Punjab Murder Case : ASI ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ  
Published : Nov 17, 2023, 12:46 pm IST
Updated : Nov 17, 2023, 5:18 pm IST
SHARE ARTICLE
File Photo
File Photo

ਜਾਣਕਾਰੀ ਅਨੁਸਾਰ ਸਰੂਪ ਸਿੰਘ ਪੁਲਿਸ ਚੌਕੀ ਵਿਚ ਤਾਇਨਾਤ ਸੀ। ਵੀਰਵਾਰ ਸ਼ਾਮ ਉਹ ਡਿਊਟੀ ਖ਼ਤਮ ਕਰਕੇ ਚਲਾ ਗਿਆ।

 

Punjab ASI Murder Case : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਚ ਪੰਜਾਬ ਪੁਲਿਸ ਦੇ ASI ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅੰਮ੍ਰਿਤਸਰ ਦੇ ਦੇਹਧਾਰੀ ਥਾਣੇ ਵਿਚ ਜੰਡਿਆਲਾ ਥਾਣੇ ਵਿਚ ਤਾਇਨਾਤ ਏ.ਐਸ.ਆਈ. ਮ੍ਰਿਤਕ ਦੀ ਪਛਾਣ ਏਐਸਆਈ ਸਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਸਰੂਪ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਕਤਲ ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।     

ਸੂਤਰਾਂ ਅਨੁਸਾਰ ਘਟਨਾ ਸਮੇਂ ਏਐਸਆਈ ਆਪਣੀ ਡਿਊਟੀ ’ਤੇ ਜਾ ਰਿਹਾ ਸੀ। ਜਿੱਥੇ ਬਾਈਕ ਸਵਾਰ ਹਮਲਾਵਰਾਂ ਨੇ ਰਸਤੇ 'ਚ ਉਸ ਨੂੰ ਗੋਲੀ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਦੇਰ ਰਾਤ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਸ਼ੁੱਕਰਵਾਰ ਸਵੇਰੇ ਘਟਨਾ ਦਾ ਪਤਾ ਲੱਗਾ।   

ਮਾਮਲੇ ਦੀ ਸੂਚਨਾ ਮਿਲਦੇ ਹੀ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜਿਸ ਜਗ੍ਹਾ ਇਹ ਘਟਨਾ ਵਾਪਰੀ ਉਹ ਇੰਡਸਟਰੀ ਜ਼ੋਨ ਹੈ। ਜਿੱਥੇ ਬਹੁਤ ਘੱਟ ਲੋਕ ਆਉਂਦੇ ਹਨ। ਸ਼ੁੱਕਰਵਾਰ ਨੂੰ ਜਦੋਂ ਏਐਸਆਈ ਆਪਣੀ ਗੱਡੀ ਵਿਚ ਡਿਊਟੀ ਲਈ ਜਾ ਰਿਹਾ ਸੀ ਤਾਂ ਮੁਲਜ਼ਮਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਗੋਲੀਆਂ ਚਲਾ ਦਿੱਤੀਆਂ। ਇੰਡਸਟਰੀ ਇਲਾਕਾ ਹੋਣ ਕਰ ਕੇ ਇਸ ਘਟਨਾ ਬਾਰੇ ਕਿਸੇ ਨੂੰ ਪਤਾ ਵੀ ਨਹੀਂ ਲੱਗਾ।  

ਸ਼ੁੱਕਰਵਾਰ ਸਵੇਰੇ ਇੱਕ ਰਾਹਗੀਰ ਵੱਲੋਂ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਪੀ-ਡੀ (ਇਨਵੈਸਟੀਗੇਸ਼ਨ) ਜਾਂਚ ਲਈ ਮੌਕੇ 'ਤੇ ਪਹੁੰਚੇ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਥੋੜ੍ਹੀ ਦੂਰੀ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸੀਸੀਟੀਵੀ ਵੀ ਕਬਜ਼ੇ ਵਿਚ ਲੈ ਲਈ ਹੈ। 

ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਦੋਸ਼ੀਆਂ ਨੇ ਵਾਰਦਾਤ ਲਈ ਕਿਹੜੇ ਰਸਤੇ ਦੀ ਵਰਤੋਂ ਕੀਤੀ ਸੀ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਲਈ ਕਿਵੇਂ ਆਇਆ ਅਤੇ ਕਿੰਨੇ ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ ਫੋਰੈਂਸਿਕ ਟੀਮ ਵੀ ਜਾਂਚ ਲਈ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਸੀ।    

ਜ਼ਿਕਰਯੋਗ ਹੈ ਕਿ ਪ੍ਰੈਸ ਕਾਨਫਰੰਸ ਖ਼ਤਮ ਹੋਣ ਤੋਂ ਬਾਅਦ ਸੂਤਰਾਂ ਮੁਤਾਬਕ ਆਈ ਜਾਣਕਾਰੀ ਤੇ ਪੁਲਿਸ ਵੱਲੋਂ ਕੁੱਲ ਤਿੰਨ ਵਿਅਕਤੀਆਂ ਦੀ ਸ਼ਨਾਖਤ ਕਰ ਲਈ ਗਈ ਹੈ ਅਤੇ ਇੱਕ ਆਰੋਪੀ ਦੇ ਘਰ ਤੋਂ ਪੁਲਿਸ ਨੂੰ ਖੂਨ ਨਾਲ ਲੱਥ ਪੱਥ ਕੱਪੜੇ ਵੀ ਮਿਲੇ ਹਨ ਫਿਲਹਾਲ ਤਿੰਨੇ ਆਰੋਪੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਦੱਸੇ ਜਾ ਰਹੇ ਹਨ।

SHARE ARTICLE

ਏਜੰਸੀ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement