
ਕਾਂਗਰਸੀ ਨੇਤਾ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਲਗਾਏ ਜਾਣ ਦੇ ਵਿਰੋਧ ਵਿਚ ਦਿੱਲੀ ਭਾਜਪਾ ਦੇ ਇਕ ਸਿੱਖ ਨੇਤਾ ਸੋਮਵਾਰ ਨੂੰ ਭੁੱਖ ਹੜਤਾਲ 'ਤੇ ਬੈਠੇ ਗਏ...
ਨਵੀਂ ਦਿੱਲੀ (ਭਾਸ਼ਾ) : ਕਾਂਗਰਸੀ ਨੇਤਾ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਲਗਾਏ ਜਾਣ ਦੇ ਵਿਰੋਧ ਵਿਚ ਦਿੱਲੀ ਭਾਜਪਾ ਦੇ ਇਕ ਸਿੱਖ ਨੇਤਾ ਸੋਮਵਾਰ ਨੂੰ ਭੁੱਖ ਹੜਤਾਲ 'ਤੇ ਬੈਠੇ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਕਮਲਨਾਥ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਸੀ, ਪਰ ਕਾਂਗਰਸ ਉਸ ਨੂੰ ਵੱਡਾ ਅਹੁਦਾ ਦੇ ਕੇ ਨਿਵਾਜ਼ ਰਹੀ ਹੈ। ਪੱਛਮੀ ਦਿੱਲੀ ਦੇ ਤਿਲਕ ਨਗਰ ਵਿਚ ਰਹਿਣ ਵਾਲੇ ਭਾਜਪਾ ਨੇਤਾ ਤੇਜਿੰਦਰ ਪਾਲ ਸਿੰਘ ਬੱਗਾ ਨੇ ਕਿਹਾ ਕਿ ਕਮਲਨਾਥ ਉਹੀ ਵਿਅਕਤੀ ਹੈ ਜੋ ਦਿੱਲੀ ਵਿਚ ਸਿੱਖਾਂ ਦੇ ਕਤਲੇਆਮ ਵਿਚ ਸ਼ਾਮਲ ਸੀ,
ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਭੁੱਖ ਹੜਤਾਲ ਉਦੋਂ ਤਕ ਜਾਰੀ ਰਹੇਗੀ ਜਦੋਂ ਤਕ ਕਮਲਨਾਥ ਦੀ ਜਗ੍ਹਾ ਕਿਸੇ ਹੋਰ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਨਹੀਂ ਬਣਾਇਆ ਜਾਂਦਾ। ਭਾਜਪਾ ਦੇ ਹੋਰ ਨੇਤਾਵਾਂ ਵਲੋਂ ਬੱਗਾ ਦੀ ਭੁੱਖ ਹੜਤਾਲ ਦਾ ਸਮਰਥਨ ਕੀਤਾ ਜਾ ਰਿਹਾ ਹੈ। ਭਾਜਪਾ ਨੇਤਾ ਅਤੇ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਦਾ ਕਹਿਣਾ ਹੈ ਕਿ ਕਾਂਗਰਸ ਨੇ ਕਮਲਨਾਥ ਨੂੰ ਮੁੱਖ ਮੰਤਰੀ ਅਹੁਦਾ ਦੇ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਵੀ ਕਮਲਨਾਥ ਨੂੰ ਮੁੱਖ ਮੰਤਰੀ ਬਣਾਏ ਜਾਣ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।
ਦਸ ਦਈਏ ਕਿ ਦਿੱਲੀ ਦੇ ਤਿਲਕ ਨਗਰ ਇਲਾਕੇ ਵਿਚ 1984 ਸਿੱਖ ਕਤਲੇਆਮ ਤੋਂ ਪ੍ਰਭਾਵਤ ਕਾਫ਼ੀ ਸਿੱਖ ਪਰਵਾਰ ਰਹਿੰਦੇ ਹਨ, ਪਰ ਉਧਰ ਕਾਂਗਰਸ 'ਤੇ ਇਸ ਵਿਰੋਧ ਦਾ ਕੋਈ ਅਸਰ ਨਜ਼ਰ ਨਹੀਂ ਆਉਂਦਾ ਕਿਉਂਕਿ ਕਮਲਨਾਥ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਵੀ ਚੁੱਕ ਲਈ ਹੈ।