ਦਿਆਲ ਸਿੰਘ ਕੋਲਿਆਂਵਾਲੀ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜੇ
Published : Dec 17, 2018, 5:21 pm IST
Updated : Apr 10, 2020, 10:22 am IST
SHARE ARTICLE
Diyal Singh Kolianwali
Diyal Singh Kolianwali

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਮੁਹਾਲੀ ਦੀ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ....

ਚੰਡੀਗੜ੍ਹ (ਭਾਸ਼ਾ)  : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਮੁਹਾਲੀ ਦੀ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹਰ ਦਿਨ ਪੁਲਿਸ ਉਨ੍ਹਾਂ ਕੋਲੋਂ ਸਿਰਫ ਦੋ ਘੰਟੇ ਹੀ ਪੁੱਛਗਿੱਛ ਕਰ ਸਕੇਗੀ। ਕੋਲਿਆਂਵਾਲੀ ’ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਲੱਗੇ ਸਨ। ਇਸ ਤਹਿਤ ਬਠਿੰਡਾ ਵਿਜੀਲੈਂਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਹਾਲਾਂਕਿ ਬਠਿੰਡਾ ਵਿਜੀਲੈਂਸ ਟੀਮ ਨੇ ਅਦਾਲਤ ਸਾਹਮਣੇ ਕੋਲਿਆਂਵਾਲੀ ਦੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ।


ਇਸ ਮੰਗ ’ਤੇ ਬਹਿਸ ਹੋਣ ਬਾਅਦ ਅਦਾਲਤ ਨੇ ਖਾਸ ਹਦਾਇਤਾਂ ਨਾਲ ਤਿੰਨ ਦਿਨ ਦਾ ਰਿਮਾਂਡ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਕੋਲਿਆਂਵਾਲੀ ਬਠਿੰਡਾ ਨਹੀਂ ਬਲਕਿ ਮੁਹਾਲੀ ਹੀ ਰਹਿਣਗੇ। ਇਸ ਦੇ ਨਾਲ ਹੀ ਅਦਾਲਤ ਨੇ ਕੋਲਿਆਂਵਾਲੀ ਤੋਂ ਪੁੱਛਗਿੱਛ ਕਰਨ ਲਈ ਵੀ ਪ੍ਰਤੀ ਦਿਨ ਸਿਰਫ ਦੋ ਘੰਟੇ ਦਾ ਸਮਾਂ ਦਿੱਤਾ। ਅਦਾਲਤ ਦੇ ਨਿਰਦੇਸ਼ਾਂ ਮੁਤਾਬਕ ਇੱਕ ਤੋਂ ਤਿੰਨ ਵਜੇ ਤਕ ਬਠਿੰਡਾ ਵਿਜੀਲੈਂਸ ਦੀ ਟੀਮ ਦਿਆਲ ਸਿੰਘ ਕੋਲਿਆਂਵਾਲੀ ਤੋਂ ਪੁੱਛਗਿੱਛ ਕਰੇਗੀ।


ਪੁੱਛਗਿੱਛ ਇੱਕ ਵਕੀਲ ਸਾਹਮਣੇ ਹੀ ਹੋਏਗੀ। ਸੁਪਰੀਮ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਕੋਲਿਆਂਵਾਲੀ ਨੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement