
ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕਰ ਦਿਤਾ ਗਿਆ ਹੈ।
ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਈ ਮੀਟਿੰਗ ਤੋਂ ਬਾਅਦ 32 ਕਿਸਾਨ ਜਥੇਬੰਦੀਆਂ ਨੇ ਪ੍ਰੈਸ ਕਾਨਫ਼ਰੰਸ ਕੀਤੀ ਅਤੇ ਅੱਜ ਹੋਈ ਮੀਟਿੰਗ ਵਿਚ ਵਿਚਾਰੇ ਗਏ ਮੁੱਦਿਆਂ ਤੋਂ ਜਾਣੂ ਕਰਵਾਇਆ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕਰ ਦਿਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਜਿਹੜੇ ਪਰਚੇ ਦਰਜ ਹੋਏ ਹਨ, ਉਨ੍ਹਾਂ ਨੂੰ ਰੱਦ ਕੀਤੇ ਜਾਨ ਦਾ ਵੀ ਭਰੋਸਾ ਦਿਤਾ ਗਿਆ ਹੈ।
balbir singh rajewal
ਇਸ ਤੋਂ ਇਲਾਵਾ ਸਰਕਾਰ ਨੇ ਭਰੋਸਾ ਦਿਵਾਇਆ ਹੈ ਕਿ ਨਕਲੀ ਬੀਜ ਵੇਚਣ ਵਾਲੀਆਂ ਕੰਪਨੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਮੰਡੀਆਂ ਵਿਚ ਪਿਆ ਝੋਨਾ ਵੀ ਖਰੀਦਿਆ ਜਾਵੇਗਾ।
CM Charanjit Singh Channi
ਕਿਸਾਨ ਆਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀਆਂ ਦੀ ਭਰਤੀ ਨੂੰ ਲੈ ਕੇ ਵੀ ਸਰਕਾਰ ਵਲੋਂ ਨਵੀਂ ਪਾਲਿਸੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਸਕੀਮ ਬਣਾਈ ਜਾਵੇਗੀ।
balbir singh rajewal
ਕਿਸਾਨ ਆਗੂ ਗੁਰਨਾਮ ਚੜੂਨੀ ਵਲੋਂ ਬਣਾਈ ਨਵੀਂ ਪਾਰਟੀ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ 'ਮਿਸ਼ਨ ਪੰਜਾਬ' ਨਾਲ 32 ਕਿਸਾਨ ਜਥੇਬੰਦੀਆਂ ਸਹਿਮਤ ਨਹੀਂ ਹਨ। ਇਸ ਲਈ ਬਾਕੀ ਸਿਆਸਤਦਾਨਾਂ ਵਾਂਗ ਚੜੂਨੀ ਦੀ ਪਾਰਟੀ ਤੋਂ ਵੀ ਸਵਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਝੰਡੀਆਂ ਦਿਖਾ ਕੇ ਬਾਕੀ ਸਿਆਸੀ ਪਾਰਟੀਆਂ ਵਾਂਗ ਹੀ ਵਿਰੋਧ ਕੀਤਾ ਜਾਵੇਗਾ।