ਜੀ.ਟੀ. ਰੋਡ ਕਿਨਾਰੇ ਦਰੱਖਤ ਨਾਲ ਲਟਕਦੀ ਮਿਲੀ ਔਰਤ ਦੀ ਲਾਸ਼ 
Published : Dec 17, 2022, 9:32 pm IST
Updated : Dec 17, 2022, 9:32 pm IST
SHARE ARTICLE
Image
Image

ਘਟਨਾ ਪਿਛਲੇ ਕਾਰਨਾਂ ਦੀ ਫ਼ਿਲਹਾਲ ਕੋਈ ਜਾਣਕਾਰੀ ਨਹੀਂ 

 

ਫ਼ਗਵਾੜਾ - ਪਿੰਡ ਚਾਚੋਕੀ ਨੇੜੇ ਸੜਕ ਕਿਨਾਰੇ ਦਰੱਖਤ ਨਾਲ ਲਟਕਦੀ ਇੱਕ 30 ਸਾਲਾ ਔਰਤ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਇੰਡਸਟਰੀਅਲ ਏਰੀਆ ਪੁਲਿਸ ਚੌਂਕੀ ਦੇ ਸਹਾਇਕ ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਦੀਪਾ ਵਜੋਂ ਹੋਈ ਹੈ।

ਉਨ੍ਹਾਂ ਕਿਹਾ ਕਿ ਇਹ ਖੁਦਕੁਸ਼ੀ ਦਾ ਸ਼ੱਕੀ ਮਾਮਲਾ ਹੈ, ਹਾਲਾਂਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ।

ਸਿੰਘ ਨੇ ਦੱਸਿਆ ਕਿ ਉਸ ਦੇ ਸਹੁਰੇ ਰਮੇਸ਼ ਬਹਾਦਰ ਨੇ ਪੁਲਿਸ ਨੂੰ ਦੱਸਿਆ ਕਿ ਪਿੰਡ ਚਾਚੋਕੀ ਦੀ ਰਹਿਣ ਵਾਲੀ ਦੀਪਾ ਸ਼ੁੱਕਰਵਾਰ ਰਾਤ ਕਰੀਬ 9 ਵਜੇ ਘਰੋਂ ਨਿੱਕਲਿਆ ਸੀ।

ਚੌਂਕੀਦਾਰ ਬਹਾਦੁਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਅਤੇ ਪਰਿਵਾਰ ਦੇ ਹੋਰ ਮੈਂਬਰ ਸ਼ੁੱਕਰਵਾਰ ਰਾਤ ਤੋਂ ਹੀ ਉਸ ਦੀ ਭਾਲ ਕਰ ਰਹੇ ਸਨ।

“ਪੁਲਿਸ ਨੇ ਅੱਜ ਸਾਨੂੰ ਸੂਚਿਤ ਕੀਤਾ ਕਿ ਦੀਪਾ ਦੀ ਲਾਸ਼ ਚਾਚੋਕੀ ਪਿੰਡ ਕੋਲ ਜੀ.ਟੀ ਰੋਡ ਨੇੜਲੇ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ,” ਉਸ ਨੇ ਕਿਹਾ।

ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਦੀਪਾ ਦਾ ਪਤੀ ਵਿਸ਼ਾਲ ਦਿੱਲੀ ਵਿੱਚ ਕੰਮ ਕਰਦਾ ਹੈ ਅਤੇ ਉਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ।

ਏ.ਐਸ.ਆਈ. ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਉਸ ਦੇ ਪਤੀ ਦੇ ਆਉਣ ਅਤੇ ਉਸ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲਾ ਦਰਜ ਕੀਤਾ ਜਾਵੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement