ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਬਾਜਵਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
Published : Dec 17, 2020, 5:57 pm IST
Updated : Dec 17, 2020, 6:00 pm IST
SHARE ARTICLE
Partap Singh Bajwa letter to punjab cm
Partap Singh Bajwa letter to punjab cm

ਬਿਨਾਂ ਕਿਸੇ ਦੇਰੀ ਤੋਂ ਜਾਰੀ ਕੀਤੀ ਜਾਵੇ ਗੰਨੇ ਦੀ ਬਕਾਇਆ ਰਕਮ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ: ਕਾਂਗਰਸ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਕਮ ਦੀ ਅਦਾਇਗੀ ਕਰਨ ਲਈ ਚਿੱਠੀ ਲਿਖੀ ਹੈ। ਉਹਨਾਂ ਨੇ ਚਿੱਠੀ ਬਿਨਾਂ ਕਿਸੇ ਦੇਰੀ ਤੋਂ ਗੰਨੇ ਦੀ ਬਕਾਇਆ ਰਕਮ ਜਾਰੀ ਕਰਨ ਲਈ ਕਿਹਾ।

punjab CMPunjab CM

ਚਿੱਠੀ ਵਿਚ ਬਾਜਵਾ ਨੇ ਲਿਖਿਆ ਕਿ ਉਹਨਾਂ ਨੇ ਜੂਨ 2020 ਵਿਚ ਵੀ ਮੁੱਖ ਮੰਤਰੀ ਨੂੰ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਕਮ ਅਦਾ ਕਰਨ ਸਬੰਧੀ ਬੇਨਤੀ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ 11 ਜੂਨ 2020 ਨੂੰ ਵਿੱਤ ਵਿਭਾਗ ਨੂੰ ਸ਼ੂਗਰਫੈਡ ਪੰਜਾਬ ਨੂੰ 150 ਕਰੋੜ ਰੁਪਏ ਕਿਸਾਨਾਂ  ਗੰਨੇ ਦੀ ਅਦਾਇਗੀ ਲਈ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

Partap-Singh-BajwaPartap Singh-Bajwa

ਇਸ ਦੇ ਨਾਲ ਹੀ ਸ਼ੂਗਰਫੈਡ ਪੰਜਾਬ ਨੂੰ ਅਪਣੇ ਸਰੋਤਾਂ ਤੋਂ ਤੁਰੰਤ 149 ਕਰੋੜ ਰੁਪਏ ਹੋਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਹਨਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸ਼ੂਗਰਫੈਡ ਹਾਲੇ ਤੱਕ ਬਾਕੀ ਭੁਗਤਾਨ ਨਹੀਂ ਕਰ ਸਕੀ। ਅੱਜ ਕਰੀਬ 6 ਮਹੀਨੇ ਹੋ ਗਏ ਹਨ ਤੇ 118.63 ਕਰੋੜ ਰੁਪਏ ਹਾਲੇ ਵੀ ਬਕਾਇਆ ਹਨ, ਜੋ ਸਹਿਕਾਰੀ ਖੰਡ ਮਿੱਲਾਂ ਨਾਲ ਸਬੰਧਤ ਕਿਸਾਨਾਂ ਨੂੰ ਭੁਗਤਾਨ ਕਰਨ ਯੋਗ ਹਨ।

 

 

ਬਾਜਵਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਗੰਨੇ ਦੀ ਬਕਾਇਆ ਰਕਮ ਬਿਨਾਂ ਕਿਸੇ ਦੇਰੀ ਤੋਂ ਜਾਰੀ ਕੀਤੀ ਜਾਵੇ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਪ੍ਰਾਈਵੇਟ ਸ਼ੂਗਰ ਮਿੱਲਾਂ ਨਾਲ ਸਬੰਧਤ 129.61 ਕਰੋੜ ਰੁਪਏ ਦੇ ਗੰਨੇ ਦੇ ਬਕਾਇਆ ਭੁਗਤਾਨ ਵੀ ਤੁਰੰਤ ਅਦਾ ਕੀਤੇ ਜਾਣ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਅਗਲੀ ਗੰਨੇ ਦੀ ਫਸਲ ਦੀ ਕਟਾਈ ਲਈ ਆਰਥਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement