ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੇ ਨਸ਼ੀਲੇ ਪਦਾਰਥਾਂ ਸਮੇਤ 2 ਤਸਕਰ ਕੀਤੇ ਕਾਬੂ
Published : Nov 17, 2024, 3:16 pm IST
Updated : Nov 17, 2024, 4:58 pm IST
SHARE ARTICLE
Amritsar police arrested 2 smugglers with drugs worth crores
Amritsar police arrested 2 smugglers with drugs worth crores

ਮੁਲਜ਼ਮਾਂ ਕੋਲੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕੋਲੋਨ ਪਾਊਡਰ ਤੇ 2 ਪਿਸਤੌਲ ਹੋਏ ਬਰਾਮਦ

ਅੰਮ੍ਰਿਤਸਰ:  ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਉਰਫ ਬਿੱਲਾ (23) ਵਾਸੀ ਬਿੱਲੇ ਵਾਲਾ ਚੌਕ ਅੰਮ੍ਰਿਤਸਰ ਅਤੇ ਸੋਨੂੰ ਚੌਰਸੀਆ (20) ਵਾਸੀ ਦਸਮੇਸ਼ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਵੰਸ਼ ਉਰਫ਼ ਬਿੱਲਾ ਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਮੂਲੀਅਤ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਸੀ.ਆਈ.ਏ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਉਸ ਨੂੰ ਮੋਹਕਮਪੁਰਾ ਇਲਾਕੇ 'ਚੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ 'ਚੋਂ 3.5 ਕਿਲੋ ਹੈਰੋਇਨ, 1.5 ਕਿਲੋ ਮੈਥਾਕੁਆਲੋਨ ਪਾਊਡਰ ਅਤੇ ਆਸਟ੍ਰੀਆ ਨਿਰਮਿਤ ਇਕ 9 ਐਮਐਮ ਗਲਾਕ ਪਿਸਤੌਲ ਬਰਾਮਦ ਕੀਤਾ ਹੈ।

 ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਸਬੰਧੀ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇਕ ਹੋਰ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਮੋਹਕਮਪੁਰਾ ਦੇ ਇਲਾਕੇ ਵਿੱਚ ਬਟਾਲਾ ਰੋਡ 'ਤੇ ਸਨਸਿਟੀ ਮੋੜ ਤੋਂ ਦੋਸ਼ੀ ਸੋਨੂੰ ਚੌਰਸੀਆ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ।

ਇਸ ਸਬੰਧੀ ਦੋ ਵੱਖ-ਵੱਖ ਮੁਕੱਦਮੇ ਥਾਣਾ ਮੋਹਕਮਪੁਰਾ ਵਿਖੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਹਿਲੀ ਐਫ.ਆਈ.ਆਰ ਨੰ. 98 ਮਿਤੀ 14-11-2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਤੇ 29 ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਦਰਜ ਕੀਤੀ ਗਈ ਅਤੇ ਦੂਜੀ ਐਫ.ਆਈ.ਆਰ. ਨੰ. 97 ਮਿਤੀ 14-11-24 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement