ਬਾਬਾਬੰਦਾਸਿੰਘਬਹਾਦਰਇੰਟਰਨੈਸ਼ਨਲ ਫ਼ਾਊਾਡੇਸ਼ਨ ਨੇ ਮੁੱਖ ਮੰਤਰੀਦੇ ਵਿਸ਼ੇਸ਼ਪ੍ਰਮੁੱਖਸਕੱਤਰਦਾਕੀਤਾਸਨਮਾਨ
Published : Dec 17, 2020, 1:59 am IST
Updated : Dec 17, 2020, 1:59 am IST
SHARE ARTICLE
image
image

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫ਼ਾਊਾਡੇਸ਼ਨ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਕੀਤਾ ਸਨਮਾਨ

ਚੰਡੀਗੜ੍ਹ, 16 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫ਼ਾਊਾਡੇਸ਼ਨ ਨੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਦੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਪ੍ਰਫੁੱਲਤ ਕਰਨ ਵਾਸਤੇ ਪੰਜਾਬ ਸਰਕਾਰ ਵਲੋਂ ਕੀਤੇ ਸ਼ਾਨਦਾਰ ਯਤਨਾਂ ਲਈ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਸਨਮਾਨਤ ਕੀਤਾ |
ਬਾਬਾ ਬੰਦਾ ਸਿੰਘ ਬਹਾਦਰ ਦੇ 350 ਸਾਲਾ ਜਨਮ ਦਿਹਾੜੇ ਦੀ ਯਾਦ ਵਿਚ ਸੂਬਾ ਭਰ ਵਿਚ ਕਰਵਾਏ ਲੜੀਵਾਰ ਸਮਾਗਮਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਨਵਾਦ ਕਰਦਿਆਂ ਫ਼ਾਊਾਡੇਸ਼ਨ ਦੇ ਪ੍ਰਧਾਨ ਅਤੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਦਸਿਆ ਕਿ ਅਜਿਹੇ ਉਪਰਾਲੇ ਸਾਡੀ ਨੌਜਵਾਨ ਪੀੜ੍ਹੀ ਨੂੰ ਅਪਣੇ ਅਮੀਰ ਇਤਿਹਾਸ ਨਾਲ ਜੋੜਨ ਵਿਚ ਸਹਾਈ ਹੋਵੇਗਾ | ਉਨ੍ਹਾਂ ਨੇ ਸੂਬਾ ਸਰਕਾਰ ਦੇ ਮਹਾਨ ਸਿੱਖ ਜਰਨੈਲ ਦੇ ਸਤਿਕਾਰ ਵਿਚ ਸਰਹਿੰਦ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਆਦਮ ਕੱਦ ਬੁੱਤ ਸਥਾਪਤ ਕਰਨ ਦੇ ਫ਼ੈਸਲੇ ਲਈ ਵੀ ਮੁੱਖ ਮੰਤਰੀ ਦਾ ਧਨਵਾਦ ਕੀਤਾ | ਇਸ ਮੌਕੇ ਬਾਵਾ ਨੇ ਸਕੱਤਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਚਿੱਤਰ ਅਤੇ ਮਹਾਨ ਸਿੱਖ ਜਰਨੈਲ ਦੇ ਜੀਵਨ ਅਤੇ ਦਰਸ਼ਨ 'ਤੇ ਆਧਾਰਤ ਕਿਤਾਬ ਭੇਟ ਕੀਤੀ | ਬਾਵਾ ਤੋਂ ਇਲਾਵਾ ਫ਼ਾਊਾਡੇਸ਼ਨ ਦੇ ਯੂਥ ਵਿੰਗ ਦੇ ਪ੍ਰਧਾਨ ਵਿਕਰਮ ਸਿੰਘ ਘੁੰਮਣ ਅਤੇ ਸੀਨੀਅਰ ਆਗੂ ਟਹਿਲ ਸਿੰਘ ਸੰਧੂ ਵੀ ਹਾਜ਼ਰ ਸਨ |.

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement