ਪੰਜਾਬ ਪੁਲਿਸ ਨੇ 800 ਕਰੋੜ ਰੁਪਏ ਦੀ 151 ਕਿਲੋ ਹੈਰੋਇਨ ਤੇ 11 ਕੁਇੰਟਲ ਭੁੱਕੀ ਕੀਤੀ ਨਸ਼ਟ
Published : Nov 17, 2022, 7:05 am IST
Updated : Nov 17, 2022, 7:05 am IST
SHARE ARTICLE
image
image

ਪੰਜਾਬ ਪੁਲਿਸ ਨੇ 800 ਕਰੋੜ ਰੁਪਏ ਦੀ 151 ਕਿਲੋ ਹੈਰੋਇਨ ਤੇ 11 ਕੁਇੰਟਲ ਭੁੱਕੀ ਕੀਤੀ ਨਸ਼ਟ


ਚੰਡੀਗੜ੍ਹ, 16 ਨਵੰਬਰ (ਸੱਤੀ) : ਪੰਜਾਬ ਪੁਲਿਸ ਨੇ ਬੀਤੇ ਦਿਨ ਅੰਤਰਰਾਸ਼ਟਰੀ ਬਾਜ਼ਾਰ ਵਿਚ 800 ਕਰੋੜ ਰੁਪਏ ਤੋਂ ਵੱਧ ਕੀਮਤ ਵਾਲੀ 151 ਕਿਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ ਨੂੰ ਅੰਮਿ੍ਤਸਰ ਵਿਖੇ ਭੱਠੀ ਵਿਚ ਸਾੜ ਕੇ ਨਸ਼ਟ ਕਰ ਦਿਤਾ ਹੈ |
ਆਈਜੀਪੀ ਕਾਊਾਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਦੀ ਪ੍ਰਧਾਨਗੀ ਹੇਠ ਨਸ਼ੀਲੇ ਪਦਾਰਥਾਂ ਸਬੰਧੀ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵਲੋਂ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ | ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦਸਿਆ ਕਿ ਐਸ.ਐਸ.ਓ.ਸੀ., ਅੰਮਿ੍ਤਸਰ ਅਤੇ ਫ਼ਾਜ਼ਿਲਕਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਤਹਿਤ ਦਰਜ ਕੀਤੇ ਕੇਸਾਂ ਸਬੰਧੀ ਨਸ਼ੀਲੇ ਪਦਾਰਥਾਂ ਨੂੰ ਬੀਤੇ ਦਿਨ ਖੰਨਾ ਪੇਪਰ ਮਿੱਲ ਅੰਮਿ੍ਤਸਰ ਵਿਖੇ ਨਸ਼ਟ ਕਰ ਦਿਤਾ ਗਿਆ | ਉਨ੍ਹਾਂ ਦਸਿਆ ਕਿ ਰੇਂਜ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵਲੋਂ 40.5 ਕਿਲੋਗ੍ਰਾਮ ਅਫ਼ੀਮ ਸਬੰਧੀ ਡਿਸਪੋਜ਼ਲ ਸਰਟੀਫ਼ਿਕੇਟ ਗਵਰਨਮੈਂਟ ਓਪੀਅਮ ਐਂਡ ਅਲਕਾਲਾਇਡ ਵਰਕਸ, ਨੀਮਚ (ਐਮ.ਪੀ.) ਵਿਚ ਜਮ੍ਹਾ ਕਰਵਾਉਣ ਲਈ ਜਾਰੀ ਕੀਤਾ ਗਿਆ |

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement