
ਇਸ ਦਾ ਉਦੇਸ਼ ਹਵਾਈ ਸੈਨਾ ਦੇ ਵੱਖ-ਵੱਖ ਪਹਿਲੂਆਂ 'ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਅਤੇ ਪ੍ਰੇਰਿਤ ਕਰਨਾ ਸੀ।
ਚੰਡੀਗੜ੍ਹ - ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26, ਚੰਡੀਗੜ੍ਹ ਨੇ ਭਾਰਤੀ ਹਵਾਈ ਸੈਨਾ ਵਿਚ ਕਰੀਅਰ ਦੇ ਪਹਿਲੂਆਂ ਬਾਰੇ ਇੱਕ ਪ੍ਰੇਰਣਾਦਾਇਕ ਲੈਕਚਰ ਦਾ ਆਯੋਜਨ ਕੀਤਾ। ਇਸ ਦਾ ਉਦੇਸ਼ ਹਵਾਈ ਸੈਨਾ ਦੇ ਵੱਖ-ਵੱਖ ਪਹਿਲੂਆਂ 'ਤੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਅਤੇ ਪ੍ਰੇਰਿਤ ਕਰਨਾ ਸੀ।
ਫਲਾਈਟ ਲੈਫਟੀਨੈਂਟ ਦਮਨਬੀਰ ਸਿੰਘ ਸੇਖੋਂ, ਏਅਰ ਫੋਰਸ ਸਟੇਸ਼ਨ, ਚੰਡੀਗੜ੍ਹ ਨੇ ਹਵਾਈ ਸੈਨਾ ਦੇ ਜੀਵਨ ਦੀਆਂ ਚੁਣੌਤੀਆਂ ਅਤੇ ਜਿੱਤਾਂ ਦੀ ਝਲਕ ਦੀ ਪੇਸ਼ਕਾਰੀ ਦਿੱਤੀ।
ਉਨ੍ਹਾਂ ਨੇ ਹਵਾਈ ਸੈਨਾ ਵਿਚ ਅਨੁਸ਼ਾਸਨ, ਵਚਨਬੱਧਤਾ ਅਤੇ ਅਗਵਾਈ ਦੇ ਮਹੱਤਵ ਉੱਤੇ ਵੀ ਜ਼ੋਰ ਦਿੱਤਾ। ਲੈਕਚਰ ਵਿਚ ਵੱਖ-ਵੱਖ ਸਟਰੀਮ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਰਿਸੋਰਸ ਪਰਸਨ ਵੱਲੋਂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ। ਪ੍ਰਿੰਸੀਪਲ ਡਾ: ਨਵਜੋਤ ਕੌਰ ਨੇ ਰਿਸੋਰਸ ਪਰਸਨ ਦਾ ਧੰਨਵਾਦ ਕੀਤਾ ਅਤੇ ਲੈਕਚਰ ਦੇ ਆਯੋਜਨ ਲਈ ਟਰੇਨਿੰਗ ਐਂਡ ਪਲੇਸਮੈਂਟ ਸੈੱਲ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਨਿੱਜੀ ਵਿਕਾਸ, ਅਨੁਸ਼ਾਸਨ ਅਤੇ ਰਾਸ਼ਟਰ ਪ੍ਰਤੀ ਨੇਕ ਸੇਵਾ ਦੇ ਮੌਕਿਆਂ ਨੂੰ ਉਜਾਗਰ ਕਰਦੇ ਹੋਏ ਹਵਾਈ ਸੈਨਾ ਵਿਚ ਆਪਣੇ ਕਰੀਅਰ ਬਾਰੇ ਵਿਚਾਰ ਕਰਨ ਲਈ ਉਤਸ਼ਾਹਿਤ ਕੀਤਾ।