
ਸੋਸ਼ਲ ਮੀਡੀਆ ਉਤੇ ਕੁੱਝ ਲੋਕਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ।
Patiala Theft News: ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵਲੋਂ ਵੀ ਸ਼ਹਿਰ ਵਾਸੀਆਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਸੋਸ਼ਲ ਮੀਡੀਆ ਉਤੇ ਕੁੱਝ ਲੋਕਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਇਹ ਤਸਵੀਰਾਂ ਕੁੱਝ ਨੌਜਵਾਨਾਂ ਦੀਆਂ ਹਨ, ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਸਾਰੇ ਵਿਅਕਤੀ ਪਟਿਆਲਾ ਸ਼ਹਿਰ ਅਤੇ ਆਸ-ਪਾਸ ਦੇ ਸ਼ਹਿਰਾਂ ਵਿਚ ਰਾਤ ਨੂੰ ਘਰਾਂ ਵਿਚ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿਤੇ ਹਨ।
ਦਸਿਆ ਜਾ ਰਿਹਾ ਹੈ ਕਿ ਦਿਨ ਵੇਲੇ ਇਹ ਨੌਜਵਾਨ ਮੰਗਤੇ, ਬੂਟ ਪਾਲਸ਼ਾਂ, ਫੇਰੀ ਵਾਲੇ, ਕਬਾੜੀਏ ਆਦਿ ਬਣ ਜਾਂਦੇ ਹਨ। ਇਸ ਦੌਰਾਨ ਉਹ ਭੇਸ ਬਦਲ ਕੇ ਦਿਨ ਵੇਲੇ ਲੋਕਾਂ ਦੇਰ ਘਰ ਦੇਖ ਲੈਂਦੇ ਹਨ ਅਤੇ ਰਾਤ ਨੂੰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਸੋਸ਼ਲ ਮੀਡੀਆ ਜ਼ਰੀਏ ਇਨ੍ਹਾਂ ਦੀਆਂ ਤਸਵੀਰਾਂ ਜਾਰੀ ਕਰ ਕੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।
(For more news apart from Pictures of Patiala Thieves came out, stay tuned to Rozana Spokesman)