ਪ੍ਰੋ. ਸਰਬਜੀਤ ਸਿੰਘ ਧੁੰਦਾ ਨੂੰ ਮਿਲੀ ਧਮਕੀ ਦਾ ਮਾਮਲਾ ਡੀਜੀਪੀ ਕੋਲ ਪੁੱਜਾ
Published : Dec 17, 2019, 8:49 am IST
Updated : Dec 17, 2019, 8:49 am IST
SHARE ARTICLE
Sarbjit Singh Dhunda
Sarbjit Singh Dhunda

ਭਾਈ ਸਰਬਜੀਤ ਸਿੰਘ ਧੁੰਦਾ ਨੇ ਅਪਣੇ ਵਕੀਲ ਨਵਰਾਜ ਸਿੰਘ ਨਾਲ ਦਿਨਕਰ ਗੁਪਤਾ ਡੀਜੀਪੀ ਪੰਜਾਬ ਨੂੰ ਚੰਡੀਗੜ੍ਹ ਵਿਖੇ ਮਿਲ ਕੇ ਮੰਗ ਪੱਤਰ ਸੌਂਪਿਆ।

ਕੋਟਕਪੂਰਾ (ਗੁਰਿੰਦਰ ਸਿੰਘ): ਭਾਈ ਰਣਜੀਤ ਸਿੰਘ ਢਡਰੀਆਂ ਵਾਲੇ ਦੀ ਗੱਡੀ ਉਪਰ ਚਲਾਈ ਗਈ ਗੋਲੀ ਨਾਲ ਉਸ ਦੇ ਸਾਥੀ ਦੀ ਮੌਤ, ਭਾਈ ਢਡਰੀਆਂ ਸਮੇਤ ਹੋਰ ਪੰਥਕ ਪ੍ਰਚਾਰਕਾਂ ਅਤੇ ਸਿੱਖ ਚਿੰਤਕਾਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

Ranjit Singh Dhadrian WaleRanjit Singh Dhadrian Wale

ਹੁਣ ਉਘੇ ਸਿੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੁੰਦਾ ਨੇ ਅਪਣੇ ਵਕੀਲ ਨਵਰਾਜ ਸਿੰਘ ਨਾਲ ਦਿਨਕਰ ਗੁਪਤਾ ਡੀਜੀਪੀ ਪੰਜਾਬ ਨੂੰ ਚੰਡੀਗੜ੍ਹ ਵਿਖੇ ਮਿਲ ਕੇ ਮੰਗ ਪੱਤਰ ਸੌਂਪਦਿਆਂ ਦਸਿਆ ਕਿ ਜਿਥੇ ਡੇਰੇਦਾਰਾਂ ਅਤੇ ਸ਼ਰਾਰਤੀ ਅਨਸਰਾਂ ਵਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਉੱਥੇ ਗੁਰਮਤਿ ਮਿਸ਼ਨਰੀ ਕਾਲਜ ਲੁਧਿਆਣਾ ਅਤੇ ਸਿੱਖੀ ਲਹਿਰ ਜਥੇਬੰਦੀ ਵਲੋਂ ਕਰਵਾਏ ਜਾਣ ਵਾਲੇ ਧਾਰਮਕ ਸਮਾਗਮਾਂ 'ਚ ਸ਼ਰਾਰਤੀ ਅਨਸਰ ਖਲਲ ਵੀ ਪਾ ਰਹੇ ਹਨ।

Pro. Sarabjit Singh DhundaPro. Sarabjit Singh Dhunda

ਉਨ੍ਹਾਂ ਸ਼ਰਾਰਤੀ ਅਨਸਰਾਂ ਵਲੋਂ ਦਿਤੀਆਂ ਧਮਕੀਆਂ, ਗੁਰਮਤਿ ਸਮਾਗਮਾਂ 'ਚ ਪਾਏ ਖਲਲ ਦੀਆਂ ਆਡੀਉ-ਵੀਡੀਉ ਰੀਕਾਰਡਿੰਗਾਂ ਅਤੇ ਤਸਵੀਰਾਂ ਵੀ ਸਬੂਤਾਂ ਸਮੇਤ ਸੌਂਪੀਆਂ। ਪ੍ਰੋ. ਧੁੰਦਾ ਦੇ ਵਕੀਲ ਨਵਰਾਜ ਸਿੰਘ ਨੇ ਸ਼ਰਾਰਤੀ ਅਨਸਰਾਂ ਦੀ ਗੁੰਡਾਗਰਦੀ ਰੋਕਣ ਅਤੇ ਸਮਾਗਮਾਂ 'ਚ ਪਾਈ ਜਾ ਰਹੀ ਖਲਲ ਨੂੰ ਨੱਥ ਪਾਉਣ ਲਈ ਸੁਰੱਖਿਆ ਦੀ ਮੰਗ ਕੀਤੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ।

DGP Dinkar GuptaDGP Dinkar Gupta

ਡੀਜੀਪੀ ਦਿਨਕਰ ਗੁਪਤਾ ਨੇ ਹਰ ਤਰ੍ਹਾਂ ਦੀ ਸੁਰੱਖਿਆ ਦਾ ਵਿਸ਼ਵਾਸ ਦਿਵਾਉਂਦਿਆਂ ਆਖਿਆ ਕਿ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਕਾਨੂੰਨ ਹੱਥ ਲੈਣ ਦੀ ਕਿਸੇ ਨੂੰ ਇਜਾਜਤ ਨਹੀਂ ਮਿਲੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement