ਬੀਬੀ ਜਗੀਰ ਕੌਰ ਦੀ ਅਗਵਾਈ ’ਚ 19 ਨੂੰ
Published : Nov 17, 2021, 12:23 am IST
Updated : Nov 17, 2021, 12:23 am IST
SHARE ARTICLE
image
image

ਬੀਬੀ ਜਗੀਰ ਕੌਰ ਦੀ ਅਗਵਾਈ ’ਚ 19 ਨੂੰ

ਅੰਮ੍ਰਿਤਸਰ, 16 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੁਲ੍ਹਣ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ ਪ੍ਰਕਾਸ਼ ਪੁਰਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। 
ਬੀਬੀ ਜਗੀਰ ਕੌਰ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਸ੍ਰੀ ਸੁਭਰਾਮਣੀਅਮ ਜੈਸ਼ੰਕਰ ਦਾ ਧਨਵਾਦ ਕੀਤਾ।  ਸ਼੍ਰੋਮਣੀ ਕਮੇਟੀ ਵਲੋਂ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖੇ ਗਏ ਸਨ। 
ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ ਆ ਰਿਹਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵਲੋਂ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਮਨਾਇਆ ਜਾਵੇਗਾ। ਖ਼ੁਦ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਵਿਸ਼ਾਲ ਜਥਾ ਲੈ ਕੇ ਜਾਣਗੇ। ਸ਼੍ਰੋਮਣੀ ਕਮੇਟੀ ਵਲੋਂ ਲਿਜਾਏ ਜਾ ਰਹੇ ਜਥੇ ਦਾ ਸਾਰਾ ਖਰਚ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾਵੇਗਾ। ਸੰਗਤਾਂ 19 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਜਥੇ ਵਿਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਅਪਣੀ ਕਾਰਵਾਈ ਮੁਕੰਮਲ ਕਰਨ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕਰਨ। 
ਸ਼੍ਰੋਮਣੀ ਕਮੇਟੀ ਵਲੋਂ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ, ਜਿਸ ਦੇ ਭੋਗ 19 ਨਵੰਬਰ ਨੂੰ ਪਾਏ ਜਾਣਗੇ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਤੇ ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ ਨਾਲ ਗੱਲਬਾਤ ਹੋਈ ਹੈ, ਜਿਨ੍ਹਾਂ ਨੇ 19 ਨਵੰਬਰ ਵਾਲੇ ਜਥੇ ਸਬੰਧੀ ਮੁਕੰਮਲ ਪ੍ਰਬੰਧ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ। ਕਮੇਟੀ ਪ੍ਰਕਾਸ਼ ਪੁਰਬ ਸਬੰਧੀ ਉਥੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਲੰਗਰ ਦੀਆਂ ਰਸਦਾਂ ਵੀ ਲੈ ਕੇ ਜਾਵੇਗੀ ਅਤੇ ਇਸ ਦੇ ਨਾਲ ਹੀ ਰਾਗੀ ਜਥੇ ਤੇ ਪ੍ਰਚਾਰਕ ਵੀ ਜਥੇ ਵਿਚ ਸ਼ਾਮਲ ਹੋਣਗੇ। ਜਥੇ ਦੀ ਗਿਣਤੀ ਸਬੰਧੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵਲੋਂ ਤੈਅ ਨਿਯਮਾਂ ਅਨੁਸਾਰ ਹੀ ਜਥੇ ਦੇ ਮੈਂਬਰਾਂ ਦੀ ਗਿਣਤੀ ਹੋਵੇਗੀ।
ਕੈਪਸ਼ਨ—ਏ ਐਸ ਆਰ ਬਹੋੜੂ— 16—4— ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਜਗੀਰ ਕੌਰ

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement