Tarn Taran News : ਵੱਡੀ ਖ਼ਬਰ : ਨਵੇਂ ਬਣੇ ‘‘ਆਪ’’ ਸਰਪੰਚ ਨੂੰ ਗੋਲ਼ੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ, ਅਣਪਛਾਤੇ ਨੇ ਚਲਾਈਆਂ ਗੋਲ਼ੀਆਂ

By : BALJINDERK

Published : Nov 17, 2024, 4:05 pm IST
Updated : Nov 17, 2024, 4:06 pm IST
SHARE ARTICLE
file photo ਮ੍ਰਿਤਕ ਪ੍ਰਤਾਪ ਸਿੰਘ
file photo ਮ੍ਰਿਤਕ ਪ੍ਰਤਾਪ ਸਿੰਘ

Tarn Taran News : ਅੰਤਿਮ ਅਰਦਾਸ ਦੌਰਾਨ ਅਣਪਛਾਤੇ ਨੇ ਚਲਾਈਆਂ ਗੋਲ਼ੀਆਂ

Tarn Taran News :  ਤਰਨਤਾਰਨ ਵਿਧਾਨ ਸਭਾ ਹਲਕੇ ਦੇ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਲਾਲੂ ਘੁੰਮਣ ’ਚ ਔਰਤ ਦੀ ਆਤਮਿਕ ਸ਼ਾਂਤੀ ਲਈ ਚੱਲ ਰਹੇ ਸਮਾਗਮ ਦੌਰਾਨ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀ ਨੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਸਰਪੰਚ ਪ੍ਰਤਾਪ ਸਿੰਘ ਦੀ ਮੌਤ ਹੋ ਗਈ ਜਦੋਂਕਿ ਸਰਪੰਚ ਦੇ ਦੋ ਹੋਰ ਸਾਥੀ ਜ਼ਖ਼ਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ’ਤੇ ਆਇਆ ਵਿਅਕਤੀ ਗੋਲ਼ੀਆਂ ਚਲਾ ਕੇ ਜਦੋਂ ਫਰਾਰ ਹੋ ਰਿਹਾ ਸੀ। ਉੱਥੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਇੱਟ ਮਾਰੀ, ਜੋ ਉਸਦੇ ਸਿਰ 'ਚ ਲੱਗੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੱਟ ਵੱਜਣ ਕਾਰਨ ਉਸਦੇ ਸਿਰ ਤੇ ਮੂੰਹ ’ਤੇ ਬੰਨ੍ਹਿਆ ਕੱਪੜਾ ਉਤਰ ਗਿਆ ਪਰ ਉਸਦੀ ਅਜੇ ਤਕ ਪਛਾਣ ਨਹੀਂ ਹੋ ਸਕੀ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਦੀ ਪੁਲਿਸ ਮੌਕੇ ’ਤੇ ਪੁੱਜ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਲਾਲੂ ਘੁੰਮਣ ਤੋਂ ‘ਆਪ’ ਆਗੂ ਪ੍ਰਤਾਪ ਸਿੰਘ ਨੂੰ ‘ਆਪ’ ਨੇ ਆਪਣਾ ਉਮੀਦਵਾਰ ਬਣਾਇਆ ਸੀ। ਪ੍ਰਤਾਪ ਸਿੰਘ ਬਿਨਾਂ ਮੁਕਾਬਲਾ ਸਰਪੰਚ ਚੁਣੇ ਗਏ। ਪਿੰਡ ਵਾਸੀ ਮਹਿੰਦਰ ਸਿੰਘ ਦੀ ਪਤਨੀ ਵੀਰ ਕੌਰ ਦੀ ਬੀਤੇ ਦਿਨ ਮੌਤ ਹੋ ਗਈ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਲਈ ਗੁਰਦੁਆਰਾ ਬਾਬਾ ਖੜਕ ਸਿੰਘ ਵਿਖੇ ਇਕੱਤਰਤਾ ਹੋਈ। ਸਰਪੰਚ ਪ੍ਰਤਾਪ ਸਿੰਘ ਅੰਤਿਮ ਅਰਦਾਸ ਉਪਰੰਤ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ। ਉਦੋਂ ਬਾਈਕ ਸਵਾਰ ਨੌਜਵਾਨ ਨੇ ਪੰਜ ਰਾਉਂਡ ਫਾਇਰ ਕੀਤੇ। ਸਰਪੰਚ ਪ੍ਰਤਾਪ ਸਿੰਘ ਨੂੰ ਦੋ ਗੋਲ਼ੀਆਂ ਲੱਗੀਆਂ। ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਬੁੱਧ ਸਿੰਘ ਅਤੇ ਭਗਵੰਤ ਸਿੰਘ ਜ਼ਖਮੀ ਹੋ ਗਏ।

(For more news apart from  Newly formed "AAP" sarpanch shot dead, unidentified shot News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement