
ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਦਖਲ ਦੇਣ ਤੋਂ ਕੀਤਾ ਇਨਕਾਰ
ਚੰਡੀਗੜ੍ਹ: ਪੰਜਾਬ (Punjab) ਦੇ ਟਰਾਂਸਪੋਰਟ ਵਿਭਾਗ (Transport) ਦੇ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੂੰ ਬਸਾਂ ਜ਼ਬਤ ਕਰਨ ਦੇ ਮਾਮਲੇ ਵਿੱਚ ਜਿਥੇ ਪਹਿਲਾਂ ਹੀ ਹਾਈਕੋਰਟ (High Court) ਤੋਂ ਦੋ ਝਟਕੇ ਲੱਗ ਚੁੱਕੇ ਹਨ, ਉਥੇ ਹੁਣ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ।
Raja Warring
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਿੱਜੀ ਬੱਸਾਂ ਦੇ ਪਰਮਿਟ ਰੱਦ ਕਰਨ ‘ਤੇ ਲਾਈ ਰੋਕ ਦੇ ਹੁਕਮ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਬੱਸਾਂ ਜ਼ਬਤ ਮਾਮਲੇ ਵਿੱਚ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।
Supreme Court
ਸੁਪਰੀਮ ਕੋਰਟ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਬੱਸ ਪਰਮਿਟ ਰੱਦ ਕਰਨ 'ਤੇ ਰੋਕ ਲਗਾਉਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ 'ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
Parkash Singh Badal
ਇਸ ਮਾਮਲੇ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਜਿਸ 'ਤੇ ਸੁਪਰੀਮ ਕੋਰਟ ਨੇ ਸਖ਼ਤੀ ਟਿੱਪਣੀ ਕਰਦਿਆਂ ਦਖਲ ਦੇਣ ਤੋਂ ਇਨਕਾਰ ਕੀਤਾ ਹੈ। ਜਸਟਿਸ ਹੇਮੰਤ ਗੁਪਤਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ, 'ਅਦਾਲਤ ਵਿੱਚ ਸਿਆਸੀ ਲੜਾਈ ਨਾ ਲੜੋ'।