ਕਾਂਗਰਸ ਵਲੋਂ ਪੀਐਮ ਵਿਰੁਧ ਸੰਸਦ ਦੇ ਵਿਸ਼ੇਸ਼ ਅਧਿਕਾਰ ਦੇ ਉਲੰਘਣ ਦਾ ਸਪੀਕਰ ਨੂੰ ਨੋਟਿਸ
Published : Dec 17, 2018, 4:04 pm IST
Updated : Apr 10, 2020, 10:20 am IST
SHARE ARTICLE
ਸੁਨੀਲ ਜਾਖੜ
ਸੁਨੀਲ ਜਾਖੜ

ਫਰਾਂਸ ਤੋਂ ਖਰੀਦੇ ਜਾਣ ਵਾਲੇ ਰਾਫੇਲ ਜੰਗੀ ਜਹਾਜਾਂ ਦੀ ਕੀਮਤ ਸਬੰਧੀ ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਸਰਵਉੱਚ ਅਦਾਲਤ ਵਿਚ ਝੂਠੇ ਤੱਥ ਪੇਸ਼ ਕਰਨ ਦੇ....

ਚੰਡੀਗੜ੍ਹ (ਭਾਸ਼ਾ) : ਫਰਾਂਸ ਤੋਂ ਖਰੀਦੇ ਜਾਣ ਵਾਲੇ ਰਾਫੇਲ ਜੰਗੀ ਜਹਾਜਾਂ ਦੀ ਕੀਮਤ ਸਬੰਧੀ ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਸਰਵਉੱਚ ਅਦਾਲਤ ਵਿਚ ਝੂਠੇ ਤੱਥ ਪੇਸ਼ ਕਰਨ ਦੇ ਲਈ ਕਾਂਗਰਸ ਪਾਰਟੀ ਵੱਲੋਂ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਖਿਲਾਫ ‘ਸੰਸਦ ਦੇ ਵਿਸੇਸ਼ ਅਧਿਕਾਰ ਦੇ ਉਲੰਘਣ’ ਦਾ ਮਤਾ ਲਿਆਉਣ ਦਾ ਨੋਟਿਸ ਲੋਕ ਸਭਾ ਸਪੀਕਰ ਨੂੰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਇਹ ਨੋਟਿਸ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਵੱਲੋਂ ਦਿੱਤਾ ਗਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ  ਸੁਨੀਲ ਜਾਖੜ ਨੇ ਕਿਹਾ ਕਿ ਰਾਫੇਲ ਜੰਗੀ ਜਹਾਜ ਸੌਦੇ ਦੀਆਂ ਕੀਮਤਾਂ ਅਤੇ ਇਸ ਸੌਦੇ ਵਿਚ ਸਰਕਾਰੀ ਕੰਪਨੀ ਐਚ.ਏ.ਐਲ. ਨੂੰ ਬਾਹਰ ਕੱਢ ਕੇ ਇਕ ਨਿੱਜੀ ਕੰਪਨੀ ਨੂੰ ਸ਼ਾਮਿਲ ਕਰਨ ਸਬੰਧੀ ਦੇਸ਼ ਦੀ ਸਰਵਉੱਚ ਅਦਾਲਤ ਵਿਚ ਚੱਲੇ ਕੇਸ਼ ਵਿਚ ਮੋਦੀ ਸਰਕਾਰ ਨੇ ਜਾਣਬੁੱਝ ਕੇ ਝੂੱਠੇ ਤੱਥ ਪੇਸ਼ ਕੀਤੇ ਹਨ। ਉਨਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਦਾਲਤ ਵਿਚ ਦਾਅਵਾ ਕੀਤਾ ਗਿਆ ਸੀ ਕਿ ਰਾਫੇਲ ਜਹਾਜਾਂ ਦੀ ਕੀਮਤ ਸਬੰਧੀ ਜਾਣਕਾਰੀ ਕੈਗ ਨੂੰ ਦਿੱਤੀ ਗਈ ਹੈ ਅਤੇ ਕੈਗ ਵੱਲੋਂ ਇਹ ਜਾਣਕਾਰੀ ਪਾਰਲੀਮੈਂਟ ਦੀ ਪਬਲਿਕ ਅਕਾਉਂਟਸ ਕਮੇਟੀ ਪੀ.ਏ.ਸੀ. ਨਾਲ ਵੀ ਸਾਂਝੀ ਕੀਤੀ ਗਈ ਹੈ।


ਜਦ ਕਿ ਅਸਲ ਵਿਚ ਅਜਿਹਾ ਕੁਝ ਵੀ ਨਹੀਂ ਹੋਇਆ ਕਿਉਂਕਿ ਪੀ.ਏ.ਸੀ. ਦੇ ਚੇਅਰਮੈਨ ਤਾਂ ਕਾਂਗਰਸੀ ਨੇਤਾ ਸ੍ਰੀ ਮਲਿਕਾਅਰਜੁਨ ਖੜਗੇ ਹਨ ਅਤੇ ਉਨਾਂ ਦੀ ਕਮੇਟੀ ਕੋਲ ਅਜਿਹੀ ਕੋਈ ਰਿਪੋਟ ਨਹੀਂ ਆਈ ਹੈ। ਜਾਖੜ ਨੇ ਕਿਹਾ ਕਿ ਅਜਿਹਾ ਕਰਕੇ ਮੋਦੀ ਸਰਕਾਰ ਨੇ ਨਾ ਕੇਵਲ ਮਾਣਯੋਗ ਅਦਾਲਤ ਨੂੰ ਗੁੰਮਰਾਹ ਕੀਤਾ ਸਗੋਂ ਸਰਕਾਰ ਦਾ ਇਹ ਰਵਈਆ ਸੰਸਦ ਦੀ ਗਰਿਮਾ ਨੂੰ ਵੀ ਠੇਸ ਪਹੁੰਚਾਉਣ ਵਾਲਾ ਹੈ ਅਤੇ ਸੰਸਦ ਦੀ ਕਮੇਟੀ ਕੋਲ ਰਿਪੋਟ ਸਾਂਝੀ ਕਰਨ ਦਾ ਝੂਠਾ ਹਲਫਨਾਮਾ ਅਦਾਲਤ ਵਿਚ ਦੇ ਕੇ ਸਰਕਾਰ ਨੇ ਸੰਸਦ ਦੇ ਵਿਸੇਸ਼ ਅਧਿਕਾਰਾਂ ਦਾ ਉਲੰਘਣ ਕੀਤਾ ਹੈ।


ਉਨਾਂ ਕਿਹਾ ਕਿ ਸਰਕਾਰ ਨੇ ਅਜਿਹਾ ਕਰਕੇ ਸੰਸਦ ਦੀ ਸਰਵਉਚੱਤਾ ਨੂੰ ਖੋਰਾ ਲਗਾਇਆ ਹੈ। ਜਾਖੜ ਨੇ ਕਿਹਾ ਕਿ ਸੰਸਦ ਦੀ ਮਰਿਆਦਾ ਭੰਗ ਕਰਨ ਦੇ ਦੋਸ਼ਾਂ ਤਹਿਤ ਹੀ ਪਾਰਟੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਖਿਲਾਫ ਸੰਸਦ ਦੇ ਵਿਸੇਸ਼ ਅਧਿਕਾਰ ਉਲੰਘਣ ਦਾ ਮਤਾ ਲਿਆਉਣਾ ਚਾਹੁੰਦੀ ਹੈ ਅਤੇ ਪਾਰਟੀ ਨੇ ਇਸ ਲਈ ਲੋਕ ਸਭਾ ਸਕੱਤਰੇਤ ਨੂੰ ਨੋਟਿਸ ਦੇ ਕੇ ਇਹ ਮਤਾ ਲਿਆਉਣ ਦੀ ਮੰਗ ਰੱਖੀ ਹੈ। ਲੋਕ ਸਭਾ ਮੈਂਬਰ ਨੇ ਕਿਹਾ ਕਿ ਰਾਫੇਲ ਸੌਦਾ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਮੁੱਦਾ ਹੈ ਅਤੇ ਕਾਂਗਰਸ ਪਾਰਟੀ ਤਦ ਤੱਕ ਚੁੱਪ ਨਹੀਂ ਬੈਠੇਗੀ ਜਦ ਤੱਕ ਇਸ ਸੌਦੇ ਦੀ ਜਾਂਚ ਸਾਂਝੀ ਪਾਰਲੀਮਾਨੀ ਕਮੇਟੀ ਤੋਂ ਨਹੀਂ ਕਰਵਾਈ ਜਾਂਦੀ।


ਉਨਾਂ ਕਿਹਾ ਕਿ ਜੇਕਰ ਸਰਕਾਰ ਇਸ ਮੁੱਦੇ ਤੇ ਆਪਣੇ ਆਪ ਨੂੰ ਠੀਕ ਸਮਝਦੀ ਹੈ ਤਾਂ ਫਿਰ ਸੰਸਦ ਵਿਚ ਚਰਚਾ ਤੋਂ ਕਿਉਂ ਭੱਜ ਰਹੀ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਅੱਗੇ ਵੀ ਲਗਾਤਾਰ ਮੋਦੀ ਸਰਕਾਰ ਦੇ ਸਮੇਂ ਹੋਏ ਇਸ ਵੱਡੇ ਘਪਲੇ ਨੂੰ ਬੇਪਰਦਾ ਕਰਨ ਲਈ ਕਾਂਗਰਸ ਪਾਰਟੀ ਲਗਾਤਾਰ ਅੰਦੋਲਣ ਜਾਰੀ ਰੱਖੇਗੀ ਤਾਂ ਜੋ ਦੇਸ਼ ਦੇ ਲੋਕ ਭਾਜਪਾ ਸਰਕਾਰ ਦੇ ਦੋਹਰੇ ਚਰਿੱਤਰ ਤੋਂ ਜਾਣੂ ਹੋ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement