
ਕਿਸਾਨਾਂ ਨਾਲ ਗੱਲਬਾਤ ਜਾਰੀ, ਛੇਤੀ ਹੀ ਨਿਕਲੇਗਾ ਹੱਲ: ਤੋਮਰ
ਗਵਾਲੀਅਰ (ਮੱਧ ਪ੍ਰਦੇਸ਼), 16 ਦਸੰਬਰ : ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਲਗਭਗ ਤਿੰਨ ਹਫ਼ਤਿਆਂ ਤੋਂ ਦਿੱਲੀ ਦੀ ਸਰਹੱਦ ’ਤੇ ਜਾਰੀ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁਧਵਾਰ ਨੂੰ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸਣੇ ਦੇਸ਼ ਦੇ ਕਈ ਕਿਸਾਨ ਸੰਗਠਨਾਂ ਨਾਲ ਸਾਡੀ ਗੱਲਬਾਤ ਚੱਲ ਰਹੀ ਹੈ ਅਤੇ ਇਸ ਦਾ ਹੱਲ ਛੇਤੀ ਹੀ ਨਿਕਲ ਆਵੇਗਾ। ਤੋਮਰ ਨੇ ਕਿਹਾ ਕਿ ਪੰਜਾਬ (ਦੇ ਕਿਸਾਨ ਸੰਗਠਨਾਂ) ਸਣੇ ਕਈ ਕਿਸਾਨ ਸੰਗਠਨਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਛੇਤੀ ਹੀ ਇਸ ਦਾ ਹੱਲ ਨਿਕਲ ਜਾਵੇਗਾ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਜੋ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ’ਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ, ਉਹ ਉਨ੍ਹਾਂ ਦੇ ਇਰਾਦੇ ਵਿਚ ਸਫ਼ਲ ਨਹੀਂ ਹੋਣਗੀਆਂ। ਤੋਮਰ ਨੇ ਕਿਹਾ ਕਿ ਖੇਤੀਬਾੜੀ ਸੁਧਾਰਾਂ ਦਾ ਜੋ ਕੰਮ ਸ਼ੁਰੂ ਹੋਇਆ ਹੈ, ਉਸ ਨਾਲ ਕਿਸਾਨੀ ਦੀ ਜ਼ਿੰਦਗੀ ਬਦਲ ਜਾਵੇਗੀ। ਤੋਮਰ ਨੇ ਕਿਹਾ ਕਿ ਕਿਸਾਨ ਜਨਜਾਗਰਨ ਅਭਿਆਨ ਪੂਰੇ ਦੇਸ਼ ਵਿਚ ਚਲਾਈ ਜਾ ਰਹੀ ਹੈ ਅਤੇ ਅੱਜ ਇਹ ਗਵਾਲੀਅਰ ਵਿਚ ਇਕ ਪ੍ਰੋਗਰਾਮ ਹੈ। (ਪੀਟੀਆਈ)