
ਪ੍ਰਧਾਨਗੀ ਨੂੰ ਲੈ ਕੇ ਹੋਇਆ ਵਿਵਾਦ
Case registered in Gurdwara dispute in Mohali: ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ 'ਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਅਤੇ ਗੋਲਕ 'ਚ ਰੱਖੀ ਰਕਮ ਨੂੰ ਲੈ ਕੇ ਹੋਏ ਹੰਗਾਮੇ 'ਚ 7 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 323, 355, 427, 480, 511, 506 ਅਤੇ 149 ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲੇ ਵਿੱਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਗਰਚਾ ਸਿੰਘ, ਕਾਲਾ ਸਿੰਘ, ਹਰਪ੍ਰੀਤ ਸਿੰਘ ਉਰਫ਼ ਕਾਕਾ ਕੁਲਦੀਪ ਸਿੰਘ, ਕਿੰਨੂ, ਰਾਮਕ੍ਰਿਸ਼ਨ ਅਤੇ ਅਵਤਾਰ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Former CIA Pritpal Singh bail: ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਇਕ ਮੁਲਜ਼ਮ ਨੂੰ ਮਿਲੀ ਜ਼ਮਾਨਤ
ਨਯਾਗਾਓਂ ਵਿਚ ਪ੍ਰਧਾਨ ਦੀ ਕੁਰਸੀ ਨੂੰ ਲੈ ਕੇ ਦੋ ਧੜਿਆਂ ਵਿਚ ਬਹਿਸ ਹੋ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਨੂੰ ਸ਼ਾਂਤ ਕਰਵਾਇਆ। ਗੁਰੂਪੁਰਬ ਨੂੰ ਮਨਾਉਣ ਲਈ ਦੋਵਾਂ ਧੜਿਆਂ ਵੱਲੋਂ ਤਿਆਰੀਆਂ ਚੱਲ ਰਹੀਆਂ ਹਨ। ਇਸ ਤਿਆਰੀ ਦੌਰਾਨ ਇੱਕ ਧੜੇ ਵਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਪੈਸੇ ਕਢਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਦੂਜੇ ਧੜੇ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਲੱਗੇ ਤਾਲੇ ਤੋੜਨ ਦੇ ਦੋਸ਼ ਲਾਏ ਹਨ। ਮੌਕੇ ’ਤੇ ਮੌਜੂਦ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ। ਦੂਜੀ ਧਿਰ ਇਸ ਮਾਮਲੇ ਵਿੱਚ ਜਾਣਬੁੱਝ ਕੇ ਦਖ਼ਲਅੰਦਾਜ਼ੀ ਕਰ ਰਹੀ ਹੈ।
ਇਹ ਵੀ ਪੜ੍ਹੋ: Haryana News: ਹਾਈਕੋਰਟ ਦਾ ਖੱਟਰ ਸਰਕਾਰ ਨੂੰ ਝਟਕਾ, ਹਰਿਆਣਾ ਦੇ ਲੋਕਾਂ ਲਈ ਪ੍ਰਾਈਵੇਟ ਨੌਕਰੀਆਂ ਵਿੱਚ ਰੱਖਿਆ 75 ਫੀਸਦੀ ਕੋਟਾ ਕੀਤਾ ਰੱਦ
ਇਸ ਦੇ ਨਾਲ ਹੀ ਨਵਾਂਗਾਓਂ ਦੀ ਨਗਰ ਕੌਂਸਲ ਪ੍ਰਧਾਨ ਬੀਬੀ ਬਲਵਿੰਦਰ ਕੌਰ ਦੇ ਪਤੀ ਗੁਰਧਿਆਨ ਸਿੰਘ ਨੇ ਕਿਹਾ ਕਿ ਦੂਜਾ ਧੜਾ ‘ਆਪ’ ਸਰਕਾਰ ਦੇ ਇਸ਼ਾਰੇ ’ਤੇ ਅਜਿਹਾ ਕੰਮ ਕਰ ਰਿਹਾ ਹੈ। ਹਲਕਾ ਵਿਧਾਇਕ ਵੱਲੋਂ ਉਨ੍ਹਾਂ ਦੇ ਪਿਤਾ ਦੀ ਹਮਾਇਤ ਕੀਤੀ ਜਾ ਰਹੀ ਹੈ। ਇਸ ਕਾਰਨ ਪੁਲਿਸ ਵੀ ਉਨ੍ਹਾਂ ਦਾ ਸਾਥ ਦੇ ਰਹੀ ਹੈ।
ਮਾਮਲੇ ਦੀ ਇਕ ਧਿਰ ਵੱਲੋਂ ਨਾਇਗਾਓਂ ਪੁਲਿਸ ਨੂੰ ਸ਼ਿਕਾਇਤ ਦਿਤੀ ਗਈ ਹੈ। ਇਸ ਸਬੰਧੀ ਸਤਨਾਮ ਸਿੰਘ ਵੱਲੋਂ ਦੂਜੀ ਧਿਰ ਖ਼ਿਲਾਫ਼ ਗੋਲਕ ਦੇ ਤਾਲੇ ਤੋੜਨ ਅਤੇ ਗੁਰਦੁਆਰਾ ਸਾਹਿਬ ਅੰਦਰ ਲੜਾਈ-ਝਗੜਾ ਕਰਨ ਦੀ ਸ਼ਿਕਾਇਤ ਦਿੱਤੀ ਗਈ ਹੈ।
ਇਸ ਮਾਮਲੇ ਵਿੱਚ ਥਾਣਾ ਸਦਰ ਦੇ ਇੰਚਾਰਜ ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਹੁਣੇ ਇੱਕ ਧਿਰ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਹੈ। ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਅਜੇ ਬਾਕੀ ਹੈ। ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮਾਮਲੇ ਵਿਚ ਦੂਜੀ ਧਿਰ ਵੱਲੋਂ ਗਰਚਾ ਸਿੰਘ ਨੇ ਕਿਹਾ ਕਿ ਉਹ ਇਸ ਗੁਰਦੁਆਰੇ ਦਾ ਅਸਲ ਮੁਖੀ ਹੈ। ਉਨ੍ਹਾਂ ਦੀ ਕਮੇਟੀ ਬਣਾਈ ਗਈ ਹੈ ਅਤੇ ਕਮੇਟੀ ਰਜਿਸਟਰਡ ਵੀ ਹੈ। ਦੂਜੀ ਧਿਰ ਇਸ ਮਾਮਲੇ ਵਿੱਚ ਜਾਣਬੁੱਝ ਕੇ ਦਖ਼ਲਅੰਦਾਜ਼ੀ ਕਰ ਰਹੀ ਹੈ।