
Sangrur Farmer News: ਮੋਟਰ ਚਲਾਉਂਦੇ ਸਮੇਂ ਸਟਾਰਟਰ ਤੋਂ ਲੱਗਿਆ ਝਟਕਾ
A Farmer Died due to electric shock in the field in Sangrur: ਸੰਗਰੂਰ ਦੇ ਨੇੜਲੇ ਪਿੰਡ ਘਰਾਚੋਂ ਵਿਖੇ ਖ਼ੇਤ ਵਿਚੋਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕਿਸਾਨ ਰਣਧੀਰ ਸਿੰਘ ਪੁੱਤਰ ਮੱਲ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Faridkot News: ਸਰਕਾਰੀ ਸਕੂਲ 'ਚੋਂ ਮਿਲੀਆਂ ਲੜਕੇ-ਲੜਕੀ ਦੀਆਂ ਲਾਸ਼ਾਂ, ਫੈਲੀ ਸਨਸਨੀ
ਮਿਲੀ ਜਾਣਕਾਰੀ ਅਨੁਸਾਰ ਕਿਸਾਨ ਆਪਣੇ ਖੇਤ ਗਿਆ ਸੀ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਕਿਸਾਨ ਰਣਧੀਰ ਸਿੰਘ ਆਪਣੇ ਖ਼ੇਤ ਵਿਚ ਪਸ਼ੂਆਂ ਦੇ ਚਾਰੇ ਨੂੰ ਪਾਣੀ ਦੇਣ ਲਈ ਮੋਟਰ ਚਲਾਉਣ ਲੱਗਿਆ ਤਾਂ ਸਟਾਰਟਰ ਵਿਚ ਕਰੰਟ ਹੋਣ ਕਾਰਨ ਉਸ ਨੂੰ ਜ਼ੋਰਦਾਰ ਝਟਕਾ ਲੱਗਿਆ ਤਾਂ ਪਰਿਵਾਰਕ ਮੈਂਬਰ ਉਸ ਨੂੰ ਚੁੱਕ ਕੇ ਸੰਗਰੂਰ ਦੇ ਇਕ ਨਿੱਜੀ ਹਸਪਤਾਲ ਲੈ ਗਏ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Fraidkot Doctor Death News: ਫ਼ਰੀਦਕੋਟ ਦੇ ਮੈਡੀਕਲ ਕਾਲਜ ਦੇ ਹੋਸਟਲ 'ਚੋਂ ਮਿਲੀ ਡਾਕਟਰ ਦੀ ਲਾਸ਼