
ਭਾਰਤ ਸਰਕਾਰ ਨੂੰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਨੂੰ ਬਾਲ ਦਿਵਸ ਘੋਸ਼ਿਤ ਕਰਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ...
ਖਨੌਰੀ, 16 ਦੰਸਬਰ (ਸਤਨਾਮ ਸਿੰਘ ਕੰਬੋਜ) : ਭਾਰਤ ਸਰਕਾਰ ਨੂੰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਨੂੰ ਬਾਲ ਦਿਵਸ ਘੋਸ਼ਿਤ ਕਰਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕੇਮਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖਨੌਰੀ ਵਿਖੇ ਜਸਪਾਲ ਸਿੰਘ ਗੁਲਾੜੀ ਦੇ ਨਿਵਾਸ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਮੁਲਕਾਤ ਕਰਦੇ ਸਮੇਂ ਕੀਤੀ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਲਿਖਤੀ ਅਪੀਲ ਭਾਰਤ ਸਰਕਾਰ ਨੂੰ ਜਲਦ ਭੇਜਾਂਗੇ ਤਾਂ ਜੋ ਛੋਟੇ ਸਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਬਾਲ ਦਿਵਸ ਦੇ ਰੂਪ ਵਿਚ ਪੂਰੇ ਭਾਰਤ ਵਿਚ ਮਨਾਇਆ ਜਾ ਸੱਕੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੇ ਦੋਸ਼ ਲਾਉਦਿਆਂ ਕਿਹਾ ਕਿ ਇਸ ਸ਼ਹੀਦੀ ਦਿਹਾੜੇ 'ਤੇ ਤਾਂ ਸਿੱਖ ਸੰਗਤ ਵਲੋਂ ਕੋਈ ਵਿਆਹ ਵੀ ਨਹੀਂ ਕੀਤੇ ਜਾਂਦੇ। ਪਰ ਸਰਕਾਰ ਪੰਚਾਇਤ ਚੋਣਾਂ ਕਰਵਾ ਰਹੀ ਹੈ।