
Faridkot News: ਦੋਵਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ
Dead bodies of boy and girl found in government school in Faridkot: ਫਰੀਦਕੋਟ ਦੇ ਇੱਕ ਸਰਕਾਰੀ ਮਿਡਲ ਸਕੂਲ ਵਿਚ ਇਕ ਲੜਕੇ ਅਤੇ ਇਕ ਲੜਕੀ ਦੀਆਂ ਲਾਸ਼ਾਂ ਮਿਲੀਆਂ ਹਨ। ਘਟਨਾ ਪਿੰਡ ਕਲੇਰ ਦੀ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸਫ਼ਾਈ ਕਰਮਚਾਰੀ ਸਕੂਲ 'ਚ ਸਫ਼ਾਈ ਕਰਨ ਪਹੁੰਚਿਆ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਸਕੂਲ ਪ੍ਰਿੰਸੀਪਲ ਅਤੇ ਪੁਲਿਸ ਨੂੰ ਦਿਤੀ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ: Delhi Pollution: 'ਬਹੁਤ ਗੰਭੀਰ' ਸ਼੍ਰੇਣੀ ਵਿਚ ਪਹੁੰਚਣ ਦੀ ਕਗਾਰ ’ਤੇ ਦਿੱਲੀ ਦੀ ਹਵਾ ਗੁਣਵੱਤਾ, ਕਲੀ-ਜੋਟਾ ਲਾਗੂ ਹੋਣ ਦੇ ਆਸਾਰ!
ਸੂਚਨਾ ਮਿਲਣ 'ਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਦਕਿ ਲੜਕੀ ਜ਼ਿੰਦਾ ਸੀ। ਅਧਿਕਾਰੀ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: DCs slapped Notices: ਪਰਾਲੀ ਦੇ ਮੁੱਦੇ 'ਤੇ ਪੰਜਾਬ ਦੇ 9 ਡਿਪਟੀ ਕਮਿਸ਼ਨਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
ਨੌਜਵਾਨ ਦੀ ਪਛਾਣ ਬਿੰਦਰ ਸਿੰਘ ਵਾਸੀ ਸੰਗਰੂਰ ਦੇ ਪਿੰਡ ਕਾਂਝਲਾ ਵਜੋਂ ਹੋਈ ਹੈ। ਇਹ ਲੜਕੀ ਬਰਨਾਲਾ ਦੇ ਪਿੰਡ ਕਾਲੇਕੇ ਦੀ ਰਹਿਣ ਵਾਲੀ ਹਰਮਨਦੀਪ ਕੌਰ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦੋਵੇਂ ਬਾਈਕ 'ਤੇ ਸਵਾਰ ਹੋ ਕੇ ਸਕੂਲ ਪਹੁੰਚੇ ਸਨ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਬਾਥਰੂਮ ਵਿੱਚ ਆਪਣਾ ਪਤਾ ਅਤੇ ਮੋਬਾਈਲ ਨੰਬਰ ਲਿਖਿਆ ਸੀ।