ਭਾਕਿਯੂ ਉਗਰਾਹਾਂ ਨੇ ਐਸ.ਡੀ.ਐਮ. ਭਵਾਨੀਗੜ੍ਹ ਦੇ ਦਫ਼ਤਰ ਦਾ ਦੂਜੇ ਦਿਨ ਵੀ ਕੀਤਾ ਘਿਰਾਉ
Published : Dec 17, 2020, 12:44 am IST
Updated : Dec 17, 2020, 12:44 am IST
SHARE ARTICLE
image
image

ਭਾਕਿਯੂ ਉਗਰਾਹਾਂ ਨੇ ਐਸ.ਡੀ.ਐਮ. ਭਵਾਨੀਗੜ੍ਹ ਦੇ ਦਫ਼ਤਰ ਦਾ ਦੂਜੇ ਦਿਨ ਵੀ ਕੀਤਾ ਘਿਰਾਉ

ਮ੍ਰਿਤਕ ਗੁਰਮੇਲ ਕੌਰ ਦੇ ਪਰਵਾਰ ਨੂੰ 5 ਲੱਖ ਰੁਪਏ ਦਾ ਚੈੱਕ ਦੇਣ ਉਪਰੰਤ ਧਰਨਾ ਕੀਤਾ ਸਮਾਪਤ

ਭਵਾਨੀਗੜ, 16 ਦਸੰਬਰ (ਗੁਰਪ੍ਰੀਤ ਸਿੰਘ ਸਕਰੌਦੀ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮ੍ਰਿਤਕ ਗੁਰਮੇਲ ਕੌਰ ਦੇ ਪਰਵਾਰ ਨੂੰ ਮੁਆਵਜ਼ਾ ਦੇਣ ਤੇ ਪਰਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਐਸ.ਡੀ.ਐਮ. ਦਫ਼ਤਰ ਦਾ ਘਿਰਾਉ ਜਾਰੀ ਰਖਿਆ ਗਿਆ। ਅਖ਼ੀਰ ਵਿਚ ਪੀੜਤ ਪਰਵਾਰ ਨੂੰ 5 ਲੱਖ ਰੁਪਏ ਦਾ ਚੈੱਕ ਦੇਣ ਉਪਰੰਤ ਧਰਨਾ ਸਮਾਪਤ ਕੀਤਾ ਗਿਆ।
ਇਸ ਮੌਕੇ ਯੂਨੀਅਨ ਦੇ ਜਿਲਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਸੁਖਦੇਵ ਸਿੰਘ ਘਰਾਚੋਂ, ਲਾਡੀ ਬਖੋਪੀਰ, ਰਣਜੀਤ ਕੌਰ ਘਰਾਚੋ, ਬੇਅੰਤ ਕੌਰ, ਅਮਰਜੀਤ ਕੌਰ, ਨੈਬ ਸਿੰਘ ਅਤੇ ਰਾਜ ਸਿੰਘ ਨੇ ਬੋਲਦਿਆਂ ਕਿਹਾ ਕਿ 8 ਦਸੰਬਰ ਨੂੰ ਕਾਲਾਝਾੜ ਟੌਲ ਪਲਾਜ਼ਾ ਉਤੇ ਲੱਗੇ ਹੋਏ ਮੋਰਚੇ ਵਿਚ ਮਾਤਾ ਗੁਰਮੇਲ ਕੌਰ ਵਾਸੀ ਘਰਾਚੋਂ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਟਾਲਮਟੋਲ ਨੀਤੀ ਕਾਰਨ ਅੱਜ 9 ਦਿਨ ਬਾਅਦ ਵੀ ਗੁਰਮੇਲ ਕੌਰ ਦਾ ਸਸਕਾਰ ਨਹੀਂ ਹੋ ਸਕਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜੇ ਕੋਈ ਮਸਲਾ ਹੱਲ ਨਾ ਹੋਇਆ ਤਾਂ ਜਥੇਬੰਦੀ ਕੋਈ ਤਿੱਖਾ ਐਕਸਨ ਕਰੇਗੀ।
ਇਸੇ ਦੌਰਾਨ ਪ੍ਰਸਾਸ਼ਨ ਵਲੋਂ ਐਸਡੀਐਮ ਭਵਾਨੀਗੜ ਡਾ. ਕਰਮਜੀਤ ਸਿੰਘ ਅਤੇ ਡੀਐਸਪੀ ਸੁਖਰਾਜ ਸਿੰਘ ਘੁੰਮਣ ਵਲੋਂ ਮ੍ਰਿਤਕ ਗੁਰਮੇਲ ਕੌਰ ਦੇ ਪਰਵਾਰ ਨੂੰ 5 ਲੱਖ ਰੁਪਏ ਦਾ ਚੈੱਕ ਦਿਤਾ ਗਿਆ। ਉਨ੍ਹਾਂ ਕਿਹਾ ਕਿ ਬਾਕੀ ਸਾਰੀ ਤਜਵੀਜ਼ ਸਰਕਾਰ ਕੋਲ ਪਹਿਲਾਂ ਹੀ ਭੇਜ ਦਿਤੀ ਗਈ ਸੀ। ਇਸ ਉਪਰੰਤ ਧਰਨਾ ਸਮਾਪਤ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਬੀਬੀ ਗੁਰਮੇਲ ਕੌਰ ਸਬੰਧੀ ਕਾਗਜੀ ਕਾਰਵਾਈ ਕਰ ਕੇ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਜਾਵੇਗਾ।
ਫੋਟੋ ਨੰ 16 ਐਸ ਐਨ ਜੀ 24
 

SHARE ARTICLE

ਏਜੰਸੀ

Advertisement

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM
Advertisement