
ਕੁਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਨਵੀਂ ਦਿੱਲੀ: ਖੇਤੀ ਕਾਨੂੰਨ ਦੇ ਖਿਲਾਫ ਦਿੱਲੀ ਵਿਖੇ ਚੱਲ ਰਹੇ ਧਰਨੇ ਲਈ ਜਾ ਰਹੇ ਮਾਨਸਾ ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਦੇ ਨੌਜਵਾਨ ਜਤਿੰਦਰ ਸਿੰਘ ਦੀ ਟਰੱਕ ਥੱਲੇ ਆਉਣ ਕਾਰਨ ਮੌਤ ਹੋ ਗਈ ਹੈ।
photo
ਮ੍ਰਿਤਕ ਜਤਿੰਦਰ ਸਿੰਘ ਦਾ ਕੁਝ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਜਾਣਕਾਰੀ ਮੁਤਾਬਿਕ ਹਿਸਾਰ ਦੇ ਨੇੜੇ ਟਰੈਕਟਰ ਖ਼ਰਾਬ ਹੋਣ ਕਾਰਨ ਜਦੋਂ ਉਹ ਰਸਤੇ ਵਿਚ ਰੋਕ ਕੇ ਦੇਖਣ ਲੱਗਾ ਤਾਂ ਦੂਜੇ ਪਾਸਿਓ ਆ ਰਹੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।
JATINDER SINGH
ਦੱਸ ਦੇਈਏ ਕਿ ਸਵੇਰੇ ਵੀ ਇੱਕ ਕਿਸਾਨ ਦੀ ਠੰਢ ਲੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜੈ ਸਿੰਘ ਵਜੋਂ ਹੋਈ ਹੈ ਜੋ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨਾਲ ਸਬੰਧਤ ਸੀ ਅਤੇ ਬਠਿੰਡਾ ਦੇ ਪਿੰਡ ਤੁੰਗਵਾਲੀ ਦਾ ਰਹਿਣ ਵਾਲਾ ਸੀ।
Jai Singh