ਕੈਲੀਫੋਰਨੀਆ ਦੇ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ
Published : Dec 17, 2018, 5:01 pm IST
Updated : Dec 17, 2018, 5:01 pm IST
SHARE ARTICLE
California Legislature Tours the Punjab Legislative Assembly
California Legislature Tours the Punjab Legislative Assembly

ਅਮਰੀਕਾ ਦੀ ਕੈਲੀਫੋਰਨੀਆ ਵਿਧਾਨ ਸਭਾ ਦੇ ਇਕ ਵਫ਼ਦ ਵਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਪੀਕਰ...

ਚੰਡੀਗੜ੍ਹ (ਸਸਸ) : ਅਮਰੀਕਾ ਦੀ ਕੈਲੀਫੋਰਨੀਆ ਵਿਧਾਨ ਸਭਾ ਦੇ ਇਕ ਵਫ਼ਦ ਵਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਫ਼ਦ ਦਾ ਸਵਾਗਤ ਕੀਤਾ ਅਤੇ ਦੋਹਾਂ ਸੂਬਿਆਂ ਦੇ ਸਮਾਜਿਕ-ਆਰਥਿਕ ਸਬੰਧ ਵਧਾਉਣ 'ਤੇ ਜ਼ੋਰ ਦਿਤਾ। ਇਸ ਵਫ਼ਦ ਵਿਚ ਕੈਲੀਫੋਰਨੀਆ ਵਿਧਾਨ ਸਭਾ ਦੇ 6 ਵਿਧਾਇਕਾਂ ਤੋਂ ਇਲਾਵਾ ਕੁਝ ਅਧਿਕਾਰੀ ਸ਼ਾਮਲ ਸਨ। ਸਪੀਕਰ ਨੇ ਅਪਣੇ ਸਵਾਗਤੀ ਭਾਸ਼ਣ ਵਿਚ ਕਿਹਾ ਕਿ ਜਿਸ ਤਰ੍ਹਾਂ ਅਮਰੀਕਾ ਵਿਚ ਕੈਲੀਫੋਰਨੀਆ ਸੂਬਾ ਖੇਤੀਬਾੜੀ ਵਿਚ ਮੋਹਰੀ ਹੈ ਉਸੇ ਤਰ੍ਹਾਂ ਪੰਜਾਬ ਸੂਬਾ ਖੇਤੀਬਾੜੀ ਉਤਪਾਦਨ ਵਿਚ ਭਾਰਤ ਦਾ ਅੱਵਲ ਨੰਬਰ ਰਾਜ ਹੈ।

ਉਨ੍ਹਾਂ ਕਿਹਾ ਕਿ ਦੋਵਾਂ ਰਾਜਾਂ ਨੂੰ ਖੇਤੀਬਾੜੀ ਅਤੇ ਜਲ ਪ੍ਰਬੰਧਨ ਵਰਗੇ ਮੁੱਦਿਆਂ 'ਤੇ ਆਪਸੀ ਸਹਿਯੋਗ ਕਰਨਾ ਚਾਹੀਦਾ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਦੋਵਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਨੁਮਾਇੰਦਿਆਂ ਨੂੰ ਸਮੇਂ-ਸਮੇਂ 'ਤੇ ਇਕ ਦੂਜੇ ਦੇ ਦੇਸ਼ਾਂ ਦਾ ਦੌਰਾ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਵਿਕਾਸ ਅਤੇ ਤਰੱਕੀ ਦੇ ਨਾਲ-ਨਾਲ ਆਪਸੀ ਸਦਭਾਵਨਾ, ਸ਼ਾਂਤੀ ਅਤੇ ਪਿਆਰ ਦਾ ਆਦਾਨ-ਪ੍ਰਦਾਨ ਹੋ ਸਕੇ ਜਿਸ ਸਦਕਾ ਦੋਵਾਂ ਦੇਸ਼ਾਂ ਦੇ ਸਮਾਜਿਕ-ਰਾਜਸੀ ਰਿਸ਼ਤਿਆਂ ਵਿਚ ਹੋਰ ਸੁਧਾਰ ਆਵੇਗਾ। 

ਸਪੀਕਰ ਨੇ ਖੇਤੀਬਾੜੀ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦਾ ਸੰਖੇਪ ਵੇਰਵਾ ਵੀ ਦਿਤਾ। ਇਸ ਮੌਕੇ ਹਾਜ਼ਰ ਵਿਧਾਇਕ ਪਰਗਟ ਸਿੰਘ ਨੇ ਖੇਡਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਪੰਜਾਬ ਵਿਚ ਸਪੋਰਟਸ ਯੂਨੀਵਰਸਿਟੀ ਦੀ ਸਥਾਪਨਾ ਲਈ ਆਪਸੀ ਸਹਿਯੋਗ ਬਾਰੇ ਵਿਚਾਰ-ਚਰਚਾ ਵੀ ਕੀਤੀ। ਅਮਰੀਕੀ ਵਫ਼ਦ ਵਲੋਂ ਜਿੱਥੇ ਪੰਜਾਬ ਵਿਧਾਨ ਸਭਾ ਦੀ ਵਿਲੱਖਣ ਇਮਾਰਤ ਦੀ ਤਾਰੀਫ਼ ਕੀਤੀ ਗਈ ਉੱਥੇ ਹੀ ਪੰਜਾਬੀਆਂ ਦੀ ਮਹਿਮਾਨ ਨਿਵਾਜ਼ੀ ਦੀ ਵੀ ਜੰਮ ਕੇ ਸ਼ਲਾਘਾ ਕੀਤੀ।

ਵਫ਼ਦ ਮੈਂਬਰਾਂ ਨੇ ਦੋਵਾਂ ਦੇਸ਼ਾਂ ਖਾਸ ਕਰ ਪੰਜਾਬ ਅਤੇ ਕੈਲੀਫੋਰਨੀਆ ਸੂਬਿਆਂ ਦੇ ਆਪਸੀ ਮਿਲਵਰਤਣ 'ਤੇ ਜ਼ੋਰ ਦਿੱਤਾ ਅਤੇ ਉਮੀਦ ਪ੍ਰਗਵਾਈ ਕਿ ਭਵਿੱਖ ਵਿਚ ਦੋਵੇਂ ਸੂਬੇ ਮਿਲ ਕੇ ਕੁਝ ਖਾਸ ਖੇਤਰਾਂ ਵਿਚ ਆਪਸੀ ਸਹਿਯੋਗ ਕਰਨਗੇ। ਜ਼ਿਕਰਯੋਗ ਹੈ ਕਿ ਕੈਲੀਫੋਰਨੀਆ ਵਿਧਾਨ ਸਭਾ ਦੇ ਵਫ਼ਦ ਦੀ ਅਗਵਾਈ ਵਿਧਾਇਕ ਅਸ਼ ਕਾਲੜਾ ਨੇ ਕੀਤੀ ਜਦਕਿ ਬਾਕੀ ਵਿਧਾਇਕਾਂ ਵਿਚ ਸੀਸੀਲੀਆ ਐਗੁਆਰ ਕੈਰੀ, ਰਿਚਰਡ ਬਲੂਮ, ਐਲੋਏਸ ਗੋਮਜ਼ ਰੇਜ਼, ਸ਼ੈਰੋਨ ਕੁਇਰਕ ਸਿਲਵਾ ਅਤੇ ਮਾਰ ਸਟੋਨ ਸ਼ਾਮਲ ਸਨ।

ਇਸ ਤੋਂ ਇਲਾਵਾ ਪੰਜਾਬ ਦੇ ਵਿਧਾਇਕ ਪਰਗਟ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਅਤੇ ਸਪੀਕਰ ਦੇ ਸਕੱਤਰ ਰਾਮ ਲੋਕ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement