SGPC ਨੇ ਕੀਤੀ ‘ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਕਿਤਾਬਚੇ 'ਤੇ ਪਾਬੰਦੀ ਲਗਾਉਣ ਦੀ ਮੰਗ
Published : Dec 17, 2021, 12:12 pm IST
Updated : Dec 17, 2021, 12:12 pm IST
SHARE ARTICLE
 SGPC demands ban on 'Kashi Vishwanath Dham's Glorious History' booklet
SGPC demands ban on 'Kashi Vishwanath Dham's Glorious History' booklet

ਸਿੱਖ ਧਰਮ ਦਾ ਕਾਸ਼ੀ ਨਾਲ ਸਬੰਧ ਦਸਦੇ ਹੋਏ ਇਤਿਹਾਸ ਨੂੰ ਤੋੜ-ਮਰੋੜ ਕੇ ਗਲਤ ਢੰਗ ਨਾਲ ਕੀਤਾ ਗਿਆ ਹੈ ਪੇਸ਼- - ਕੁਲਵਿੰਦਰ ਰਾਮਦਾਸ (SGPC ਮੀਤ ਸਕੱਤਰ ਮੀਡੀਆ)

 

ਅੰਮ੍ਰਿਤਸਰ- ਵਿਸ਼ਵਨਾਥ ਧਾਮ ਕੋਰੀਡੋਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਸ੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਨਾਂ ਦਾ ਇਕ ਕਿਤਾਬਚਾ ਰਿਲੀਜ਼ ਕੀਤਾ ਗਿਆ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ’ਤੇ ਮੁਕੰਮਲ ਪਾਬੰਦੀ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਵਿਸ਼ਵਨਾਥ ਧਾਮ ਕੋਰੀਡੋਰ ਦੇ ਉਦਘਾਟਨ ਮੌਕੇ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਦੇ ‘ਸੂਚਨਾ ਅਤੇ ਜਨ ਸੰਪਰਕ ਵਿਭਾਗ’ ਵੱਲੋਂ ‘ਪ੍ਰਸਾਦ’ ਵਜੋਂ ‘ਸ੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਨਾਂ ਦਾ ਇਕ ਕਿਤਾਬਚਾ ਰਿਲੀਜ਼ ਕਰਕੇ ਵੱਡੀ ਗਿਣਤੀ ਵਿਚ ਵੰਡਿਆ ਗਿਆ

Narendra ModiNarendra Modi

ਜਿਸ ਵਿਚ ਸਿੱਖ ਧਰਮ ਦਾ ਕਾਸ਼ੀ ਨਾਲ ਸਬੰਧ ਦਸਦੇ ਹੋਏ ਇਤਿਹਾਸ ਨੂੰ ਤੋੜ-ਮਰੋੜ ਕੇ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਸ ਵਿਚ ਇਹ ਦਰਸਾਇਆ ਗਿਆ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਜਿਨ੍ਹਾਂ ਪੰਜ ਪਿਆਰਿਆਂ ਦੁਆਰਾ ਖਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ, ਉਨ੍ਹਾਂ ਪੰਜ ਪਿਆਰਿਆਂ ਨੂੰ ਪਹਿਲਾਂ ਕਾਸ਼ੀ ਭੇਜਿਆ ਗਿਆ ਸੀ, ਤਾਂ ਜੋ ਉਹ ਸਨਾਤਨ ਧਰਮ ਦੇ ਪੂਰਨ ਤੱਤ-ਗਿਆਨ ਪ੍ਰਾਪਤ ਕਰਦੇ ਹੋਏ ਉਸ ਦੀ ਰਾਖੀ ਲਈ ਤਤਪਰ ਹੋ ਸਕਣ। ਇਸ ਕਿਤਾਬਚੇ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਿੱਖ ਧਰਮ ਦੀ ਸਥਾਪਨਾ ਮੁਗਲਾਂ ਤੋਂ ਸਨਾਤਨ ਧਰਮ ਦੀ ਰੱਖਿਆ ਵਾਸਤੇ ਹੋਈ ਸੀ। ਇਹ ਦੋਵੇਂ ਬਿਆਨ ਤੱਥਾਂ ਤੋਂ ਕੋਰੇ, ਭਰਮ-ਉਪਜਾਊ ਮਨਸ਼ਾ ਅਤੇ ਸਿੱਖੀ ਦੇ ਮਿਸ਼ਨ ਬਾਰੇ ਅਲਪ-ਗਿਆਨ ਦੇ ਲਖਾਇਕ ਹਨ।

SGPCSGPC

ਉਨ੍ਹਾਂ ਕਿਹਾ ਕਿ ਅਸਲ ਵਿਚ ਖਾਲਸਾ ਪੰਥ ਦੀ ਸਾਜਨਾ ਜਬਰ-ਜ਼ੁਲਮ ਅਤੇ ਬੁਰਾਈ ਵਿਰੁੱਧ ਧਾਰਮਿਕ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹੋਈ ਸੀ, ਨਾ ਕਿ ਸਨਾਤਨ ਧਰਮ ਦੀ ਰਾਖੀ ਲਈ। ਦੂਜਾ, ਕਾਸ਼ੀ ਭੇਜੇ ਗਏ ਪੰਜ ਸਿੰਘ, ਖਾਲਸੇ ਦੀ ਸਾਜਨਾ ਸਮੇਂ ਸੀਸ ਭੇਟ ਕਰਨ ਵਾਲੇ ਪੰਜ ਪਿਆਰਿਆਂ ਨਾਲੋਂ ਬਿਲਕੁਲ ਵੱਖਰੇ ਹਨ। ਪਾਉਂਟਾ ਸਾਹਿਬ ਵਿਖੇ ਜਦੋਂ ਪੰਡਤ ਰਘੂਨਾਥ ਨੇ ਸ਼ੂਦਰ ਸ਼੍ਰੇਣੀ ਨਾਲ ਸਬੰਧਤ ਕੁਝ ਸਿੱਖ ਵਿਦਿਆਰਥੀਆਂ ਨੂੰ ‘ਦੇਵ-ਭਾਸ਼ਾ’ ਸੰਸਕ੍ਰਿਤ ਪੜ੍ਹਾਉਣ ਤੋਂ ਇਨਕਾਰ ਕਰ ਦਿੱਤਾ, ਤਾਂ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਵੱਖ-ਵੱਖ ਜਾਤਾਂ ਨਾਲ ਸਬੰਧਤ ਇਹ ਪੰਜ ਸਿੰਘ, ਸੰਸਕ੍ਰਿਤ ਭਾਸ਼ਾ ਸਿੱਖਣ ਦੇ ਉਦੇਸ਼ ਨਾਲ ਕਾਸ਼ੀ ਭੇਜੇ ਗਏ ਸਨ, ਨਾ ਕਿ ਸਨਾਤਨ ਧਰਮ ਦੀ ਸਿਖਲਾਈ ਦਿਵਾਉਣ ਲਈ।

PM ModiPM Modi

ਕਾਸ਼ੀ ਭੇਜੇ ਗਏ ਪੰਜ ਸਿੰਘਾਂ ਦਾ ਖਾਲਸਾ ਸਾਜਣ ਵੇਲੇ ਸੀਸ ਭੇਟ ਕਰਨ ਵਾਲੇ ਪੰਜ ਪਿਆਰਿਆਂ (ਭਾਈ ਦਯਾ ਸਿੰਘ, ਭਾਈ ਧਰਮ ਸਿੰਘ, ਭਾਈ ਹਿੰਮਤ ਸਿੰਘ, ਭਾਈ ਮੋਹਕਮ ਸਿੰਘ ਅਤੇ ਭਾਈ ਸਾਹਿਬ ਸਿੰਘ) ਨਾਲ ਕੋਈ ਮੇਲ ਨਹੀਂ ਹੈ। ਉਨ੍ਹਾ ਕਿਹਾ ਕਿ ਕਾਸ਼ੀ ਭੇਜੇ ਗਏ ਸਿੰਘ ਭਾਈ ਰਾਮ ਸਿੰਘ, ਭਾਈ ਕਰਮ ਸਿੰਘ, ਭਾਈ ਗੰਡਾ ਸਿੰਘ, ਭਾਈ ਵੀਰ ਸਿੰਘ ਤੇ ਭਾਈ ਸੈਨਾ ਸਿੰਘ ਸਨ ਜੋ ਬਿਲਕੁਲ ਵੱਖਰੇ ਹਨ। ਉਨ੍ਹਾਂ ਇਸ ਕਿਤਾਬਚੇ ਵਿਚ ਦਰਜ ਭੁਲੇਖਾ-ਪਾਊ ਜਾਣਕਾਰੀ ਦੀ ਸਖ਼ਤ ਨਿੰਦਾ ਕੀਤੀ ਤੇ ਪੀਐੱਮ ਮੋਦੀ ਦੇ ਇਸ ਕਿਤਾਬਚੇ ’ਤੇ ਮੁਕੰਮਲ ਪਾਬੰਦੀ ਲਗਾਉਣ ਦੀ ਮੰਗ ਕੀਤੀ।  

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement