ਦਿੱਲੀ 'ਚ ਕਤਲ ਕਰ ਕੇ ਅੰਮ੍ਰਿਤਸਰ 'ਚ ਲੁਕੇ ਕਾਤਲ: ਨੌਜਵਾਨ ਨੇ ਪ੍ਰੇਮਿਕਾ ਨਾਲ ਮਿਲ ਕੇ ਕੀਤਾ ਰਿਸ਼ਤੇਦਾਰ ਦਾ ਕਤਲ
Published : Dec 17, 2022, 12:19 pm IST
Updated : Dec 17, 2022, 12:19 pm IST
SHARE ARTICLE
Killers who killed in Delhi and hid in Amritsar: The young man killed a relative along with his girlfriend
Killers who killed in Delhi and hid in Amritsar: The young man killed a relative along with his girlfriend

ਪੁਲਿਸ ਨੇ ਮੁਲਜ਼ਮਾਂ ਕੋਲੋਂ 14.40 ਕਰੋੜ ਰੁਪਏ ਦੀ ਨਕਦੀ ਅਤੇ 1 ਕਰੋੜ ਰੁਪਏ ਤੋਂ ਵੱਧ ਦੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ...

 

ਅੰਮ੍ਰਿਤਸਰ: ਦਿੱਲੀ ਪੁਲਿਸ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕਰ ਕੇ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਨੌਜਵਾਨ ਨੇ ਆਪਣੀ ਪ੍ਰੇਮਿਕਾ ਨਾਲ ਮਿਲ ਕੇ ਦਿੱਲੀ ਦੇ ਸ਼ਾਲੀਮਾਰ ਬਾਗ ਵਿੱਚ ਆਪਣੇ ਹੀ ਇੱਕ ਰਿਸ਼ਤੇਦਾਰ ਦਾ ਕਤਲ ਕਰ ਦਿੱਤਾ। ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਸੀ ਅਤੇ ਦੋਵੇਂ ਮੁਲਜ਼ਮ ਅੰਮ੍ਰਿਤਸਰ ਆ ਕੇ ਲੁਕ ਗਏ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 14.40 ਲੱਖ ਰੁਪਏ ਅਤੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ।

ਜਾਣਕਾਰੀ ਅਨੁਸਾਰ ਫੜੇ ਗਏ ਨੌਜਵਾਨਾਂ ਦੀ ਪਛਾਣ ਮਧੁਰ ਕੁੰਦਰਾ ਅਤੇ ਅਮਰਜੋਤ ਕੌਰ ਵਜੋਂ ਹੋਈ ਹੈ। ਮ੍ਰਿਤਕਾ ਦੀ ਪਛਾਣ ਸ਼ਾਲੀਮਾਰ ਬਾਗ ਦੀ ਰਹਿਣ ਵਾਲੀ ਰਜਨੀ ਵਜੋਂ ਹੋਈ ਹੈ। 13 ਦਸੰਬਰ ਨੂੰ ਚੇਤਨ ਨਾਂ ਦੇ ਨੌਜਵਾਨ ਨੇ ਦਿੱਲੀ ਪੁਲਿਸ ਨੂੰ ਫੋਨ ਕਰ ਕੇ ਆਪਣੀ ਮਾਂ ਰਜਨੀ ਦੇ ਦਰਵਾਜ਼ਾ ਨਾ ਖੋਲ੍ਹਣ ਦੀ ਸੂਚਨਾ ਦਿੱਤੀ। ਪੁਲਿਸ ਦੀ ਇੱਕ ਟੀਮ ਸ਼ਾਲੀਮਾਰ ਸਥਿਤ ਘਰ ਪਹੁੰਚੀ। ਜਿੱਥੇ ਪੁਲਿਸ ਨੂੰ ਰਜਨੀ ਦੀ ਲਾਸ਼ ਮਿਲੀ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਦਾ ਸ਼ੱਕ ਮਧੁਰ ’ਤੇ ਗਿਆ। ਮਧੁਰ ਆਪਣੀ ਗਰਲਫ੍ਰੈਂਡ ਨਾਲ ਵਿਆਹ ਕਰ ਕੇ ਵਿਦੇਸ਼ ਜਾਣਾ ਚਾਹੁੰਦਾ ਸੀ। ਮ੍ਰਿਤਕਾ ਅਮੀਰ ਸੀ, ਜਿਸ ਕਾਰਨ ਦੋਵਾਂ ਨੇ ਉਸ ਨੂੰ ਮਾਰਨ ਦੀ ਯੋਜਨਾ ਬਣਾਈ। ਜਦੋਂ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਦੋਵੇਂ ਘਰੋਂ ਫਰਾਰ ਸਨ। ਪੁਲਿਸ ਨੇ ਤਕਨੀਕੀ ਸਹਾਇਤਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੁਲਜ਼ਮਾਂ ਦੇ ਟਿਕਾਣੇ ਦੀ ਪੁਸ਼ਟੀ ਹੋਣ ਤੋਂ ਬਾਅਦ ਦਿੱਲੀ ਪੁਲਿਸ ਨੇ ਅੰਮ੍ਰਿਤਸਰ ਵਿੱਚ ਛਾਪਾ ਮਾਰਿਆ। ਮੁਲਜ਼ਮ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਲੁਕੇ ਹੋਏ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 14.40 ਕਰੋੜ ਰੁਪਏ ਦੀ ਨਕਦੀ ਅਤੇ 1 ਕਰੋੜ ਰੁਪਏ ਤੋਂ ਵੱਧ ਦੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ।
 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement