
Fraidkot Doctor Death News: ਯਾਦਵਿੰਦਰ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ
The deadbody of the doctor was found in the hostel of Faridkot Medical College: ਫ਼ਰੀਦਕੋਟ ਦੇ ਜੀਜੀਐਸ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਐਮਡੀ ਦੀ ਪੜ੍ਹਾਈ ਕਰ ਰਹੇ ਇਕ ਡਾਕਟਰ ਦੀ ਕਾਲਜ ਦੇ ਹੋਸਟਲ ਵਿਚੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਯਾਦਵਿੰਦਰ ਸਿੰਘ ਵਜੋਂ ਹੋਈ ਹੈ। ਡਾਕਟਰ ਦਾ ਲਾਸ਼ ਮਿਲਣ ਤੋਂ ਬਾਅਦ ਕੈਂਪਸ ਵਿੱਚ ਸਹਿਮ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ: Faridkot News: ਸਰਕਾਰੀ ਸਕੂਲ 'ਚੋਂ ਮਿਲੀਆਂ ਲੜਕੇ-ਲੜਕੀ ਦੀਆਂ ਲਾਸ਼ਾਂ, ਫੈਲੀ ਸਨਸਨੀ
ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ.ਸੰਜੇ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਐਨੇਸਥੀਸੀਆ ਦੀ ਐਮਡੀ ਕਰ ਰਿਹਾ ਡਾਕਟਰ ਯਾਦਵਿੰਦਰ ਸਿੰਘ ਡਿਊਟੀ 'ਤੇ ਨਹੀਂ ਆਇਆ ਤੇ ਜਦੋਂ ਉਸ ਦੇ ਸਾਥੀਆਂ ਨਾਲ ਸੰਪਰਕ ਕੀਤਾ ਗਿਆ ਤਾਂ ਪਤਾ ਚੱਲਿਆ ਕਿ ਉਨ੍ਹਾਂ ਨੂੰ ਡਾਕਟਰ ਯਾਦਵਿੰਦਰ ਕੰਨਟੀਨ 'ਤੇ ਵੀ ਨਹੀਂ ਗਿਆ।
ਇਹ ਵੀ ਪੜ੍ਹੋ: Tarn Taran Accident : ਦਵਾਈ ਲੈ ਕੇ ਘਰ ਆ ਰਹੇ ਚਾਚੀ-ਭਤੀਜੇ ਦੀ ਸੜਕ ਹਾਦਸੇ ਵਿਚ ਹੋਈ ਮੌਤ
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਸ ਦੇ ਸਾਥੀ ਹੋਸਟਲ ਦੇ ਕਮਰੇ ਵਿਚ ਉਸ ਨੂੰ ਬੁਲਾਉਣ ਲਈ ਗਏ ਤਾਂ ਉਨ੍ਹਾਂ ਦੇ ਪਿੱਛੋਂ ਹੇਠੋਂ ਜ਼ਮੀਨ ਖਿਸਕ ਗਈ। ਉਨ੍ਹਾਂ ਨੇ ਡਾਕਟਰ ਯਾਦਵਿੰਦਰ ਦੀ ਜ਼ਮੀਨ 'ਤੇ ਲਾਸ਼ ਵੇਖੀ। ਇਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਇਸ ਦੀ ਜਾਂਚ ਕੀਤੀ ਜਾ ਰਹੀ ਹੈ।