ਪਰਗਟ ਸਿੰਘ ਦੀ ਪਹਿਲਕਦਮੀ ਨਾਲ 15 ਜ਼ਿਲ੍ਹਿਆਂ ਵਿਚ ਭਾਸ਼ਾ ਅਫਸਰਾਂ ਦੀ ਤਾਇਨਾਤੀ
Published : Nov 17, 2021, 3:24 pm IST
Updated : Nov 17, 2021, 3:24 pm IST
SHARE ARTICLE
Deployment of Language Officers in 15 Districts on the Initiative of Pargat Singh
Deployment of Language Officers in 15 Districts on the Initiative of Pargat Singh

ਪੰਜਾਬੀ ਰਾਜ ਭਾਸ਼ਾ ਐਕਟ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਲਈ ਭਾਸ਼ਾ ਵਿਭਾਗ ਸਰਗਰਮ ਭੂਮਿਕਾ ਲਈ ਤਿਆਰ- ਪਰਗਟ ਸਿੰਘ

ਚੰਡੀਗੜ੍ਹ: ਸੂਬੇ ਵਿਚ ਖਾਲੀ ਪਈਆਂ ਜ਼ਿਲ੍ਹਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਨੂੰ ਭਰਨ ਦੀ ਚਿਰਕੋਣੀ ਮੰਗ ਨੂੰ ਪੂਰਾ ਕਰਦਿਆਂ ਅਤੇ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ 15 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਭਾਸ਼ਾ ਅਫਸਰ ਤਾਇਨਾਤ ਕੀਤਾ ਹੈ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਜ਼ਿਲ੍ਹਾ ਭਾਸ਼ਾ ਅਫਸਰਾਂ ਨੂੰ ਸਟੇਸ਼ਨਾਂ ਦੀ ਵੰਡ ਸਬੰਧੀ ਪੱਤਰ ਸੌਂਪੇ।

Deployment of Language Officers in 15 Districts on the Initiative of Pargat SinghDeployment of Language Officers in 15 Districts on the Initiative of Pargat Singh

ਹੋਰ ਪੜ੍ਹੋ: ਕੇਂਦਰ ਤੇ ਦਿੱਲੀ ਸਰਕਾਰ ਨੂੰ SC ਦੀ ਝਾੜ, 'AC ਹੋਟਲਾਂ 'ਚ ਬੈਠ ਕੇ ਕਿਸਾਨਾਂ ਨੂੰ ਦੋਸ਼ ਦੇਣਾ ਆਸਾਨ'

ਪਰਗਟ ਸਿੰਘ ਨੇ ਸਾਰੇ ਨਵੇਂ ਤਾਇਨਾਤ ਕੀਤੇ ਜ਼ਿਲ੍ਹਾ ਭਾਸ਼ਾ ਅਫਸਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ ਜਿਸ ਲਈ ਸਭ ਤੋਂ ਪਹਿਲਾਂ ਜ਼ਿਲ੍ਹਾ ਭਾਸ਼ਾ ਅਫਸਰਾਂ ਦੀ ਤਾਇਨਾਤੀ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲ ਤੋਂ ਵੀ ਵੱਧ ਸਮੇਂ ਤੋਂ ਜ਼ਿਲ੍ਹਾ ਭਾਸ਼ਾ ਅਫਸਰਾਂ ਦੀ ਭਰਤੀ ਨਹੀਂ ਹੋਈ ਸੀ ਜਿਸ ਕਾਰਨ 21 ਜ਼ਿਲ੍ਹਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਸਨ।

Pargat SinghPargat Singh

ਹੋਰ ਪੜ੍ਹੋ: ਲਖੀਮਪੁਰ ਖੀਰੀ ਮਾਮਲਾ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ 'ਚ ਹੋਵੇਗੀ ਜਾਂਚ

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਰਾਜ ਭਾਸ਼ਾ ਐਕਟ ਨੂੰ ਭਾਸ਼ਾ ਵਿਭਾਗ ਨੇ ਹੀ ਜ਼ਮੀਨੀ ਪੱਧਰ ਉਤੇ ਲਾਗੂ ਕਰਨਾ ਹੈ ਜਿਸ ਲਈ ਵਿਭਾਗ ਹੁਣ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਜ਼ਿਲ੍ਹਾ ਦਫਤਰਾਂ ਵਿੱਚ ਲੋੜੀਂਦਾ ਸਟਾਫ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜ਼ਿਲ੍ਹਾ ਭਾਸ਼ਾ ਅਫਸਰਾ ਸਰਗਰਮੀ ਨਾਲ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਵਿੱਚ ਰਾਜ ਭਾਸ਼ਾ ਐਕਟ ਨੂੰ ਹੋਰ ਮਜ਼ਬੂਤ ਨਾਲ ਲਾਗੂ ਕਰਨ ਲਈ ਤਰਮੀਮਾਂ ਕੀਤੀਆਂ ਹਨ।

Deployment of Language Officers in 15 Districts on the Initiative of Pargat SinghDeployment of Language Officers in 15 Districts on the Initiative of Pargat Singh

ਹੋਰ ਪੜ੍ਹੋ: ਕਿਸਾਨਾਂ ਨਾਲ ਹੋਈ ਮੀਟਿੰਗ ਤੋਂ ਬਾਅਦ CM ਚੰਨੀ ਦੀ ਪ੍ਰੈਸ ਕਾਨਫਰੰਸ ਦੀਆਂ ਅਹਿਮ ਗੱਲਾਂ

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਖਾਲੀ ਪਈਆਂ ਨੂੰ ਅਸਾਮੀਆਂ ਨੂੰ ਤੁਰੰਤ ਭਰਨ ਲਈ ਦੂਜੇ ਵਿਭਾਗਾਂ ਤੋਂ ਡੈਪੂਟੇਸ਼ਨ ਉਤੇ ਜ਼ਿਲ੍ਹਾ ਭਾਸ਼ਾ ਅਫਸਰ ਲਗਾਉਣ ਲਈ ਬਿਨੈ ਪੱਤਰ ਮੰਗੇ ਸਨ ਜਿਸ ਤੋਂ ਬਾਅਦ ਬਿਨੈ ਪੱਤਰਾਂ ਦੀ ਪੜਚੋਲ ਕਰਨ ਉਪਰੰਤ 15 ਜ਼ਿਲ੍ਹਾ ਭਾਸ਼ਾ ਅਫਸਰਾਂ ਦੀ ਤਾਇਨਾਤੀ ਕੀਤੀ ਗਈ ਅਤੇ ਅੱਜ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਗਏ।

Cabinet Minister Pargat SinghCabinet Minister Pargat Singh

ਹੋਰ ਪੜ੍ਹੋ: ਬਾਰਾਮੂਲਾ : ਅਤਿਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 2 CRPF ਜਵਾਨਾਂ ਸਮੇਤ 3 ਜ਼ਖ਼ਮੀ

ਇਸ ਮੌਕੇ ਸਾਰੇ ਨਵੇਂ ਤਾਇਨਾਤ ਕੀਤੇ ਜ਼ਿਲ੍ਹਾ ਭਾਸ਼ਾ ਅਫਸਰਾਂ ਨੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨਾਲ ਗੱਲਬਾਤ ਕਰਦਿਆਂ ਆਪਣੇ ਤਜ਼ਰਬੇ ਅਤੇ ਯੋਗਤਾਵਾਂ ਬਾਰੇ ਦੱਸਿਆ। ਇਨ੍ਹਾਂ ਵਿੱਚੋਂ ਕਈ ਪੀਐਚ.ਡੀ., ਐਮ.ਫਿਲ ਵੀ ਪਾਸ ਹਨ ਅਤੇ ਪੁਸਤਕਾਂ ਲਿਖਣ, ਖੋਜ ਕਾਰਜਾਂ ਤੇ ਅਨੁਵਾਦ ਦਾ ਕੰਮ ਕੀਤਾ ਹੈ। ਇਸ ਤੋਂ ਇਲਾਵਾ ਰੰਗਮੰਚ, ਸਾਹਿਤ ਤੇ ਕਲਾ ਨਾਲ ਵੀ ਜੁੜੇ ਹੋਏ ਹਨ। ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕ੍ਰਿਸ਼ਨ ਕੁਮਾਰ, ਡੀ.ਪੀ.ਆਈ. (ਕਾਲਜਾਂ) ਉਪਕਾਰ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਕਰਮਜੀਤ ਕੌਰ ਵੀ ਹਾਜ਼ਰ ਸਨ।

Pargat Singh Pargat Singh

ਹੋਰ ਪੜ੍ਹੋ: BRO ਦਾ ਸ਼ਲਾਘਾਯੋਗ ਕਦਮ : ਲੱਦਾਖ਼ 'ਚ ਬਣਾਈ ਦੁਨੀਆਂ ਦੀ ਸਭ ਤੋਂ ਉੱਚੀ ਸੜਕ 

ਅੱਜ ਤਾਇਨਾਤ ਕੀਤੇ ਜ਼ਿਲ੍ਹਾ ਭਾਸ਼ਾ ਅਫਸਰਾਂ ਵਿੱਚੋਂ ਤੇਜਿੰਦਰ ਕੌਰ ਨੂੰ ਮਾਨਸਾ, ਜਸਪ੍ਰੀਤ ਕੌਰ ਨੂੰ ਕਪੂਰਥਲਾ, ਸੁਖਮਿੰਦਰ ਕੌਰ ਨੂੰ ਬਠਿੰਡਾ, ਮਨਜੀਤ ਸਿੰਘ ਨੂੰ ਫਰੀਦਕੋਟ, ਰਣਜੋਧ ਸਿੰਘ ਨੂੰ ਸੰਗਰੂਰ, ਸੰਦੀਪ ਸ਼ਰਮਾ ਨੂੰ ਲੁਧਿਆਣਾ, ਕੰਵਰਜੀਤ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ, ਕਿਰਪਾਲ ਸਿੰਘ ਨੂੰ ਬਰਨਾਲਾ, ਜਗਦੀਪ ਸਿੰਘ ਨੂੰ ਫਿਰੋਜ਼ਪੁਰ, ਦਵਿੰਦਰ ਸਿੰਘ ਨੂੰ ਜਲੰਧਰ, ਦਵਿੰਦਰ ਸਿੰਘ ਬੋਹਾ ਨੂੰ ਐਸ.ਏ.ਐਸ. ਨਗਰ, ਭੁਪਿੰਦਰ ਕੁਮਾਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ, ਅਜੀਤਪਾਲ ਸਿੰਘ ਨੂੰ ਮੋਗਾ ਤੇ ਅੰਮ੍ਰਿਤ ਸੇਤੀਆ ਨੂੰ ਤਰਨਤਾਰਨ ਲਗਾਇਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement