18 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਹੋਵੇਗੀ ਮੈਗਾ 'ਵਿਕਾਸ ਕ੍ਰਾਂਤੀ ਰੈਲੀ', CM ਮਾਨ ਕਰਨਗੇ 900 ਕਰੋੜ ਰੁ: ਦੇ ਪ੍ਰੋਜੈਕਟਾਂ ਦਾ ਉਦਘਾਟਨ
Published : Nov 17, 2023, 5:51 pm IST
Updated : Nov 17, 2023, 5:51 pm IST
SHARE ARTICLE
CM Bhagwant Mann, Arvind Kejriwal
CM Bhagwant Mann, Arvind Kejriwal

- 'ਵਿਕਾਸ ਕ੍ਰਾਂਤੀ ਰੈਲੀ' ਦੇ ਮੁੱਖ ਮਹਿਮਾਨ ਹੋਣਗੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ 18 ਨਵੰਬਰ ਨੂੰ ਹੁਸ਼ਿਆਰਪੁਰ ਵਿੱਚ ਇੱਕ ਵਿਸ਼ਾਲ 'ਵਿਕਾਸ ਕ੍ਰਾਂਤੀ ਰੈਲੀ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਦੋਆਬੇ 'ਚ ਕਰੀਬ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।  ਪੰਜਾਬ ਸਰਕਾਰ ਦੇ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋਣਗੇ।

ਇਸ ਸਬੰਧੀ ਸ਼ੁੱਕਰਵਾਰ ਨੂੰ ਬੁਲਾਰੇ ਗੋਬਿੰਦਰ ਮਿਤਲ ਨਾਲ ਮੀਡੀਆ ਨੂੰ ਜਾਣਕਾਰੀ ਦਿੰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੇ ਨਵੇਂ ਰਾਹ 'ਤੇ ਲਿਜਾਣ ਲਈ 'ਆਪ' ਦੀ ਪੰਜਾਬ ਸਰਕਾਰ ਵਿਕਾਸ ਕ੍ਰਾਂਤੀ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਅਤੇ ਸਮਾਜ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ 'ਵਿਕਾਸ ਕ੍ਰਾਂਤੀ ਰੈਲੀ' 'ਚ 867.68 ਕਰੋੜ ਰੁਪਏ ਦੇ ਪ੍ਰੋਜੈਕਟ ਗਤੀਸ਼ੀਲ ਹੋਣਗੇ।

ਕੰਗ ਨੇ ਕਿਹਾ ਕਿ ਪੰਜਾਬ ਦਾ ਮੈਡੀਕਲ ਅਤੇ ਸਿਹਤ ਖੇਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਵੱਡੀ ਤਰਜੀਹ ਹੈ।  ਸਿਹਤ ਅਤੇ ਸਿੱਖਿਆ ਸਾਡੀ ਪਾਰਟੀ ਦੇ ਦੋ ਮੁੱਖ ਏਜੰਡੇ ਹਨ। ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਦੋਵਾਂ ਸੈਕਟਰਾਂ ਵਿੱਚ ਕ੍ਰਾਂਤੀ ਲਿਆਂਦੀ ਅਤੇ ਹੁਣ ਸਾਡੀ ਸਰਕਾਰ ਪੰਜਾਬ ਵਿੱਚ ਵੀ ਉਹੀ ਕਰ ਰਹੀ ਹੈ।

ਯੂਕਰੇਨ ਸੰਕਟ ਦੌਰਾਨ ਅਸੀਂ ਦੇਖਿਆ ਕਿ ਸਾਡੇ ਕਿੰਨੇ ਬੱਚੇ ਉੱਥੇ ਮੇਡਿਕਲ ਦੀ ਪੜ੍ਹਾਈ ਕਰ ਰਹੇ ਸਨ ਅਤੇ ਯੁੱਧ ਖੇਤਰ ਵਿੱਚ ਫਸ ਗਏ ਸਨ। ਉਸ ਸਮੇਂ ਸੀਐਮ ਮਾਨ ਨੇ ਪੰਜਾਬ ਨੂੰ ਭਾਰਤ ਦਾ ਮੈਡੀਕਲ ਹੱਬ ਬਣਾਉਣ ਦਾ ਫੈਸਲਾ ਕੀਤਾ ਸੀ। ਇਹ ਕਾਰਨ ਹੈ ਮਾਨ ਸਰਕਾਰ ਸਿਹਤ ਖੇਤਰ ਵਿੱਚ ਬੇਮਿਸਾਲ ਕੰਮ ਕਰ ਰਹੀ ਹੈ।  ਲਗਭਗ 700 ਮੁਹੱਲਾ ਕਲੀਨਿਕ ਜਿੱਥੇ ਲੱਖਾਂ ਲੋਕ ਮੁਫਤ ਇਲਾਜ ਕਰਵਾ ਰਹੇ ਹਨ, ਸਰਕਾਰੀ ਹਸਪਤਾਲਾਂ ਦਾ ਅਪਗ੍ਰੇਡੇਸ਼ਨ, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਨਵੇਂ ਮੈਡੀਕਲ ਕਾਲਜ ਆਦਿ ਪੰਜਾਬ ਦੇ ਮੈਡੀਕਲ ਅਤੇ ਸਿਹਤ ਖੇਤਰ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨਗੇ।

 ਕੰਗ ਨੇ ਦੱਸਿਆ ਕਿ ਭਲਕੇ ਦੋਵੇਂ ਮੁੱਖ ਮੰਤਰੀ ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿੱਚ 'ਆਪ' ਸਰਕਾਰ ਦੋਆਬੇ ਦੇ 10 ਵਿਧਾਨ ਸਭਾ ਹਲਕਿਆਂ ਵਿੱਚ ਕਈ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ ਅਤੇ ਮੁਕੰਮਲ ਹੋਏ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੀ ਹੈ।

 ਕੰਗ ਨੇ ਦੱਸਿਆ ਕਿ ਇਸ ਦੇ ਨਾਲ ਹੀ ਮਾਣਯੋਗ ਮੁੱਖ ਮੰਤਰੀ ਇੱਕ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਣਗੇ।  ਹੁਸ਼ਿਆਰਪੁਰ ਦੇ ਦੋ ਪਿੰਡਾਂ ਵਿੱਚ ਵੀ ਸੀਵਰੇਜ ਅਤੇ ਵਾਟਰ ਸੈਨੀਟੇਸ਼ਨ ਦੇ ਨਵੇਂ ਪ੍ਰੋਜੈਕਟ ਲੱਗਣਗੇ।  ਕੰਗ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ 23 ਪਿੰਡਾਂ ਵਿੱਚ ਖਾਲੀ ਪਈ ਪੰਚਾਇਤੀ ਜ਼ਮੀਨ ਨੂੰ ਖੇਡ ਮੈਦਾਨਾਂ ਵਿੱਚ ਤਬਦੀਲ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿੱਚ ਪੇਂਡੂ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦਿੱਤੀ ਜਾਂਦੀ ਹੈ।

 ਕੰਗ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਵਿੱਚ ਪੰਜਾਬ ਦਾ ਕੋਈ ਵੀ ਵਰਗ ਅਣਗੌਲਿਆ ਨਹੀਂ ਹੈ, ਆਮ ਲੋਕ, ਨੌਜਵਾਨ ਅਤੇ ਕਿਸਾਨ ਸਾਡੀ ਪਹਿਲੀ ਤਰਜੀਹ ਹਨ।  ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਨੂੰ ਲਗਾਤਾਰ ਬਿਹਤਰ ਅਤੇ ਮੁਫਤ ਸਹੂਲਤਾਂ ਦੇ ਰਹੀ ਹੈ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਨਵੀਂ ਗਤੀ ਨਾਲ ਤਰੱਕੀ ਅਤੇ ਵਿਕਾਸ ਕਰ ਰਿਹਾ ਹੈ।

 ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਕੰਗ ਨੇ ਕਿਹਾ ਕਿ 'ਆਪ' ਦੀ ਸਰਕਾਰ 'ਚ ਪੰਜਾਬ ਦੇ ਸਾਰੇ ਖੇਤਰਾਂ 'ਚ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ ਗਈ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ।  ਸਾਡੀ ਸਰਕਾਰ ਨੇ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਬਹੁਤ ਸੁਧਾਰ ਕੀਤਾ ਹੈ ਅਤੇ ਲਗਭਗ 13,000 ਨਵੇਂ ਛੋਟੇ ਜਲ ਮਾਰਗ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿੱਚ ਪੰਜਾਬੀਆਂ ਨੂੰ ਬਿਜਲੀ ਦੇ ਬਿੱਲਾਂ ਅਤੇ ਧਰਤੀ ਹੇਠਲੇ ਪਾਣੀ ਦੇ ਸੰਕਟ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ।

ਕੰਗ ਨੇ ਅੰਤ ਵਿੱਚ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਲਈ ਬਹੁਤ ਮਿਹਨਤ ਕਰ ਰਹੀ ਹੈ। ਸਾਡੀ ਸਰਕਾਰ ਨੇ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਉਹ ਵੀ ਬਿਨਾਂ ਕਿਸੇ ਪੱਖਪਾਤ ਦੇ।  ਉਨ੍ਹਾਂ ਕਿਹਾ ਕਿ ਭਲਕੇ ਦੀ 'ਵਿਕਾਸ ਕ੍ਰਾਂਤੀ ਰੈਲੀ' ਰਾਹੀਂ ਪੰਜਾਬ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

IFrameIFrameIFrameIFrame

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement