ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿਤਾ ਜਾਵੇ ਭਾਰਤ ਰਤਨ : ਭਗਵੰਤ ਮਾਨ
Published : Nov 17, 2022, 7:02 am IST
Updated : Nov 17, 2022, 7:02 am IST
SHARE ARTICLE
image
image

ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿਤਾ ਜਾਵੇ ਭਾਰਤ ਰਤਨ : ਭਗਵੰਤ ਮਾਨ

 


ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ  ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਕੀਤੀ ਮੰਗ


ਲੁਧਿਆਣਾ, 16 ਨਵੰਬਰ (ਦਲਜੀਤ ਸਿੰਘ ਰੰਧਾਵਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਤੰਤਰਤਾ ਅੰਦੋਲਨ ਦੌਰਾਨ ਅਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ¢ ਇਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਕਰਵਾਏ ਸੂਬਾ ਪਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ ਤੇ ਹੋਰਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਐਵਾਰਡ ਦੀ ਸ਼ੋਭਾ ਹੋਰ ਵਧੇਗੀ¢
ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਦੇਸ਼ ਨੂੰ ਵਿਦੇਸ਼ੀ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਅਪਣੇ ਜੀਵਨ ਦਾ ਬਲੀਦਾਨ ਦਿਤਾ¢ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਇਹ ਐਵਾਰਡ ਦਿਤਾ ਜਾਵੇ¢ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਇਸ ਮਸਲੇ ਨੂੰ ਕੇਂਦਰ ਸਰਕਾਰ ਕੋਲ ਚੁੱਕੇਗੀ¢ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰਖਿਆ ਗਿਆ¢ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਨੋਟੀਫ਼ੀਕੇਸ਼ਨ ਜਾਰੀ ਕਰ ਦਿਤਾ ਹੈ¢ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦਾ ਨਿਰਮਾਣ ਕਾਰਜ ਜਲਦੀ ਪੂਰਾ ਕਰੇਗੀ¢ ਉਨ੍ਹਾਂ ਕਿਹਾ ਕਿ ਤਕਰੀਬਨ 161 ਏਕੜ ਰਕਬੇ ਵਿਚ ਕਰੀਬ 50 ਕਰੋੜ ਰੁਪਏ ਦੀ ਲਾਗਤ ਨਾਲ ਇਸ ਕਾਰਜ ਨੂੰ ਮੁਕੰਮਲ ਕੀਤਾ ਜਾਵੇਗਾ¢ ਸਰਕਾਰ ਸ਼ਹੀਦਾਂ ਵਲੋਂ ਦੇਖੇ ਸੁਪਨਿਆਂ ਮੁਤਾਬਕ ਸਮਾਜ ਦੇ ਹਰ ਵਰਗ ਦੀ ਭਲਾਈ ਤੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਵਚਨਬੱਧ ਹੈ¢ ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਸਿਵਲ ਏਅਰ ਟਰਮੀਨਲ ਨਾਲ ਸੂਬੇ ਖ਼ਾਸ ਕਰ ਕੇ ਲੁਧਿਆਣਾ ਜ਼ਿਲ੍ਹੇ ਦੀ ਆਰਥਕ ਤਰੱਕੀ ਨੂੰ ਵੱਡਾ ਹੁਲਾਰਾ ਮਿਲੇਗਾ¢ ਮੁੱਖ ਮੰਤਰੀ ਨੇ ਪਿੰਡ ਸਰਾਭਾ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ¢
ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਹੀ ਮਾਅਨਿਆਂ ਵਿਚ ਇਸ ਨੌਜਵਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਸ ਨੇ ਜਵਾਨੀ ਦੀ ਉਮਰ ਵਿਚ ਅਪਣੀ ਮਾਤ ਭੂਮੀ ਦੀ ਖ਼ਾਤਰ ਜਾਨ ਨਿਛਾਵਰ ਕਰ ਦਿਤੀ¢ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਮਦਨ ਲਾਲ ਬੱਗਾ, ਹਾਕਮ ਸਿੰਘ ਠੇਕੇਦਾਰ, ਹਰਦੀਪ ਸਿੰਘ ਮੁੰਡੀਆਂ, ਮਾਰਕਫੈਬਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਆਪ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਆਪ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਹਰਭੁਪਿੰਦਰ ਸਿੰਘ ਧਰੌੜ, ਲੁਧਿਆਣਾ ਰੇਂਜ ਦੇ ਆਈਜੀ ਡਾ: ਕੌਸਤੁਭ ਸ਼ਰਮਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਰਨਲ ਸੇਵਾਮੁਕਤ ਮਨਦੀਪ ਗਰੇਵਾਲ ਅਤੇ ਸ਼ਹੀਦ ਕਰਤਾਰ ਸਿੰਘ ਸਪੋਰਟਸ ਕਲੱਬ ਦੇ ਨੁਮਾਇੰਦੇ ਹਾਜ਼ਰ ਸਨ¢
L48_Randhawa_16_01

 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement