ਕੇਂਦਰ ਫ਼ੰਡਾਂ ਦੀ ਵੰਡ ਸਮੇਂ ਪੰਜਾਬ ਨੂੰ ਆਰਥਕ ਨਜ਼ਰੀਏ ਦੇ ਨਾਲ-ਨਾਲ ਸੁਰੱਖਿਆ ਦੇ ਪੱਖ ਤੋਂ ਵੀ ਵਿਚਾਰੇ
Published : Nov 17, 2021, 12:28 am IST
Updated : Nov 17, 2021, 12:28 am IST
SHARE ARTICLE
image
image

ਕੇਂਦਰ ਫ਼ੰਡਾਂ ਦੀ ਵੰਡ ਸਮੇਂ ਪੰਜਾਬ ਨੂੰ ਆਰਥਕ ਨਜ਼ਰੀਏ ਦੇ ਨਾਲ-ਨਾਲ ਸੁਰੱਖਿਆ ਦੇ ਪੱਖ ਤੋਂ ਵੀ ਵਿਚਾਰੇ : ਮਨਪ੍ਰੀਤ ਸਿੰਘ ਬਾਦਲ

ਚੰਡੀਗੜ੍ਹ, 16 ਨਵੰਬਰ (ਜਸਪਾਲ) : ਦੇਸ਼ ’ਤੇ ਬਾਹਰੀ ਹਮਲਿਆਂ ਸਮੇਂ ਪੰਜਾਬ ਹਮੇਸ਼ਾ ਖੜਗ ਭੁਜਾ ਬਣ ਕੇ ਡਟਿਆ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਬਜਟ ਦੀ ਵੰਡ ਤੋਂ ਇਲਾਵਾ ਗੁਆਂਢੀ ਰਾਜਾਂ ਨੂੰ ਦਿਤੇ ਗਏ ਵਿਸ਼ੇਸ਼ ਪੈਕੇਜਾਂ ਵਾਂਗ ਸੂਬੇ ਨੂੰ ਵਿਸ਼ੇਸ਼ ਫ਼ੰਡ ਦੇਣ ਲਈ ਆਰਥਕ ਪੱਖ ਦੇ ਨਾਲ ਨਾਲ ਸੁਰੱਖਿਆ ਦੇ ਪੱਖ ਤੋਂ ਵੀ ਵਿਚਾਰਿਆ ਜਾਣਾ ਚਾਹੀਦਾ ਹੈ। 
ਇਹ ਦਲੀਲ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਇਕ ਆਨਲਾਈਨ ਗੱਲਬਾਤ ਦੌਰਾਨ ਕੀਤੀ, ਜਿਸ ਦੌਰਾਨ ਦੇਸ਼ ਵਿਚ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਕਾਸ ਨੂੰ ਹੁਲਾਰਾ ਦੇਣ ਬਾਰੇ ਚਰਚਾ ਕੀਤੀ ਗਈ। ਖੇਤੀ ਪ੍ਰਧਾਨ ਸੂਬੇ ਵਿਚ ਸਨਅਤੀ ਵਿਕਾਸ ਨੂੰ ਪ੍ਰਫ਼ੁੱਲਿਤ ਕਰਨ ਲਈ ਵਿਸ਼ੇਸ਼ ਪੈਕੇਜ ਦੇਣ ’ਤੇ ਵਿਚਾਰ ਕਰਨ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਦਿਆਂ ਵਿੱਤ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਜਾਣਕਾਰੀ ਦਿਤੀ ਕਿ ਇਹ ਸਰਹੱਦੀ ਸੂਬਾ ਵੀ ਅਪਣੇ ਗੁਆਂਢੀ ਰਾਜਾਂ ਜਿਵੇਂ ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ ਅਤੇ ਉਤਰਾਖੰਡ ਵਾਂਗ ਵਿਸ਼ੇਸ਼ ਪੈਕੇਜਾਂ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਸਨੀਕ ਬਹੁਤ ਮਿਹਨਤੀ ਹਨ ਅਤੇ ਪੰਜਾਬ ਨੂੰ ਸਿਰਫ਼ ਭੂਗੋਲਿਕ ਸਥਿਤੀ ਤੋਂ ਹੀ ਨਾ ਵਿਚਾਰਿਆ ਜਾਵੇ ਕਿਉਂਕਿ ਸੂਬੇ ਨੇ ਸਾਲ 1947, 1962, 1965 ਅਤੇ 1971 ਵਿਚ ਦੇਸ਼ ਲਈ ਲੜਾਈ ਲੜਨ ਤੋਂ ਇਲਾਵਾ ਸਰਹੱਦ ਪਾਰੋਂ “ਗੁਆਂਢੀ ਮੁਲਕਾਂ” ਵਲੋਂ ਫ਼ੈਲਾਏ ਅਤਿਵਾਦ ਵਿਰੁਧ ਵੀ ਦਸ ਸਾਲਾਂ ਤਕ ਕੌਮੀ ਲੜਾਈ ਲੜੀ ਹੈ।
ਬਾਦਲ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਰਵਾਇਤੀ ਦੋ-ਫ਼ਸਲੀ ਚੱਕਰ ਵਿਚੋਂ ਕੱਢ ਕੇ ਹੋਰ ਬਦਲਵੀਆਂ ਫ਼ਸਲਾਂ ਅਤੇ ਪਸ਼ੂ ਪਾਲਣ ਦੇ ਧੰਦੇ ਵਲ ਮੋੜਨ ਤੋਂ ਇਲਾਵਾ ਸਨਅਤਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੇਂਦਰ ਸਰਕਾਰ ਨੂੰ ਪੀ.ਐਲ.ਆਈ. ਵਰਗੀਆਂ ਯੋਜਨਾਵਾਂ ਲਿਆਉਣੀਆਂ ਚਾਹੀਦੀਆਂ ਹਨ। ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਲਈ ਫਾਰਮਾ ਪਾਰਕ, ਫੂਡ ਪਾਰਕ ਅਤੇ ਟੈਕਸਟਾਈਲ ਪਾਰਕ ਅਲਾਟ ਕਰਨ ਦੀ ਮੰਗ ਕੀਤੀ ਜੋ ਪੰਜਾਬ ਦੀ ਤਕਦੀਰ ਬਦਲਣ ਵਾਲੇ ਸਾਬਿਤ ਹੋਣਗੇ। ਬਾਦਲ ਨੇ 150 ਕਰੋੜ ਰੁਪਏ ਦੇ ਪੂੰਜੀਗਤ ਪ੍ਰਾਜੈਕਟਾਂ ਲਈ ਵਿਸ਼ੇਸ਼ ਕੇਂਦਰੀ ਸਹਾਇਤਾ ਦੇਣ ਵਾਸਤੇ ਪੰਜਾਬ ਦੇ ਮਾਮਲੇ ਨੂੰ ਪ੍ਰਵਾਨਗੀ ਦੇਣ ਦੀ ਵੀ ਬੇਨਤੀ ਕੀਤੀ, ਜੋ ਕਿ ਕਿਸੇ ਕਾਰਨ ਕਰ ਕੇ ਕੇਂਦਰ ਸਰਕਾਰ ਦੇ ਪੱਧਰ ’ਤੇ ਰੁਕਿਆ ਹੋਇਆ ਹੈ। 
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement