ਜਗਤਾਰ ਸਿੰਘ ਹਵਾਰਾ ਨੂੰ ਫਿਲਹਾਲ ਨਹੀਂ ਲਿਆਂਦਾ ਜਾਵੇਗਾ ਚੰਡੀਗੜ੍ਹ, ਸੁਰੱਖਿਆ ਕਾਰਨਾਂ ਕਰ ਕੇ ਟਲੀ ਪੇਸ਼ੀ
Published : Dec 17, 2022, 1:51 pm IST
Updated : Dec 17, 2022, 1:51 pm IST
SHARE ARTICLE
Jagtar Singh Hawara
Jagtar Singh Hawara

ਸਾਲ 2005 ਵਿਚ ਚੰਡੀਗੜ੍ਹ ਵਿਚ ਦਰਜ ਇੱਕ ਕੇਸ ਵਿੱਚ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਹਵਾਰਾ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। 

 

ਚੰਡੀਗੜ੍ਹ - ਜਗਤਾਰ ਸਿੰਘ ਹਵਾਰਾ ਨੂੰ ਫਿਵਹਾਲ ਚੰਡੀਗੜ੍ਹ ਨਹੀਂ ਲਿਆਂਦਾ ਜਾਵੇਗਾ। ਸੁਰੱਖਿਆ ਕਾਰਨਾਂ ਕਰ ਕੇ ਅੱਜ ਉਹਨਾਂ ਦੀ ਪੇਸ਼ੀ ਟਲ ਗਈ ਹੈ। 
ਸੂਤਰਾਂ ਅਨੁਸਾਰ ਤਿਹਾੜ ਜੇਲ੍ਹ ਤੋਂ ਚੰਡੀਗੜ੍ਹ ਅਦਾਲਤ ਨੂੰ ਪੱਤਰ ਭੇਜਿਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਹਵਾਰਾ ਨੂੰ ਪੇਸ਼ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਅੱਜ ਮੁਹਾਲੀ ਅਦਾਲਤ ਵਿਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਚੱਲ ਰਹੇ ਕੇਸ ਦੀ ਸੁਣਵਾਈ ਹੈ। ਸਾਲ 2005 ਵਿਚ ਚੰਡੀਗੜ੍ਹ ਵਿਚ ਦਰਜ ਇੱਕ ਕੇਸ ਵਿੱਚ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਹਵਾਰਾ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। 

ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਕੈਦ ਹੈ। ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਲੰਬੇ ਸਮੇਂ ਤੋਂ ਤਿਹਾੜ ਜੇਲ੍ਹ ਵਿਚ ਰੱਖਿਆ ਗਿਆ ਹੈ। ਜਨਵਰੀ 2004 ਵਿਚ ਉਹ ਆਪਣੇ ਸਾਥੀਆਂ ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ ਅਤੇ ਇੱਕ ਕਤਲ ਕੇਸ ਵਿਚ ਸਜ਼ਾਯਾਫ਼ਤਾ ਦੇਵੀ ਸਿੰਘ ਸਮੇਤ ਬੁੜੈਲ ਜੇਲ੍ਹ ਵਿਚ 104 ਫੁੱਟ ਡੂੰਘੀ ਸੁਰੰਗ ਪੁੱਟ ਕੇ ਫਰਾਰ ਹੋ ਗਿਆ ਸੀ। ਦੇਵੀ ਸਿੰਘ ਨੂੰ ਛੱਡ ਕੇ ਤਿੰਨੋਂ ਫੜ ਲਏ ਗਏ ਸਨ। 

ਏਡੀਜੇ ਦੀ ਅਦਾਲਤ ਨੇ ਆਪਣੇ ਪਹਿਲੇ ਹੁਕਮਾਂ ਵਿੱਚ ਜੇਲ ਅਥਾਰਟੀ ਨੂੰ ਹਵਾਰਾ ਨੂੰ ਚੰਡੀਗੜ੍ਹ (ਬੜੈਲ ਜੇਲ੍ਹ) ਵਿੱਚ ਤਬਦੀਲ ਕਰਨ ਲਈ ਕਿਹਾ ਸੀ ਜੇਕਰ ਦਿੱਲੀ ਦੀਆਂ ਅਦਾਲਤਾਂ ਵਿਚ ਉਸ ਵਿਰੁੱਧ ਕੋਈ ਹੋਰ ਕੇਸ ਲੰਬਿਤ ਨਹੀਂ ਹੈ। ਇਸ ਨਾਲ ਚੰਡੀਗੜ੍ਹ ਵਿਚ ਉਸ ਵਿਰੁੱਧ ਲੰਬਿਤ ਪਏ ਕੇਸਾਂ ਦੀ ਸੁਣਵਾਈ ਸੁਚਾਰੂ ਢੰਗ ਨਾਲ ਹੋ ਸਕੇਗੀ। ਦੱਸ ਦਈਏ ਕਿ ਬੇਅੰਤ ਸਿੰਘ ਕਤਲ ਕੇਸ ਵਿਚ ਜਗਤਾਰ ਹਵਾਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਉਸ ਵਿਰੁੱਧ ਪੰਜਾਬ ਵਿਚ ਵੀ ਕਈ ਕੇਸ ਦਰਜ ਕੀਤੇ ਗਏ ਸਨ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement