
1984 ਵਿਚ ਹੋਏ ਸਿੱਖ ਦੰਗਿਆਂ ਦੇ ਆਰੋਪੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੱਜ ਅਦਾਲਤ ਨੇ ਉਮਰ ਕੈਦ ਦੀ ਸੱਜਾ ਸੁਣਾਈ ਹੈ। ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ
ਚੰਡੀਗੜ੍ਹ (ਸਸਸ) : 1984 ਵਿਚ ਹੋਏ ਸਿੱਖ ਦੰਗਿਆਂ ਦੇ ਆਰੋਪੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੱਜ ਅਦਾਲਤ ਨੇ ਉਮਰ ਕੈਦ ਦੀ ਸੱਜਾ ਸੁਣਾਈ ਹੈ। ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਸਭ ਤੋਂ ਭਿਆਨਕ ਦੰਗਾ ਹੈ। ਦੂਜੇ ਸੂਬੇ ਦੇ ਆਗੂਆਂ ਨੇ ਵੀ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
Sajan Kumar
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨਾਲ ੧੯੮੪ ਦੇ ਦੰਗੇ 'ਚ ਪੀੜ੍ਹਤ ਲੋਕਾਂ ਨੂੰ ਇਨਸਾਫ ਮਿਲਿਆ ਹੈ। ਇਸ ਦੇ ਸ਼ਿਕਾਰ ਹੋਏ ਲੋਕ ਨਿਆ ਦਾ ਸਾਲਾਂ ਤੋਂ ਇੰਤਜ਼ਾਰ ਕਰ ਰਹੇ ਸਨ ਅਤੇ ਆਖ਼ਿਰਕਾਰ ਉਨ੍ਹਾਂ ਦਾ ਇੰਤਜ਼ਾਰ ਖ਼ਤਮ ਹੋਇਆ। ਕੈਪਟਨ ਨੇ ਕਿਹਾ ਕਿ ਇਨ੍ਹਾਂ ਦੰਗਿਆਂ ਦੀ ਤਕਲੀਫ਼ ਕਦੇ ਖ਼ਤਮ ਹੋਣ ਵਾਲੀ ਨਹੀਂ ਹੈ ।
Akal Takhat Sahib 1984
ਹਾਲਾਂਕਿ ਉਨ੍ਹਾਂ ਨੇ ਅਪਣੀ ਗੱਲ ਦੋਹਰਾਂਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਅਤੇ ਗਾਂਧੀ ਪਰਵਾਰ ਦੀਆਂ ਦੰਗਿਆਂ ਵਿਚ ਕੋਈ ਭੂਮਿਕਾ ਨਹੀਂ ਸੀ। ਬਾਦਲ ਨੇ ਲਗਾਤਾਰ ਉਨ੍ਹਾਂ ਦੇ ਨਾਮ ਇਸ ਮਾਮਲੇ ਵਿਚ ਬੀਜੇਪੀ ਦੇ ਕਹਿਣ ਉਤੇ ਖਿੱਚੇ।