ਓਮ ਪ੍ਰਕਾਸ਼ ਸੋਨੀ ਵਲੋਂ 29ਵੇਂ ਲਾਲ ਬਹਾਦਰ ਸਾਸ਼ਤਰੀ ਹਾਕੀ ਟੂਰਨਾਮੈਂਟ ਦਾ ਉਦਘਾਟਨ
Published : Dec 17, 2018, 5:09 pm IST
Updated : Dec 17, 2018, 5:09 pm IST
SHARE ARTICLE
Om Prakash Soni
Om Prakash Soni

ਸਿੱਖਿਆ ਮੰਤਰੀ, ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਸੈਕਟਰ 42 ਵਿਖੇ ਸਥਿਤ ਹਾਕੀ ਸਟੇਡੀਅਮ ਵਿਖੇ 29ਵੇਂ ਲਾਲ ਬਹਾਦਰ ਸਾਸ਼ਤਰੀ ਹਾਕੀ...

ਚੰਡੀਗੜ੍ਹ (ਸਸਸ) : ਸਿੱਖਿਆ ਮੰਤਰੀ, ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਸੈਕਟਰ 42 ਵਿਖੇ ਸਥਿਤ ਹਾਕੀ ਸਟੇਡੀਅਮ ਵਿਖੇ 29ਵੇਂ ਲਾਲ ਬਹਾਦਰ ਸਾਸ਼ਤਰੀ ਹਾਕੀ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਟੂਰਨਾਮੈਂਟ ਦੇ ਉਦਘਾਟਨ ਉਪਰੰਤ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸ੍ਰੀ ਲਾਲ ਬਹਾਦਰ ਸਾਸ਼ਤਰੀ ਦਾ ਦੇਸ਼ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਇਆ ਹੈ। ਸ੍ਰੀ ਸਾਸ਼ਤਰੀ ਜੀ ਨੇ ਦੇਸ਼ ਦੇ ਕਿਸਾਨ, ਜਵਾਨ ਅਤੇ ਖਿਡਾਰੀਆਂ ਲਈ ਬਹੁਤ ਕੰਮ ਕੀਤੇ ਸਨ।

aOm Prakash Soni inaugurates 29th Lal Bahadur Shastri Hockey Tournamentਜਿਸ ਦਾ ਇਤਿਹਾਸ ਗਵਾਹ ਹੈ। ਉਨ੍ਹਾਂ ਲਾਲ ਬਹਾਦਰ ਸਾਸ਼ਤਰੀ ਹਾਕੀ ਟੂਰਨਾਮੈਂਟ ਕਮੇਟੀ ਨੂੰ ਇਹ ਟੂਰਨਾਮੈਂਟ ਕਰਵਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਕਾਰਜ ਰਾਹੀਂ ਕਮੇਟੀ ਕੌਮੀ ਖੇਡ ਹਾਕੀ ਦੀ ਸੇਵਾ ਕਰ ਰਹੀ ਹੈ ਅਤੇ ਦੇਸ਼ ਲਈ ਵਧੀਆ ਖਿਡਾਰੀ ਪੈਦਾ ਕਰਨ ਲਈ ਯੋਗਦਾਨ ਪਾ ਰਹੀ ਹੈ। ਇਸ ਮੌਕੇ ਸ੍ਰੀ ਅਨਿਲ ਸਾਸ਼ਤਰੀ ਸਪੁੱਤਰ ਸਾਬਕਾ ਪ੍ਰਧਾਨ ਮੰਤਰੀ ਸਵਰਗਵਾਸੀ ਸ੍ਰੀ ਲਾਲ ਬਹਾਦਰ ਸਾਸ਼ਤਰੀ, ਸ੍ਰੀ ਕਮਲ ਚੌਧਰੀ ਸਾਬਕਾ ਮੈਂਬਰ ਪਾਰਲੀਮੈਂਟ, ਰਜਿੰਦਰ ਸਿੰਘ ਸਾਬਕਾ ਡੀ.ਜੀ.ਪੀ., ਜਗਦੀਪ ਸਿੰਘ ਸਿੱਧੂ ਓ.ਐਸ.ਡੀ. ਮੁੱਖ ਮੰਤਰੀ ਪੰਜਾਬ,

bO.P. Soni ​ਐਡਵੋਕੇਟ ਵੀ ਪੀ ਸਿੰਘ, ਕਪਿਲ ਦੇਵ ਪਰਾਸ਼ਰ ਸੈਕਟਰੀ ਅਤੇ ਅਨਿਲ ਵੋਹਰਾ ਸਮੇਤ ਹੋਰ ਕਈ ਹਾਜ਼ਰ ਸਨ। ਇਸ ਟੂਰਨਾਮੈਂਟ ਵਿਚ ਦੇਸ਼ ਦੀਆਂ 8 ਪ੍ਰਸਿੱਧ ਹਾਕੀ ਟੀਮਾਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿਚ ਏਅਰ ਇੰਡੀਆ, ਸੀ.ਆਈ.ਐਸ.ਐਫ., ਚੰਡੀਗੜ੍ਹ ਇਲੈਵਨ, ਬੀ ਐਸ ਐਫ, ਪੀ ਐਨ ਬੀ, ਈ ਐਮ ਈ  ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਇਹ ਟੂਰਨਾਮੈਂਟ 17 ਦਸੰਬਰ, 2018 ਤੋਂ 23 ਦਸੰਬਰ 2018 ਤੱਕ ਚੱਲੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਅਫ਼ਗ਼ਾਨਿਸਤਾਨ 'ਚ ਭਾਰੀ ਹੜ੍ਹ, ਹਰ ਪਾਸੇ ਪਾਣੀ ਹੀ ਪਾਣੀ, 33 ਲੋਕਾਂ ਦੀ ਮੌ*ਤ, 600 ਘਰ ਤਬਾਹ

15 Apr 2024 3:55 PM

ਮਾਰਿਆ ਗਿਆ Sarabjit Singh ਦਾ ਕਾਤਲ Sarfaraz, ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕੀਤਾ ਕ.ਤ.ਲ

15 Apr 2024 1:27 PM

ਕਾਂਗਰਸ ਨੇ ਜਾਰੀ ਕੀਤੀ ਪੰਜਾਬ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਜਾਣੋ ਕਿਸਨੂੰ ਕਿੱਥੋਂ ਮਿਲੀ ਟਿਕਟ

15 Apr 2024 12:45 PM

ਟਿਕਟ ਨਾ ਮਿਲਣ ’ਤੇ ਮੁੜ ਰੁੱਸਿਆ ਢੀਂਡਸਾ ਪਰਿਵਾਰ! Rozana Spokesman ’ਤੇ Parminder Dhindsa ਦਾ ਬਿਆਨ

15 Apr 2024 12:37 PM

‘ਉੱਚਾ ਦਰ ਬਾਬੇ ਨਾਨਕ ਦਾ’ ਦੇ ਉਦਘਾਟਨੀ ਸਮਾਰੋਹ 'ਤੇ ਹੋ ਰਿਹਾ ਇਲਾਹੀ ਬਾਣੀ ਦਾ ਕੀਰਤਨ

15 Apr 2024 12:19 PM
Advertisement