
ਇਹ ਚੋਣ 38 ਮੈਂਬਰੀ ਐਡਹਾਕ ਕਮੇਟੀ ਕਰੇਗੀ।
ਚੰਡੀਗੜ੍ਹ : ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਪ੍ਰੈਸ ਕਾਨਫ਼ਰੰਸ ਦੌਰਾਨ ਇਹ ਐਲਾਨ ਕੀਤਾ ਕਿ 21 ਦਸੰਬਰ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ ਇਹ ਚੋਣ 38 ਮੈਂਬਰੀ ਐਡਹਾਕ ਕਮੇਟੀ ਕਰੇਗੀ। ਕੁਰੂਕਸ਼ੇਤਰ ਦੀ 6ਵੀਂ ਪਾਤਸ਼ਾਹੀ ਗੁਰਦੁਆਰਾ ਵਿਖੇ ਇਹ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੁੱਲ੍ਹੇ ਦਿਲ ਨਾਲ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਜਗਦੀਸ਼ ਝੀਂਡਾ ਨੇ ਵੀ ਐਡਹਾਕ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਨੇ HSGPC ਦੀ 38 ਮੈਂਬਰੀ ਐਡਹਾਕ ਕਮੇਟੀ ਤੋਂ ਅਸਤੀਫ਼ਾ ਦਿੱਤਾ ਹੈ। ਦਰਅਸਲ ਜਗਦੀਸ਼ ਝੀਂਡਾ ਨੇ ਕਮੇਟੀ 'ਚ ਸਾਥੀਆਂ ਨੂੰ ਸ਼ਾਮਲ ਨਾ ਕਰਨ 'ਤੇ ਰੋਸ ਜਤਾਇਆ। ਉਹਨਾਂ ਨੇ ਕੱਲ੍ਹ ਕੁਰੂਕਸ਼ੇਤਰ 'ਚ ਮੀਟਿੰਗ ਸੱਦੀ ਹੈ ਜਿਸ ਤੋਂ ਬਾਅਦ ਅਗਲੀ ਰਣਨੀਤੀ ਐਲਾਨੀ ਜਾਵੇਗੀ।