ਸ਼੍ਰੋਮਣੀ ਕਮੇਟੀ ਨੇ ‘ਸ੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਕਿਤਾਬਚੇ ’ਤੇ ਪਾਬੰਦੀ ਲਗਾਉ
Published : Dec 17, 2021, 12:16 am IST
Updated : Dec 17, 2021, 12:16 am IST
SHARE ARTICLE
image
image

ਸ਼੍ਰੋਮਣੀ ਕਮੇਟੀ ਨੇ ‘ਸ੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਕਿਤਾਬਚੇ ’ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, 16 ਦਸੰਬਰ (ਬਹੋੜੂ): ਵਿਸ਼ਵਨਾਥ ਧਾਮ ਕੋਰੀਡੋਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ‘ਸ੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਨਾਂ ਦਾ ਇਕ ਕਿਤਾਬਚਾ ਰਿਲੀਜ਼ ਕਰ ਕੇ ਵੱਡੀ ਗਿਣਤੀ ਵਿਚ ਵੰਡਣ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ’ਤੇ ਮੁਕੰਮਲ ਪਾਬੰਦੀ ਦੀ ਮੰਗ ਕੀਤੀ ਹੈ। 
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਵਿਸ਼ਵਨਾਥ ਧਾਮ ਕੋਰੀਡੋਰ ਦੇ ਉਦਘਾਟਨ ਮੌਕੇ ਉੱਤਰ ਪ੍ਰਦੇਸ਼ ਦੀ ਬੀਜੇਪੀ ਸਰਕਾਰ ਦੇ ‘ਸੂਚਨਾ ਅਤੇ ਜਨ ਸੰਪਰਕ ਵਿਭਾਗ’ ਵਲੋਂ ‘ਪ੍ਰਸਾਦ’ ਵਜੋਂ ‘ਸ੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਨਾਂ ਦਾ ਇਕ ਕਿਤਾਬਚਾ ਰਿਲੀਜ਼ ਕਰ ਕੇ ਵੱਡੀ ਗਿਣਤੀ ਵਿਚ ਵੰਡਿਆ ਗਿਆ ਜਿਸ ਵਿਚ ਸਿੱਖ ਧਰਮ ਦਾ ਕਾਸ਼ੀ ਨਾਲ ਸਬੰਧ ਦਸਦੇ ਹੋਏ ਇਤਿਹਾਸ ਨੂੰ ਤੋੜ-ਮਰੋੜ ਕੇ ਗ਼ਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਸ ਵਿਚ ਇਹ ਦਰਸਾਇਆ ਗਿਆ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਜਿਨ੍ਹਾਂ ਪੰਜ ਪਿਆਰਿਆਂ ਦੁਆਰਾ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ, ਉਨ੍ਹਾਂ ਪੰਜ ਪਿਆਰਿਆਂ ਨੂੰ ਪਹਿਲਾਂ ਕਾਸ਼ੀ ਭੇਜਿਆ ਗਿਆ ਸੀ, ਤਾਂ ਜੋ ਉਹ ਸਨਾਤਨ ਧਰਮ ਦੇ ਪੂਰਨ ਤੱਤ-ਗਿਆਨ ਪ੍ਰਾਪਤ ਕਰਦੇ ਹੋਏ ਉਸ ਦੀ ਰਾਖੀ ਲਈ ਤਤਪਰ ਹੋ ਸਕਣ।
ਇਸ ਕਿਤਾਬਚੇ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਿੱਖ ਧਰਮ ਦੀ ਸਥਾਪਨਾ ਮੁਗ਼ਲਾਂ ਤੋਂ ਸਨਾਤਨ ਧਰਮ ਦੀ ਰਖਿਆ ਵਾਸਤੇ ਹੋਈ ਸੀ। ਇਹ ਦੋਵੇਂ ਬਿਆਨ ਤੱਥਾਂ ਤੋਂ ਕੋਰੇ, ਭਰਮ-ਉਪਜਾਊ ਮਨਸ਼ਾ ਅਤੇ ਸਿੱਖੀ ਦੇ ਮਿਸ਼ਨ ਬਾਰੇ ਅਲਪ-ਗਿਆਨ ਦੇ ਲਖਾਇਕ ਹਨ। ਉਨ੍ਹਾਂ ਕਿਹਾ ਕਿ ਅਸਲ ਵਿਚ ਖ਼ਾਲਸਾ ਪੰਥ ਦੀ ਸਾਜਨਾ ਜਬਰ, ਜ਼ੁਲਮ ਅਤੇ ਅਨਿਆਂ ਵਿਰੁਧ ਧਾਰਮਕ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹੋਈ ਸੀ, ਨਾ ਕਿ ਸਨਾਤਨ ਧਰਮ ਦੀ ਰਾਖੀ ਲਈ। ਦੂਜਾ, ਕਾਸ਼ੀ ਭੇਜੇ ਗਏ ਪੰਜ ਸਿੰਘ, ਖ਼ਾਲਸੇ ਦੀ ਸਾਜਨਾ ਸਮੇਂ ਸੀਸ ਭੇਟ ਕਰਨ ਵਾਲੇ ਪੰਜ ਪਿਆਰਿਆਂ ਨਾਲੋਂ ਬਿਲਕੁਲ ਵਖਰੇ ਹਨ। ਪਾਉਂਟਾ ਸਾਹਿਬ ਵਿਖੇ ਜਦ ਪੰਡਤ ਰਘੂਨਾਥ ਨੇ ਸ਼ੂਦਰ ਸ਼੍ਰੇਣੀ ਨਾਲ ਸਬੰਧਤ ਕੁੱਝ ਸਿੱਖ ਵਿਦਿਆਰਥੀਆਂ ਨੂੰ ‘ਦੇਵ-ਭਾਸ਼ਾ’ ਸੰਸਕ੍ਰਿਤ ਪੜ੍ਹਾਉਣ ਤੋਂ ਇਨਕਾਰ ਕਰ ਦਿਤਾ, ਤਾਂ ਗੁਰੂ ਗੋਬਿੰਦ ਸਿੰਘ ਜੀ ਵਲੋਂ ਵੱਖ-ਵੱਖ ਜਾਤਾਂ ਨਾਲ ਸਬੰਧਤ ਇਹ ਪੰਜ ਸਿੰਘ, ਸੰਸਕ੍ਰਿਤ ਭਾਸ਼ਾ ਸਿੱਖਣ ਦੇ ਉਦੇਸ਼ ਨਾਲ ਕਾਸ਼ੀ ਭੇਜੇ ਗਏ ਸਨ, ਨਾ ਕਿ ਸਨਾਤਨ ਧਰਮ ਦੀ ਸਿਖਲਾਈ ਦਿਵਾਉਣ ਦੇ ਮਕਸਦ ਨਾਲ। ਕਾਸ਼ੀ ਭੇਜੇ ਗਏ ਪੰਜ ਸਿੰਘਾਂ ਦਾ ਖ਼ਾਲਸਾ ਸਾਜਣ ਵੇਲੇ ਸੀਸ ਭੇਟ ਕਰਨ ਵਾਲੇ ਪੰਜ ਪਿਆਰਿਆਂ (ਭਾਈ ਦਯਾ ਸਿੰਘ, ਭਾਈ ਧਰਮ ਸਿੰਘ, ਭਾਈ ਹਿੰਮਤ ਸਿੰਘ, ਭਾਈ ਮੋਹਕਮ ਸਿੰਘ ਅਤੇ ਭਾਈ ਸਾਹਿਬ ਸਿੰਘ) ਨਾਲ ਕੋਈ ਮੇਲ ਨਹੀਂ ਹੈ। 
ਉਨ੍ਹਾਂ ਦਸਿਆ ਕਿ ਕਾਸ਼ੀ ਭੇਜੇ ਗਏ ਸਿੰਘ ਭਾਈ ਰਾਮ ਸਿੰਘ, ਭਾਈ ਕਰਮ ਸਿੰਘ, ਭਾਈ ਗੰਡਾ ਸਿੰਘ, ਭਾਈ ਵੀਰ ਸਿੰਘ ਤੇ ਭਾਈ ਸੈਨਾ ਸਿੰਘ ਸਨ ਜੋ ਬਿਲਕੁਲ ਵਖਰੇ ਹਨ। ਉਨ੍ਹਾਂ ਇਸ ਕਿਤਾਬਚੇ ਵਿਚ ਦਰਜ ਭੁਲੇਖਾ-ਪਾਊ ਜਾਣਕਾਰੀ ਦੀ ਸਖ਼ਤ ਨਿੰਦਾ ਕਰਦਿਆਂ ਮੰਗ ਕੀਤੀ ਕਿ ਇਸ ਕਿਤਾਬਚੇ ’ਤੇ ਮੁਕੰਮਲ ਪਾਬੰਦੀ ਲਗਾਈ ਜਾਵੇ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement