Ludhiana News: 12 ਦਿਨ ਪਹਿਲਾਂ ਵਿਆਹੀ ਕੁੜੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Nov 17, 2023, 5:15 pm IST
Updated : Nov 17, 2023, 5:24 pm IST
SHARE ARTICLE
ludhiana News
ludhiana News

Ludhiana News: ਲਕਸ਼ਮੀ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

A married girl committed suicide by hanging herself 12 days ago: ਲੁਧਿਆਣਾ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਸ਼ੁੱਕਰਵਾਰ ਸਵੇਰੇ ਸਹੁਰੇ ਵਾਲਿਆਂ ਨੇ ਵਿਚੋਲੇ ਨੂੰ ਫੋਨ ਕਰਕੇ ਦੱਸਿਆ ਕਿ ਨੂੰਹ ਨੇ ਫਾਹਾ ਲੈ ਲਿਆ ਹੈ। ਉਸ ਦਾ 12 ਦਿਨ ਪਹਿਲਾਂ ਵਿਆਹ ਹੋਇਆ ਸੀ। ਬੀਤੀ ਰਾਤ ਉਹ ਆਪਣੇ ਮਾਪਿਆਂ ਨੂੰ ਮਿਲ ਕੇ ਵਾਪਸ ਗਈ ਸੀ।

ਇਹ ਵੀ ਪੜ੍ਹੋ: Uttarakhand News: ਉਤਰਾਖ਼ੰਡ ਦੇ ਨੈਨੀਤਾਲ ਵਿਖੇ ਖੱਡ ਵਿਚ ਡਿੱਗੀ ਪਿਕਅੱਪ ਗੱਡੀ, 8 ਲੋਕਾਂ ਦੀ ਹੋਈ ਮੌਤ  

ਵਿਚੋਲੇ ਨੇ ਮ੍ਰਿਤਕ ਵਿਆਹੁਤਾ ਲਕਸ਼ਮੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿਤੀ। ਮ੍ਰਿਤਕ ਲਕਸ਼ਮੀ ਦੇ ਭਰਾ ਰਾਜਵਿੰਦਰ ਨੇ ਦੱਸਿਆ ਕਿ ਉਹ ਕੈਲਾਸ਼ ਨਗਰ ਰੋਡ ਦਾ ਰਹਿਣ ਵਾਲਾ ਹੈ। ਉਸ ਦੀ ਭੈਣ ਦਾ ਵਿਆਹ 5 ਨਵੰਬਰ ਨੂੰ ਕਾਲੀ ਸੜਕ ਦੇ ਰਹਿਣ ਵਾਲੇ ਇਕ ਨੌਜਵਾਨ ਨਾਲ ਹੋਇਆ ਸੀ। ਵਿਚੋਲੇ ਨੇ ਫੋਨ ਕਰਕੇ ਦੱਸਿਆ ਕਿ ਲਕਸ਼ਮੀ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: Guess who: ਬਚਪਨ ਦੀ ਤਸਵੀਰ 'ਚ ਇਕ, ਦੋ ਨਹੀਂ ਬਲਕਿ ਲੁਕੀਆਂ ਹਨ ਤਿੰਨ ਪੰਜਾਬੀ ਖੂਬਸੂਰਤ ਅਭਿਨੇਤਰੀਆਂ, ਪਹਿਚਾਣਿਆ ਕੌਣ?

ਭਰਾ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਨਹੀਂ ਹੋ ਰਿਹਾ ਕੇ  ਭੈਣ ਨੇ ਖ਼ੁਦਕੁਸ਼ੀ ਕੀਤੀ ਹੈ ਕਿਉਂਕਿ ਉਹ ਬਹੁਤ ਖੁਸ਼ ਸੀ। ਰਾਜਵਿੰਦਰ ਨੇ ਦੱਸਿਆ ਕਿ ਲਕਸ਼ਮੀ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਥਾਣਾ ਜੋਧੇਵਾਲ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰ ਦਿਤਾ ਗਿਆ ਹੈ।
ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਪੁਲਿਸ ਵੀ ਆਪਣੇ ਪੱਧਰ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement