
ਅਦਾਲਤ ਨੇ ਵਰਦੇਵ ਸਿੰਘ ਨੋਨੀ ਮਾਨ ਨੂੰ 24 ਨਵੰਬਰ ਤੱਕ ਅੰਤਰਿਮ ਜ਼ਮਾਨਤ ਦੇ ਦਿਤੀ ਗਈ ਹੈ।
ਫ਼ਿਰੋਜ਼ਪੁਰ : ਹਲਕਾ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੂੰ ਫਿਰੋਜ਼ਪੁਰ ਦੇ ਸੈਸ਼ਨ ਕੋਰਟ ਵਲੋਂ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਕੋਰਟ ਨੇ ਲਗਾਈ ਰੋਕ ਲਗਾ ਦਿਤੀ ਹੈ।
file photo
ਦੱਸ ਦੇਈਏ ਕਿ ਅਦਾਲਤ ਨੇ ਵਰਦੇਵ ਸਿੰਘ ਨੋਨੀ ਮਾਨ ਨੂੰ 24 ਨਵੰਬਰ ਤੱਕ ਅੰਤਰਿਮ ਜ਼ਮਾਨਤ ਦੇ ਦਿਤੀ ਗਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀ ਨੋਨੀ ਮਾਨ ਖ਼ਿਲਾਫ਼ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਦੇ ਬਿਆਨਾਂ ’ਤੇ 307 IPC ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਜਿਸ 'ਤੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਸਚਿਨ ਸ਼ਰਮਾ ਦੀ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ ਹੈ। ਉਨ੍ਹਾਂ ਨੂੰ ਪੁਲਿਸ ਜਾਂਚ ਵਿਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਹਨ।
Court hammer
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਵਲੋਂ ਇਹ ਬਿਆਨ ਦਿਤੇ ਗਏ ਸਨ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਫਿਰੋਜ਼ਪੁਰ ਫੇਰੀ ਦੌਰਾਨ ਨੋਨੀ ਮਾਨ ਨੇ ਉਨ੍ਹਾਂ ਨੂੰ ਆਪਣੀ ਗੱਡੀ ਦੇ ਹੇਠਾਂ ਰੌਂਦ ਕੇ ਮਾਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਗੋਲੀਆਂ ਚਲਾਈਆਂ ਸਨ। ਦੂਜੇ ਪਾਸੇ ਨੋਨੀ ਮਾਨ ਦੇ ਵਕੀਲ ਜਸਬੀਰ ਸਿੰਘ ਕਾਲੜਾ ਨੇ ਅਦਾਲਤ ਵਿਚੋਂ ਨੋਨੀ ਮਾਨ ਦਾ ਪੱਖ ਪੇਸ਼ ਕਰਦਿਆਂ ਨੋਨੀ ਮਾਨ ’ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਝੂਠਾ ਅਤੇ ਗ਼ਲਤ ਕਰਾਰ ਦਿਤਾ।
Noni Mann
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਸਿਆਸੀ ਦਬਾਅ ਤਹਿਤ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ। ਮਾਣਯੋਗ ਅਦਾਲਤ ਨੇ ਨੋਨੀ ਮਾਨ ਅਤੇ ਸ਼ਿਕਾਇਤਕਰਤਾ ਮੁਦੱਈ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਦੇ ਬਾਅਦ ਅਕਾਲੀ ਆਗੂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਦੱਸ ਦੇਈਏ ਕਿ ਹੁਣ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ 24 ਨਵੰਬਰ ਨੂੰ ਹੋਵੇਗੀ।