ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਸਰਕਾਰ ਮਨਾ ਰਹੀ ਹੈ ‘ਸ਼ਹੀਦੀ ਪੰਦਰਵਾੜਾ'
Published : Dec 17, 2019, 12:00 pm IST
Updated : Dec 17, 2019, 12:21 pm IST
SHARE ARTICLE
Capt Amarinder Singh
Capt Amarinder Singh

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਦੀ ਯਾਦ ਵਿਚ ਸੂਬਾ ਸਰਕਾਰ 16 ਦਸੰਬਰ ਤੋਂ 30 ਦਸੰਬਰ ਤੱਕ ‘ਸ਼ਹੀਦੀ ਪੰਦਰਵਾੜਾ’ ਮਨਾਵੇਗੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਦੀ ਯਾਦ ਵਿਚ ਸੂਬਾ ਸਰਕਾਰ 16 ਦਸੰਬਰ ਤੋਂ 30 ਦਸੰਬਰ ਤੱਕ ‘ਸ਼ਹੀਦੀ ਪੰਦਰਵਾੜਾ’ ਮਨਾਵੇਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ‘ਸ਼ਹੀਦੀ ਪੰਦਰਵਾੜਾ’ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜਲੀ ਦੇ ਰੂਪ ਵਿਚ ਮਨਾਉਣ ਅਤੇ ਉਨਾਂ ਦੀ ਮਹਾਨ ਕੁਰਬਾਨੀ ਦਾ ਸੰਦੇਸ਼ ਵਿਸ਼ਵ ਭਰ ਵਿਚ ਫੈਲਾਉਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ, ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ 300 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਉਨਾਂ ਦੀਆਂ ਲਾਸਾਨੀ ਕੁਰਬਾਨੀਆਂ ਵਿਸ਼ਵ ਭਰ ਦੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਚਾਨਣ ਮੁਨਾਰਾ ਬਣੀਆਂ ਹੋਇਆ ਹਨ।

ਇਸ ਦੇ ਸਬੰਧ ਵਿਚ ਸਕਰਾਰੀ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਸੈਮੀਨਾਰ, ਵਿਚਾਰ-ਵਟਾਂਦਰਾ ਅਤੇ ਪ੍ਰਦਰਸ਼ਨੀਆਂ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏਗੀ ਤਾਂ ਕਿ ਗੁਰੂ ਸਾਹਿਬ ਜੀ ਦੇ ਪਰਿਵਾਰ ਦੀ ਲਾਸਾਨੀ ਕੁਰਬਾਨੀ ਦਾ ਸੰਦੇਸ਼ ਖਾਸ ਕਰਕੇ ਨੌਜਵਾਨਾਂ ਤੱਕ ਪਹੁੰਚਾਇਆ ਜਾ ਸਕੇ।

Parivar Vichora Parivar Vichora

ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਨੂੰ ਨਿਮਾਣਾ ਜਿਹਾ ਯਤਨ ਦੱਸਦਿਆਂ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਜੀ ਦੇ ਮਹਾਨ ਜੀਵਨ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨਾਂ ਸਿਧਾਂਤਾਂ ਦੀ ਪਾਲਣਾ ਕਰਨ ਲਈ ਕਿਹਾ ਜਿਨਾਂ ਖਾਤਰ ਗੁਰੂ ਸਾਹਿਬਾਨ ਆਪਣਾ ਸਮੁੱਚਾ ਜੀਵਨ ਬਤੀਤ ਕਰਦਿਆਂ ਜੋਤੀ ਜੋਤਿ ਸਮਾ ਗਏ।

Gurudwara Bhatha Sahib JiGurudwara Bhatha Sahib Ji

ਇਸ ਪੰਦਰਵਾੜੇ ਦਾ ਪਹਿਲਾ ਪੜਾਅ ਅੱਜ ਸਰਸਾ ਨੰਗਰ ਵਿਖੇ ਸਥਿਤ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਸਮਾਪਤ ਹੋ ਗਿਆ ਹੈ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਇਹ ਅਗਲੇ ਪੜਾਅ ਰੋਪੜ ਵਿਖੇ ਸਥਿਤ ਗੁਰਦੁਆਰਾ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਅਰੰਭ ਹੋਇਆ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement