
Lalru Encounter News: ਮੁਠਭੇੜ ਤੋਂ ਬਾਅਦ ਲੁਟੇਰਾ ਸਤਪ੍ਰੀਤ ਸੱਤੀ ਗ੍ਰਿਫਤਾਰ
Lalru Encounter News: ਮੁਹਾਲੀ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ਵਿੱਚ ਪੁਲਿਸ ਨੇ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਇੱਕ ਅਪਰਾਧੀ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬਦਮਾਸ਼ ਕੋਲੋਂ ਹਥਿਆਰ ਬਰਾਮਦ ਹੋਏ ਹਨ। ਇਹ ਵੱਡੀ ਕਾਰਵਾਈ ਪਿੰਡ ਲੇਹਲੀ ਨੇੜੇ ਹੋਈ। ਫੜੇ ਗਏ ਅਪਰਾਧੀ ਦੀ ਪਛਾਣ ਸਤਪ੍ਰੀਤ ਸਿੰਘ ਉਰਫ ਸੱਤੀ ਵਜੋਂ ਹੋਈ ਹੈ, ਜੋ ਹਾਈਵੇ ਲੁਟੇਰਿਆਂ ਦੇ ਗਿਰੋਹ ਦਾ ਸਰਗਨਾ ਹੈ।
ਡੀਜੀਪੀ ਪੰਜਾਬ ਨੇ ਦੱਸਿਆ ਕਿ ਪਿੰਡ ਲੇਹਲੀ ਨੇੜੇ ਪੁਲਿਸ ਅਤੇ ਅਪਰਾਧੀ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਸਤਪ੍ਰੀਤ ਸਿੰਘ ਨੇ ਪੁਲਿਸ ਨੂੰ ਦੇਖਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਗੋਲੀ ਸਤਪ੍ਰੀਤ ਸਿੰਘ ਨੂੰ ਲੱਗੀ ਅਤੇ ਪੁਲਿਸ ਉਸ ਨੂੰ ਗ੍ਰਿਫਤਾਰ ਕਰਨ ਵਿੱਚ ਸਫਲ ਰਹੀ।
ਇਹ ਗਿਰੋਹ ਖਾਸ ਤੌਰ 'ਤੇ ਅੰਬਾਲਾ-ਡੇਰਾਬੱਸੀ ਹਾਈਵੇਅ 'ਤੇ ਸਰਗਰਮ ਸੀ ਅਤੇ ਇਸ ਨੇ ਪੰਜਾਬ ਅਤੇ ਹਰਿਆਣਾ 'ਚ ਕਈ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।
ਇਸ ਗਿਰੋਹ ਨੇ 3 ਅਤੇ 10 ਨਵੰਬਰ ਦੀ ਰਾਤ ਨੂੰ ਹਾਈਵੇਅ 'ਤੇ ਦੋ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਇਨ੍ਹਾਂ ਵਾਰਦਾਤਾਂ 'ਚ ਬੰਦੂਕ ਦੀ ਨੋਕ 'ਤੇ ਨਕਦੀ, ਮੋਬਾਈਲ ਫ਼ੋਨ ਅਤੇ ਸੋਨੇ ਦੇ ਗਹਿਣੇ ਲੁੱਟ ਲਏ ਗਏ | ਇਸ ਗਿਰੋਹ ਦੀਆਂ ਗਤੀਵਿਧੀਆਂ ਕਾਫੀ ਸਮੇਂ ਤੋਂ ਪੁਲਿਸ ਦੇ ਰਡਾਰ 'ਤੇ ਸਨ।