCharanjit Singh Channi

ਉਨ੍ਹਾਂ ਕਿਹਾ ਕਿ  ਅੱਜ ਵੀ ਸ਼ੱਕ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਸਿਰਫ਼ ਐਲਾਨ ਕਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਅਤੇ ਇਨ੍ਹਾਂ ਸਾਰੇ ਐਲਾਨਾਂ ਦੀ ਸਕਰਿਪਟ  'ਪ੍ਰਸ਼ਾਂਤ ਕਿਸ਼ੋਰ'  ਦੇ ਸਟਾਈਲ ਵਿਚ ਲਿਖੀ ਗਈ ਹੈ, ਜਿਸ ਨੇ 2017 ਵਿੱਚ ਸੰਪੂਰਨ ਕਰਜ਼ਾ ਮੁਆਫ਼ ਕਰਨ, ਨਸ਼ੇ ਦਾ ਲੱਕ ਤੋੜਨ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁਕਾਈ ਸੀ, ਪਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਹੀ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਸੀ।

Captain Amarinder SinghCaptain Amarinder Singh

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਹੜੇ ਮੁੱਦੇ ਪਿਛਲੇ ਪੌਣੇ ਪੰਜਾਂ ਸਾਲਾਂ ਦੌਰਾਨ ਚੁੱਕਦੀ ਰਹੀ ਹੈ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਨ੍ਹਾਂ ਗੱਲਾਂ ਦੀ ਹੀ ਪ੍ਰੋੜ੍ਹਤਾ ਕਰਦੇ ਹਨ। ਉਨ੍ਹਾਂ ਕਿਹਾ ਕਿ 'ਆਪ' ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਪਹਿਲਾਂ ਸਾਢੇ 4 ਸਾਲ ਕੈਪਟਨ ਦੀ ਸਰਕਾਰ ਅਤੇ ਹੁਣ ਆਖ਼ਰੀ ਢਾਈ ਮਹੀਨਿਆਂ ਵਿਚ ਚੰਨੀ ਦੀ ਸਰਕਾਰ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਨ ਦੇ ਨਾਲ-ਨਾਲ ਜੁਮਲੇਬਾਜੀ ਕਰਕੇ ਵੋਟ ਬੈਂਕ ਦੀ ਰਾਜਨੀਤੀ ਕਰ ਰਹੀ ਹੈ। ਕਾਂਗਰਸ ਸਰਕਾਰ ਵਿਚ ਸਭ ਤੋਂ ਵੱਡਾ ਦੋਗਲਾ ਰੋਲ ਮਨਪ੍ਰੀਤ ਬਾਦਲ ਨਿਭਾ ਰਹੇ ਹਨ, ਜੋ ਪਹਿਲਾਂ ਕੈਪਟਨ ਦੇ ਵਿੱਤ ਮੰਤਰੀ ਸੀ ਅਤੇ ਹੁਣ ਚਰਨਜੀਤ ਸਿੰਘ ਚੰਨੀ ਦੇ ਵਿੱਤ ਮੰਤਰੀ ਹੈ, ਸਗੋਂ ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੇ ਵੀ ਵਿੱਤ ਮੰਤਰੀ ਹੁੰਦਾ ਸੀ।

Manpreet BadalManpreet Badal

ਚੀਮਾ ਨੇ ਕਿਹਾ, ''ਮਨਪ੍ਰੀਤ ਬਾਦਲ ਕਰੀਬ 13 ਸਾਲਾਂ ਤੋਂ ਪੰਜਾਬ ਦੇ ਵਿੱਤ ਮੰਤਰੀ ਬਣਦੇ ਆ ਰਹੇ ਹਨ, ਪਰੰਤੂ ਅਫ਼ਸੋਸ ਮਨਪ੍ਰੀਤ ਬਾਦਲ ਦੇ ਮੂੰਹੋਂ ਇੱਕ ਵਾਰ ਵੀ ਇਹ ਨਹੀਂ ਨਿਕਲਿਆ ਕਿ ਪੰਜਾਬ ਦਾ ਖ਼ਜ਼ਾਨਾ ਭਰਿਆ ਹੋਇਆ ਹੈ।''

CM Charanjit Singh ChanniCM Charanjit Singh Channi

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇਕੱਠੇ ਬੈਠ ਕੇ ਖੁੱਲ੍ਹੇ ਮੰਚ 'ਤੇ ਦੱਸਣਾ ਚਾਹੀਦਾ ਹੈ ਕਿ ਪੰਜਾਬ ਸਰਕਾਰ ਦੇ ਖ਼ਜ਼ਾਨੇ ਦੀ ਅਸਲ ਹਾਲਤ ਕੀ ਹੈ? ਕਿਉਂਕਿ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖ਼ਜ਼ਾਨਾ ਖ਼ਾਲੀ ਹੋਣ ਦੀ ਦੁਹਾਈ ਪਾ ਰਹੇ ਹਨ, ਦੂਜੇ ਪਾਸੇ ਮੁੱਖ ਮੰਤਰੀ ਚੰਨੀ ਰੋਜ਼ ਨਵੇਂ-ਨਵੇਂ ਚੋਣਾਵੀ ਐਲਾਨ ਕਰ ਰਹੇ ਹਨ।]

Navjot Singh SidhuNavjot Singh Sidhu

'ਆਪ' ਆਗੂ ਨੇ ਮੁੱਖ ਮੰਤਰੀ ਚੰਨੀ ਨੂੰ ਕਿਹਾ ਕਿ ਉਹ ਐਲਾਨ ਨਾ ਕਰਨ, ਸਗੋਂ ਅਮਲ ਕਰਨ, ਕਿਉਂਕਿ ਹੁਣ ਸਮਾਂ ਹੈ, ਕਾਂਗਰਸ ਸਰਕਾਰ ਆਪਣੇ ਮੈਨੀਫੈਸਟੋ ਦੇ ਵਾਅਦੇ ਪੂਰਾ ਕਰੇ। ਚੀਮਾ ਨੇ ਮੁੱਖ ਮੰਤਰੀ ਚੰਨੀ ਨੂੰ ਸੰਬੋਧਨ ਹੁੰਦਿਆਂ ਮੰਗ ਕੀਤੀ, ''ਸਾਡੀ ਗੱਲ ਛੱਡੋ ਅਸੀਂ ਵਿਰੋਧੀ ਧਿਰ ਵਿੱਚ ਹਾਂ। ਸਾਡੀ ਜ਼ਿੰਮੇਵਾਰੀ ਪੰਜਾਬ ਦੇ ਭਖਵੇਂ ਮੁੱਦਿਆਂ ਚੁੱਕਣਾ ਹੈ। ਮੁੱਖ ਮੰਤਰੀ ਜੀ ਘੱਟੋ-ਘੱਟ ਆਪਣੇ ਪ੍ਰਧਾਨ (ਨਵਜੋਤ ਸਿੱਧੂ) ਦੇ ਸਵਾਲਾਂ ਦੇ ਹੀ ਜਵਾਬ ਦੇ ਦਿਓ, ਜੋ 'ਆਪ' ਵੱਲੋਂ ਪ੍ਰਗਟ ਕੀਤੇ ਖ਼ਦਸ਼ਿਆਂ ਦੀ ਪ੍ਰੋੜ੍ਹਤਾ ਕਰ ਰਹੇ ਹਨ।'

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement