ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਹੜਤਾਲ ਦਾ ਫੈਸਲਾ ਲਿਆ ਵਾਪਸ
ਅੰਮ੍ਰਿਤਸਰ: ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਾਂ ਵਲੋਂ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਵਰਕਰਾਂ ਵੱਲੋਂ ਇਹ ਹੜਤਾਲ ਕਰੀਬ ਸਾਢੇ ਚਾਰ ਘੰਟੇ ਬਾਅਦ ਮੁਲਤਵੀ ਕਰ ਦਿੱਤੀ ਗਈ। ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਜੋਧ ਸਿੰਘ ਨੇ ਦੱਸਿਆ ਕਿ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਅਗਾਂਹ ਕਰਨ ਅਤੇ 19 ਨਵੰਬਰ ਨੂੰ ਮੀਟਿੰਗ ਦਾ ਸਮਾਂ ਮਿਲਣ ’ਤੇ ਇਹ ਹੜਤਾਲ ਮੁਲਤਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਮੰਗਾਂ ਵਿਚਾਰਨ ਦਾ ਭਰੋਸਾ ਅਧਿਕਾਰੀਆਂ ਵਲੋਂ ਦਿੱਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ 19 ਦੀ ਮੀਟਿੰਗ ਬੇਸਿੱਟਾ ਰਹੀ ਤਾਂ ਮੁੜ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
