ਮੰਡੀਆਂ ਵਿਚ ਝੋਨੇ ਦੀ ਆਮਦ, ਖਰੀਦ ਤੇ ਲਿਫਟਿੰਗ ਦਾ ਕੰਮ ਸੁਚੱਜੇ ਢੰਗ ਨਾਲ ਜਾਰੀ - ਹਰਚੰਦ ਬਰਸਟ
Published : Nov 17, 2023, 6:03 pm IST
Updated : Nov 17, 2023, 6:03 pm IST
SHARE ARTICLE
Harchand Singh Burst
Harchand Singh Burst

ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਅਤੇ ਅਦਾਇਗੀ ਵੇਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ ਹੈ।

ਐਸ.ਏ.ਐਸ. ਨਗਰ (ਚੰਡੀਗੜ/ਮੋਹਾਲੀ)  - ਪੰਜਾਬ ਦੀ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਮੰਡੀ ਵਿੱਚ ਆਪਣੀਆਂ ਫ਼ਸਲਾਂ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਤੰਗੀ ਤੋਂ ਵੇਚ ਸਕਣ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੰਡੀਆਂ ਵਿੱਚ ਚਲ ਰਹੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਸਮੇਂ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦਾ ਹਰ ਪੱਖੋਂ ਧਿਆਨ ਰੱਖ ਰਹੀ ਹੈ ਅਤੇ ਉਨ੍ਹਾਂ ਦੇ ਵਿਕਾਸ ਲਈ ਵਚਨਬਧ ਹੈ। ਸਮੂਹ ਅਨਾਜ ਮੰਡੀਆਂ ਅਤੇ ਸੀਜ਼ਨਲ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ।

ਉਹਨਾਂ ਨੇ ਕਿਹਾ ਕਿ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਅਤੇ ਅਦਾਇਗੀ ਵੇਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਫ਼ਸਲ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਨਾਲੋਂ-ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੌਸਮ ਦੀ ਖ਼ਰਾਬੀ, ਬੇਮੌਸਮੀ ਬਾਰਿਸ਼ ਅਤੇ ਹੜ੍ਹਾਂ ਦੇ ਬਾਵਜੂਦ ਇਸ ਸਾਲ ਝੋਨੇ ਦੀ ਪੈਦਾਵਾਰ ਵਿੱਚ ਜਿਆਦਾ ਕਮੀ ਨਹੀਂ ਆਈ ਹੈ। 

ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ ਪੰਜਾਬ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਮੰਡੀ ਬੋਰਡ ਦੀਆਂ 1854 ਪੱਕੀਆਂ ਮੰਡੀਆਂ ਤੇ 623 ਨੋਟੀਫਾਈਡ ਆਰਜੀ ਮੰਡੀਆਂ ਵਿੱਚ  174.80 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚ 171.02 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਖਰੀਦੀ ਜਾ ਚੁੱਕੀ ਹੈ ਅਤੇ 3.78 ਲੱਖ ਮੀਟ੍ਰਿਕ ਟਨ ਫਸਲ ਦੀ ਖ਼ਰੀਦ ਬਾਕੀ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਚੋਂ 144.35 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਲਿਫ਼ਟਿੰਗ ਹੋ ਚੁੱਕੀ ਹੈ, ਜਦਕਿ 26.67 ਲੱਖ ਮੀਟ੍ਰਿਕ ਟਨ ਝੋਨਾ ਬਕਾਇਆ ਹੈ। ਉਨ੍ਹਾਂ ਅਗੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 2.29 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਤੇ 2.59 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ 760 ਮੰਡੀਆਂ ਵਿੱਚ ਬਾਇਓਮੈਟ੍ਰਿਕ ਮਸ਼ੀਨ ਸ਼ੁਰੂ ਹੋ ਚੁੱਕੀ ਹਨ ਅਤੇ ਹੁਣ ਤੱਕ 1,23,8,59 ਐਂਟਰੀਆਂ ਬਾਇਓਮੈਟ੍ਰਿਕ ਰਾਹੀਂ ਹੋ ਗਈ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement