ਪੰਜਾਬ ਦੀਆਂ ਜੇਲ੍ਹਾਂ ’ਚ ਹੁਣ ਨਹੀਂ ਹੋਵੇਗੀ ਟ੍ਰਿੰਨ-ਟ੍ਰਿੰਨ, ਸੂਬੇ ਦੀਆਂ 13 ਜੇਲ੍ਹਾਂ ਵਿਚ ਲੱਗਣਗੇ ਜੈਮਰ
Published : Nov 17, 2022, 1:30 pm IST
Updated : Nov 17, 2022, 1:47 pm IST
SHARE ARTICLE
Jammers will be installed in 13 prisons of the Punjab
Jammers will be installed in 13 prisons of the Punjab

ਸਰਕਾਰ ਨੇ ਹਾਈ ਕੋਰਟ ਵਿਚ ਦਾਖਲ ਕੀਤੀ ਸਟੇਟਸ ਰਿਪੋਰਟ

 

ਚੰਡੀਗੜ੍ਹ: ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਵਿਵਸਥਾ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨੋਟਿਸ 'ਤੇ ਜੇਲ ਵਿਭਾਗ ਦੇ ਆਈਜੀ ਆਰਕੇ ਅਰੋੜਾ ਨੇ ਬੁੱਧਵਾਰ ਨੂੰ ਸਟੇਟਸ ਰਿਪੋਰਟ ਪੇਸ਼ ਕੀਤੀ। ਇਸ ਵਿਚ ਸਰਕਾਰ ਨੇ ਕਿਹਾ ਕਿ ਵਿੱਤ ਵਿਭਾਗ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ 6 ਤੋਂ 9 ਮਹੀਨਿਆਂ ਵਿਚ ਜੇਲ੍ਹਾਂ ਵਿਚ ਜੈਮਰ ਲਗਾਉਣੇ ਸੰਭਵ ਹੋਣਗੇ। ਰਿਪੋਰਟਾਂ ਅਨੁਸਾਰ ਜੈਮਰਾਂ ਦੀ ਖਰੀਦ ਲਈ ਮਨਜ਼ੂਰੀ ਦੇਣ ਲਈ ਕੈਬਨਿਟ ਸਕੱਤਰੇਤ ਨੋਡਲ ਅਥਾਰਟੀ ਹੈ।

ਕੈਬਨਿਟ ਸਕੱਤਰੇਤ (ਸੁਰੱਖਿਆ) ਦੁਆਰਾ ਦਿੱਤੇ ਜੈਮਰਾਂ ਦੀ ਖਰੀਦ ਲਈ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਮੌਜੂਦਾ ਸਮੇਂ ਵਿਚ ਦੋ ਜਨਤਕ ਖੇਤਰ ਦੇ ਉਦਯੋਗਿਕ ਸੰਗਠਨ ਇਲੈਕਟ੍ਰਾਨਿਕਸ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (ਈਸੀਆਈਐਲ) ਅਤੇ ਭਾਰਤ ਇਲੈਕਟ੍ਰੋਨਿਕਸ ਲਿਮਟਿਡ (ਬੀਈਐਲ) ਜੈਮਰਾਂ ਦੀ ਖਰੀਦ ਲਈ ਪ੍ਰਵਾਨਿਤ ਸਰੋਤ ਹਨ। ਪੰਜਾਬ ਸਰਕਾਰ ਨੇ ਬੀਐਸਐਨਐਲ ਨੂੰ ਜੈਮਰਾਂ ਦੀ ਸੂਚੀ ਵਿਚੋਂ ਬਾਹਰ ਕਰ ਦਿੱਤਾ ਹੈ ਕਿਉਂਕਿ ਇਹ ਕੈਬਨਿਟ ਸਕੱਤਰੇਤ ਤੋਂ ਅਪਰੂਵ ਨਹੀਂ ਹੈ।

ਅਦਾਲਤ ਵਿਚ ਜੈਮਰ ਲਗਾਉਣ ਸਬੰਧੀ ਸੰਭਾਵੀ ਸਮਾਂ ਯੋਜਨਾ ਵੀ ਰੱਖੀ ਗਈ ਸੀ। ਇਸ ਦੇ ਅਨੁਸਾਰ ਬੀਈਐਲ 9 ਮਹੀਨਿਆਂ ਵਿਚ ਜੈਮਰ ਦੀ ਸਪਲਾਈ ਕਰੇਗੀ ਅਤੇ ਵਿੱਤ ਵਿਭਾਗ ਦੀ ਪ੍ਰਵਾਨਗੀ ਤੋਂ ਬਾਅਦ ਆਰਡਰ ਦੇਣ ਤੋਂ ਬਾਅਦ ਈਸੀਆਈਐਲ 6 ਮਹੀਨਿਆਂ ਵਿਚ ਸਪਲਾਈ ਕਰੇਗੀ। ਪੰਜਾਬ ਦੇ ਐਡਵੋਕੇਟ ਜਨਰਲ ਚੰਡੀਗੜ੍ਹ ਤੋਂ ਬਾਹਰ ਹੋਣ ਕਾਰਨ ਬੁੱਧਵਾਰ ਨੂੰ ਇਸ ਮਾਮਲੇ 'ਤੇ ਬਹਿਸ ਨਹੀਂ ਹੋ ਸਕੀ। ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ।

ਹਾਈਕੋਰਟ ਨੇ ਪਿਛਲੀ ਸੁਣਵਾਈ 'ਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਜੇਕਰ ਪੰਜਾਬ ਸਰਕਾਰ ਜੇਲ੍ਹਾਂ ਦੀ ਸੁਰੱਖਿਆ ਕਰਨ 'ਚ ਨਾਕਾਮ ਰਹੀ ਹੈ ਤਾਂ ਕੇਂਦਰ ਸਰਕਾਰ ਨੂੰ ਜ਼ਿੰਮੇਵਾਰੀ ਕਿਉਂ ਨਹੀਂ ਦੇ ਰਹੀ। ਅਦਾਲਤ ਨੇ ਟਿੱਪਣੀ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਸਰਕਾਰ ਕਿਰਾਏ 'ਤੇ ਜੇਲ੍ਹਾਂ 'ਚ 4ਜੀ ਜੈਮਰ ਲਗਾਉਣ ਦੀ ਗੱਲ ਕਰ ਰਹੀ ਹੈ। ਹਾਈਕੋਰਟ ਨੇ ਕਿਹਾ ਸੀ ਕਿ ਸੁਰੱਖਿਆ ਦੇ ਮਾਮਲੇ 'ਚ ਪੈਸੇ ਦੀ ਚਿੰਤਾ ਕਿਉਂ ਕੀਤੀ ਜਾ ਰਹੀ ਹੈ। 5ਜੀ ਦੇ ਦੌਰ ਵਿਚ ਪੰਜਾਬ ਸਰਕਾਰ 4ਜੀ ਤਕਨੀਕ ਦੇ ਜੈਮਰ ਵੀ ਨਹੀਂ ਲਗਾ ਸਕੀ। ਪੰਜਾਬ ਸਰਕਾਰ ਦੇ ਰਵੱਈਏ 'ਤੇ ਸਵਾਲ ਉਠਾਉਂਦੇ ਹੋਏ ਬੈਂਚ ਨੇ ਕਿਹਾ ਸੀ ਕਿ ਇਹ ਪਟੀਸ਼ਨ 2011 ਤੋਂ ਪੈਂਡਿੰਗ ਹੈ ਅਤੇ ਸਰਕਾਰ ਦੇ ਰਵੱਈਏ ਨੂੰ ਦੇਖ ਕੇ ਲੱਗਦਾ ਹੈ ਕਿ 13 ਜ਼ਿਲਿਆਂ 'ਚ ਕਦੇ ਵੀ ਜੈਮਰ ਨਹੀਂ ਲਗਾਏ ਜਾਣਗੇ।

ਪੰਜਾਬ ਦੇ ਆਈਜੀ (ਜੇਲ੍ਹਾਂ) ਰੂਪ ਕੁਮਾਰ ਅਰੋੜਾ ਨੇ ਬੁੱਧਵਾਰ ਨੂੰ ਹਾਈ ਕੋਰਟ ਨੂੰ ਦੱਸਿਆ ਕਿ ਹੁਕਮਾਂ ਦੀ ਪਾਲਣਾ ਕਰਦਿਆਂ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਨੇ ਆਪਣੀ ਪਹਿਲੀ ਮੀਟਿੰਗ ਵਿਚ ਫੈਸਲਾ ਕੀਤਾ ਹੈ ਕਿ ਸੂਬੇ ਦੀਆਂ ਜੇਲ੍ਹਾਂ ਵਿਚ 5ਜੀ ਤਕਨੀਕ ਵਾਲੇ ਜੈਮਰ ਲਗਾਏ ਜਾਣ। ਇਸ ਦੇ ਲਈ ਬੀਈਐਲ ਅਤੇ ਈਸੀਆਈਐਲ ਦੇ ਤਕਨੀਕੀ ਮਾਹਿਰਾਂ ਨਾਲ ਗੱਲ ਕੀਤੀ ਜਾ ਰਹੀ ਹੈ। ਕਾਲ ਬਲਾਕਿੰਗ ਲਈ ਇੱਕ ਪਾਇਲਟ ਪ੍ਰੋਜੈਕਟ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ। ਇਸ ਦੇ ਲਈ ਕੇਂਦਰ ਸਰਕਾਰ ਦੇ ਦੂਰਸੰਚਾਰ ਮੰਤਰਾਲੇ ਤੋਂ ਸਹਿਯੋਗ ਲਿਆ ਜਾਵੇਗਾ ਅਤੇ ਇਸ ਨੂੰ ਰਾਜ ਦੇ 13 ਜ਼ਿਲ੍ਹਿਆਂ ਵਿਚ ਸ਼ੁਰੂ ਕੀਤਾ ਜਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement