ਸਾਹਿਬਜ਼ਾਦਿਆਂ ਦੀ ਯਾਦ ਵਿਚ ਬੁੱਢਾ ਦਲ ਨਿਹੰਗ ਸਿੰਘਾਂ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ: ਬਾ
Published : Dec 17, 2020, 12:34 am IST
Updated : Dec 17, 2020, 12:34 am IST
SHARE ARTICLE
image
image

ਸਾਹਿਬਜ਼ਾਦਿਆਂ ਦੀ ਯਾਦ ਵਿਚ ਬੁੱਢਾ ਦਲ ਨਿਹੰਗ ਸਿੰਘਾਂ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ: ਬਾਬਾ ਬਲਬੀਰ ਸਿੰਘ

ਸਿਆਸੀ ਦਲਾਂ ਨੂੰ ਸਿਆਸੀ ਕਾਨਫ਼ਰੰਸਾਂ ਤੋਂ ਪ੍ਰਹੇਜ਼ ਕਰਨ ਦੀ ਕੀਤੀ ਅਪੀਲ

ਫ਼ਤਿਹਗੜ੍ਹ ਸਾਹਿਬ, 16 ਦਸੰਬਰ (ਸਵਰਨਜੀਤ ਸਿੰਘ ਸੇਠੀ): ਪੰਜਵਾਂ ਤਖ਼ਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 20 ਤੋਂ 22 ਦਸੰਬਰ ਨੂੰ ਚਮਕੌਰ ਸਾਹਿਬ ਵਿਖੇ ਪੂਰਨ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਸੰਗਤਾਂ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਚਮਕੌਰ ਸਾਹਿਬ ਹਾਜ਼ਰੀ ਭਰਨ। 
ਉਨ੍ਹਾਂ ਕਿਹਾ ਕਿ ਸਮੂਹ ਸਿਆਸੀ ਦਲਾਂ ਨੂੰ ਇਸ ਇਤਿਹਾਸ ਦੇ ਪ੍ਰਸੰਗ ਨੂੰ ਸਮਝਦਿਆਂ, ਰਾਜਸੀ ਕਾਨਫ਼ਰੰਸਾਂ ਤੋਂ ਮੁਕੰਮਲ ਤੌਰ ’ਤੇ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਕੇਵਲ ਗੁਰਮਤਿ ਸਮਾਗਮ ਹੀ ਕੀਤੇ ਜਾਣੇ ਚਾਹੀਦੇ ਹਨ। ਨਿਹੰਗ ਸਿੰਘਾਂ ਦੀ ਛਾਉਣੀ ਗੁਰਦਵਾਰਾ ਸ੍ਰੀ ਬਿਬਾਨਗੜ੍ਹ ਸਾਹਿਬ ਤੋਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਸਿਆ ਕਿ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਸ ਮਹੀਨੇ ਦਸਮ ਪਾਤਸ਼ਾਹ ਦਾ ਅਨੰਦਪੁਰ ਤੋਂ ਚਲਣਾ, ਪ੍ਰਵਾਰ ਦਾ ਵਿਛੜ ਜਾਣਾ, ਚਮਕੌਰ ਦੇ ਜੰਗ ਵਿਚ ਵੱਡੇ ਸਾਹਿਬਜ਼ਾਦਿਆਂ ਅਤੇ ਪਿਆਰੇ ਸਿੰਘਾਂ ਦਾ ਸ਼ਹੀਦ ਹੋ ਜਾਣਾ, ਛੋਟੇ ਸਾਹਿਬਜ਼ਾਦਿਆਂ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਨੀਹਾਂ ਵਿਚ ਚਿਣ ਕੇ ਸ਼ਹੀਦ ਕਰ ਦੇਣਾ ਦਾ ਇਤਿਹਾਸ ਲਸਾਨੀ ਅਤੇ ਨਿਵੇਕਲਾ ਤੇ ਕੌਮ ਲਈ ਮਹੱਤਤਾ ਵਾਲਾ ਹੈ, ਇਸ ਲਈ ਨਵੀਂ ਆਉਣ ਵਾਲੀ ਨੌਜਵਾਨ ਪਨੀਰੀ ਨੂੰ ਇਨ੍ਹਾਂ ਸ਼ਹੀਦਾਂ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਲਾਜ਼ਮੀ ਹੈ।  ਉਨ੍ਹਾਂ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ 20 ਤੋਂ 22 ਦਸੰਬਰ ਨੂੰ ਗੁਰਦੁਆਰਾ ਰਣਜੀਤਗੜ੍ਹ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਚਮਕੌਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ ਅਤੇ ਲੰਗਰ ਵੀ ਅਤੁੱਟ ਵਰਤਨਗੇ, 22 ਦਸੰਬਰ ਨੂੰ ਨਿਹੰਗ ਸਿੰਘਾਂ ਵਲੋਂ ਮਹੱਲਾ ਕਢਿਆ ਜਾਵੇਗਾ। ਇਸੇ ਤਰ੍ਹਾਂ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਵਿਖੇ ਮਹਾਨ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਰਾਗੀ, ਢਾਂਡੀ, ਪ੍ਰਚਾਰਕ, ਕਥਾਵਾਚਕ ਸਿੱਖ ਇਤਿਹਾਸ ਦੀ ਮਹਿਮਾ ਨਾਲ ਸੰਗਤਾਂ ਨੂੰ ਜੋੜਨਗੇ, 27 ਦਸੰਬਰ ਨੂੰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਤਕ ਨਗਰ ਕੀਰਤਨ ਹੋਵੇਗਾ, 28 ਦਸੰਬਰ ਨੂੰ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਬੁੱਢਾ ਦਲ ਦੀ ਅਗਵਾਈ ਵਿਚ ਮਹੱਲਾ ਸਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਲਾ-ਮਿਸਾਲ ਹਨ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਮਿਸਾਲ ਦੁਨੀਆਂ ਵਿਚ ਕਿਧਰੇ ਹੋਰ ਨਹੀਂ ਮਿਲਦੀ, ਇਸ ਲਈ ਇਨ੍ਹਾਂ ਸ਼ਹੀਦੀ ਦਿਹਾੜਿਆਂ ਦੀ ਇਤਿਹਾਸਕ ਮਹੱਤਤਾ, ਪ੍ਰਸੰਗਤਾਂ ਨੂੰ  ਸਮਝਦਿਆਂ ਇਨ੍ਹਾਂ ਸਭਾਵਾਂ ਮੌਕੇ ਸਾਰੀਆਂ ਸਿਆਸੀ ਪਾਰਟੀਆਂ ਆਪਸੀ ਦੂਸ਼ਣਬਾਜ਼ੀਆਂ ਦਾ ਪ੍ਰਦੂਸ਼ਨ ਪੈਦਾ ਨਾ ਕਰਨ ਸਗੋਂ ਸਿਆਸੀ ਕਾਨਫ਼ਰੰਸਾਂ ਤੋਂ ਦੂਰ ਰਹਿ ਕੇ ਸਾਹਿਬਜ਼ਾਦਿਆਂ ਨੂੰ ਸੰਗਤੀ ਰੂਪ ਵਿਚ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement